Wednesday 9 March 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਹੋਇਆ ਰੰਗਾਰੰਗ ਪ੍ਰੋਗਰਾਮ।


 ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਹੋਇਆ ਰੰਗਾਰੰਗ ਪ੍ਰੋਗਰਾਮ।


ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ, ਅਰਬਨ ਅਸਟੈਟ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਮੈਡਮ ਜਸਪ੍ਰੀਤ ਕੌਰ (ਜਿਲ੍ਹਾ ਭਾਸ਼ਾ ਅਫ਼ਸਰ) ਮੁੱਖ ਮਹਿਮਾਨ ਵਜੋਂ ਅਤੇ ਮੈਡਮ ਸਾਕਸ਼ੀ ਚੋਪੜਾ (ਪ੍ਰਿੰਸੀਪਲ ਗੁਰੂ ਅਮਰਦਾਸ ਪਬਲਿਕ ਸਕੂਲ, ਉੱਚਾ ਬੇਟ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ ਮਹਿਮਾਨ ਨੂੰ ਫੁੱਲਾਂ ਦਾ ਖੂਬਸੂਰਤ ਗੁਲਦਸਤਾ ਦੇ ਕੇ 'ਜੀ ਆਇਆ' ਆਖਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਗੀਤ, ਡਾਂਸ, ਗਰੁੱਪ ਡਾਂਸ, ਗਿੱਧਾ ਤੇ ਸਕਿਟ ਆਦਿ ਦੀ ਪੇਸ਼ਕਾਰੀ ਕੀਤੀ ਅਤੇ ਕਾਲਜ ਦੀਆਂ ਮਹਿਲਾ ਅਧਿਆਪਕਾ ਨੇ ਵੱਖ ਵੱਖ ਗੇਮਜ਼ ਵਿੱਚ ਭਾਗ ਲਿਆ। ਇਸ ਮੌਕੇ 'ਤੇ ਮੁੱਖ ਮਹਿਮਾਨ ਮੈਡਮ ਜਸਪ੍ਰੀਤ ਕੌਰ ਨੇ ਬੋਲਦਿਆਂ ਕਿਹਾ ਕਿ ਮਹਿਲਾ, ਸੰਸਾਰ ਰੂਪੀ ਬਾਗ ਦਾ ਸਭ ਤੋਂ ਉੱਤਮ ਫਲ ਹੈ। ਦੁਨੀਆਂ ਕਦੇ ਵੀ ਇੰਨੀ ਸੁੰਦਰ ਨਾ ਹੁੰਦੀ ਜੇ ਇਸ ਵਿਚ ਔਰਤ ਨਾ ਹੁੰਦੀ। ਇਕ ਔਰਤ ਹੀ ਹੈ ਜੋ ਇਨਸਾਨ ਨੂੰ ਮਨੁੱਖੀ ਰੂਪ ਬਖਸ਼ਦੀ ਹੈ, ਕਿਸੇ ਦੀ ਮਾਂ, ਬੇਟੀ, ਭੈਣ ਅਤੇ ਪਤਨੀ ਦੇ ਰੂਪ ਵਿਚ ਵਿਚਰਦੀ ਹੈ। ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਸਾਕਸ਼ੀ ਚੋਪੜਾ ਨੇ ਬੋਲਦਿਆਂ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਵਿੱਚ ਔਰਤਾਂ ਦਾ ਵੱਡਮੁੱਲਾ ਯੋਗਦਾਨ ਹੈ।

ਔਰਤ ਨੇ ਹਰ ਖੇਤਰ ਵਿੱਚ ਸਮਾਜ ਨੂੰ ਵਿਕਸਿਤ ਕਰਨ ਲਈ ਜਿੱਥੇ ਮਰਦ ਦੀ ਮਦਦ ਕੀਤੀ ਹੈ, ਉੱਥੇ ਹੀ ਬਹੁਤ ਸਾਰੀਆਂ ਔਰਤਾਂ ਪ੍ਰੇਰਨਾ ਸ੍ਰੋਤ ਵੀ ਰਹੀਆ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਢਿੱਲੋਂ ਨੇ ਕਿਹਾ ਕਿ ਮਾਨਸਿਕ, ਸਰੀਰਿਕ ਅਤੇ ਬੌਧਿਕ ਲੁੱਟ ਤੋਂ ਬਚਣ ਲਈ ਔਰਤ ਦਾ ਬਲਵਾਨ ਹੋਣਾ ਬਹੁਤ ਜ਼ਰੂਰੀ ਹੈ। ਵਰਤਮਾਨ ਸਮੇਂ ਵਿੱਚ ਔਰਤਾਂ ਸਿਰਫ਼ ਘਰ ਦੀ ਜਿੰਮੇਵਾਰੀ ਹੀ ਨਹੀਂ, ਬਲਕਿ ਆਰਥਿਕ ਜਿੰਮੇਵਾਰੀਆ ਨੂੰ ਵੀ ਬਾਖੂਬੀ ਨਿਭਾਉਂਦੀਆ ਹਨ।

ਪ੍ਰੋਗਰਾਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਹਰਪ੍ਰੀਤ ਕੌਰ ਦੁਆਰਾ ਨਿਭਾਈ ਗਈ। ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।


No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵੱਲੋਂ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦਾ ਸੰਚਾਲਨ ਰਾਜਨੀਤੀ ਵਿਗਿਆ...