Monday, 28 February 2022

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੀਆਂ ਦੋ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਯੂਥ ਪਾਰਲੀਮੈਂਟ ਫੈਸਟੀਵਲ ਵਿਚ ਪ੍ਰਾਪਤ ਕੀਤਾ ਪਹਿਲਾ ਅਤੇ ਦੂਜਾ ਸਥਾਨ


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੀਆਂ ਦੋ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਯੂਥ ਪਾਰਲੀਮੈਂਟ ਫੈਸਟੀਵਲ ਵਿਚ ਪ੍ਰਾਪਤ ਕੀਤਾ ਪਹਿਲਾ ਅਤੇ ਦੂਜਾ ਸਥਾਨ।


ਮਨਿਸਟਰੀ ਆਫ ਯੂਥ ਅਫ਼ੇਅਰਜ਼ ਐਂਡ ਸਪੋਰਟਸ (ਭਾਰਤ ਸਰਕਾਰ) ਦੇ ਅਦਾਰੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈਸ਼ਨਲ ਯੂਥ ਪਾਰਲੀਮੈਂਟ ਫੈਸਟੀਵਲ ਵਿਚ ਲਾਇਲਪੁਰ ਖਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੀਆਂ ਵਿਦਿਆਰਥਣਾਂ ਮਹਿਕ ਨੇ ਪਹਿਲਾ ਸਥਾਨ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬੀ.ਬੀ.ਏ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਨਵਜੋਤ ਕੌਰ ਅਤੇ ਬੀ.ਸੀ.ਏ ਤੀਜੇ ਸਮੈਸਟਰ ਦੀ ਵਿਦਿਆਰਥਣ ਮਹਿਕ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਮਹੱਤਵਪੂਰਨ ਵਾਧਾ ਕਰਦੇ ਹਨ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਵਿੱਚ ਹੋਰ ਨਿਖਾਰ ਆਉਂਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਢਿੱਲੋਂ ਨੇ ਨਹਿਰੂ ਯੁਵਾ ਕੇਂਦਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਤਾਂ ਜਾਗਰੂਕ ਕਰਦੇ ਹੀ ਹਨ ਨਾਲ ਹੀ ਸਮਾਜ ਦੇ ਲੋਕਾਂ ਦੀ ਸੋਚ ਵਿੱਚ ਵੀ ਬਦਲਾਅ ਆਉਂਦਾ ਹੈ। ਨਹਿਰੂ ਯੁਵਾ ਕੇਂਦਰ, ਕਪੂਰਥਲਾ ਦੇ ਜ਼ਿਲਾ ਯੁਵਾ ਅਧਿਕਾਰੀ ਨਿਤਿਆਨੰਦ ਯਾਦਵ ਨੇ ਵੀ ਇਨ੍ਹਾਂ ਦੋ ਵਿਦਿਆਰਥੀਆਂ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਢਿੱਲੋਂ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।


 

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...