Wednesday, 16 February 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਾਈਬਰ ਸਵੱਛਤਾ ਪੰਦਰਵਾੜਾ ਸਬੰਧੀ ਵੈਬੀਨਾਰ।


ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਾਈਬਰ ਸਵੱਛਤਾ ਪੰਦਰਵਾੜਾ ਸਬੰਧੀ ਵੈਬੀਨਾਰ।

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ  ਸਾਈਬਰ ਸਵੱਛਤਾ ਪੰਦਰਵਾੜਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਵੈਬੀਨਾਰ ਦੀ ਸ਼ੁਰੂਆਤ ਵਿੱਚ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੈਬੀਨਾਰ ਦੀ ਰੂਪ ਰੇਖਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੁੱਖ ਰਿਸੋਰਸ ਪਰਸਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਜਿੱਥੇ ਤਕਨਾਲੋਜੀ ਦੀਆਂ ਕਾਢਾਂ ਨੇ ਜੀਵਨ ਵਿੱਚ ਨਵੇਂ ਪਸਾਰ ਖੋਲ੍ਹੇ ਹਨ, ਉੱਥੇ  ਉਨ੍ਹਾਂ ਦੀ ਦੁਰਵਰਤੋਂ ਵੀ ਵੱਡੇ ਪੱਧਰ ਤੇ ਹੋ ਰਹੀ ਹੈ। ਇਸੇ ਲਈ ਭਾਰਤ ਸਰਕਾਰ ਦੇਸ਼ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਮਿਤੀ 1 ਫਰਵਰੀ ਤੋਂ 15 ਫਰਵਰੀ ਤੱਕ ਸਾਈਬਰ ਸਵੱਛਤਾ ਪੰਦਰਵਾੜਾ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਨੈਟਵਰਕਾ ਦੀ ਸਾਵਧਾਨੀ ਨਾਲ ਵਰਤੋ ਕਰਕੇ ਹੀ ਸਾਈਬਰ ਅਪਰਾਧ ਤੋਂ ਬਚਿਆ ਜਾ ਸਕਦਾ ਹੈ ਕਿਉਕਿ ਅੱਜ ਵੱਡੀ ਗਿਣਤੀ ਵਿੱਚ ਅਪਰਾਧਿਕ ਅਨਸਰਾਂ ਦੁਆਰਾ ਈ-ਮੇਲ, ਫੇਸਬੁੱਕ, ਟਵਿੱਟਰ, ਵ੍ਹਟਸਐਪ ਤੇ ਮੋਬਾਇਲ ਦੁਆਰਾ ਲੋਕਾਂ ਨੂੰ ਡਰਾਇਆ, ਧਮਕਾਇਆ ਅਤੇ ਭੜਕਾਇਆ ਜਾਂਦਾ ਹੈ। ਏ ਟੀ ਐੱਮ ਤੋਂ ਧੋਖੇ ਨਾਲ ਪੈਸੇ ਕਢਵਾਏ ਜਾਂਦੇ ਹਨ ਅਤੇ ਕਰੈਡਿਟ ਤੇ ਡੈਬਿਟ ਕਾਰਡ ਦੀ ਧੋਖੇ ਨਾਲ ਵਰਤੋਂ ਕਰਕੇ ਲੋਕਾਂ ਨੂੰ ਠੱਗੇ ਜਾਣ ਦੇ ਕੇਸ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਇਸ ਪ੍ਰਤੀ ਸੁਚੇਤ ਕਰਦਿਆਂ ਪ੍ਰਿੰਸੀਪਲ ਡਾ. ਢਿੱਲੋਂ ਨੇ ਵੱਖ-ਵੱਖ ਤਰ੍ਹਾਂ ਦੇ ਸਾਈਬਰ ਸਕੈਮਜ਼, ਸਾਈਬਰ ਥਰੈਟਸ, ਸਾਈਬਰ ਅਟੈਕਸ ਤੇ ਸਾਈਬਰ ਸਕਿਉਰਟੀ ਟੂਲਜ਼ ਬਾਰੇ ਗਿਆਨ ਭਰਪੂਰ ਜਾਣਕਾਰੀ ਦਿੱਤੀ।ਅੰਤ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਸਵਾਲ-ਜਵਾਬ ਵੀ ਕੀਤੇ, ਜਿਨ੍ਹਾਂ ਦਾ ਜਵਾਬ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਤਸੱਲੀ ਬਖਸ਼ ਦਿੱਤਾ।


 

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...