Saturday 12 February 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ ਗਿਆ।

 ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ ਗਿਆ।


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਵੋਟਰਾਂ ਵਿਸ਼ੇਸ਼ ਕਰਕੇ ਕਾਲਜ ਦੇ ਨਵੇਂ ਬਣੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਅਤੇ ਉਤਸ਼ਾਹ ਨਾਲ ਵੋਟ ਪਾਉਣ ਲਈ ਆਨਲਾਈਨ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਸੌ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਲੋਕਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਨਾਗਰਿਕ ਹਾਂ। ਲੋਕਤੰਤਰ ਦੀ ਸਫਲਤਾ ਅਤੇ ਮਜ਼ਬੂਤੀ ਲਈ ਹਰ ਇੱਕ ਦੀ ਵੋਟ ਮਹੱਤਵਪੂਰਨ ਹੈ। ਸਾਨੂੰ ਸਭ ਨੂੰ ਅਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾ ਕਿਸੇ ਡਰ, ਦਬਾਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਹੀ ਦੇਸ਼ ਨੂੰ ਤਰੱਕੀ ਦੇ ਸਕਦੀ ਹੈ। ਇਸ ਲਈ ਵੋਟਰ ਅਾਪਣੀ ਵੋਟ ਦੇ ਮਹੱਤਵ ਨੂੰ ਸਮਝਣ ਅਤੇ ਵੱਧ ਤੋਂ ਵੱਧ ਵੋਟਿਗ ਪ੍ਰਕਿਰਿਆ ਨਾਲ ਜੁੜਨ।


No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਈ ਐਲੂਮਨੀ ਮੀਟ-2024 |

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ  ਵਿਖੇ ਐਲੂਮਨੀ ਮੀਟ -2024 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ...