Sunday 17 April 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਡਾ. ਬੀ.ਆਰ ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਲੈਕਚਰ।


ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਡਾ. ਬੀ.ਆਰ ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਲੈਕਚਰ।

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਮਨੀਸ਼ਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡਾ. ਅੰਬੇਡਕਰ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤੀ ਗਣਤੰਤਰ ਦੇ ਮੋਢੀ ਸਨ। ਉਨ੍ਹਾਂ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਨਾਮਿਕਸ ਵਿੱਚੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਿਕ ਵਿਗਿਆਨ ਵਿੱਚ ਖੋਜ ਲਈ ਇੱਕ ਵਿਦਵਾਨ ਦੇ ਰੂਪ ਵਿੱਚ ਪ੍ਰਸਿੱਧੀ ਹਾਸਲ ਕੀਤੀ। ਉਨ੍ਹਾਂ ਨੇ ਭਾਰਤ ਦੇ ਲੋਕਾਂ ਨੂੰ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੀਆਂ ਲੋਕਤੰਤਰੀ ਕਦਰਾਂ ਕੀਮਤਾਂ ਦੀ ਹੱਲਾਸ਼ੇਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡਾ. ਅੰਬੇਡਕਰ ਦਾ ਸੁਪਨਾ ਸੀ ਕਿ ਭਾਰਤ ਵਿੱਚ ਰਹਿੰਦੇ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਮਾਣ ਸਤਿਕਾਰ ਅਤੇ ਅਗਾਂਹ ਵਧਣ ਲਈ ਮੌਕੇ ਮੁਹਈਆ ਕਰਵਾਏ ਜਾਣ। ਉਨ੍ਹਾਂ ਡਾ. ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਆਰਥਿਕ ਮਾਹਰ, ਸਮਾਜ ਸੁਧਾਰਕ ਅਤੇ ਉੱਘੀ ਸਖਸ਼ੀਅਤ ਦੱਸਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੇ ਨਿਰਮਾਤਾ ਵਜੋਂ ਆਧੁਨਿਕ ਭਾਰਤ ਦੀ ਨੀਂਹ ਰੱਖੀ ਸੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਦਾ ਭਾਰਤ ਸਿਰਜਣ ਦੀ ਅਪੀਲ ਵੀ ਕੀਤੀ।

 

Tuesday 12 April 2022

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ Plasma 2022 ਵਿੱਚ ਕੀਤੀਆਂ ਵਿਸ਼ੇਸ਼ ਪ੍ਰਾਪਤੀਆਂ।


 ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ Plasma 2022 ਵਿੱਚ ਕੀਤੀਆਂ ਵਿਸ਼ੇਸ਼ ਪ੍ਰਾਪਤੀਆਂ।


ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ ਮਿਤੀ 08-04-2022 ਨੂੰ Plasma 2022  ਕਰਵਾਇਆ ਗਿਆ।ਜਿਸ ਵਿੱਚ 14 ਕਾਲਜਾਂ ਦੇ 300 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ Hand on keyboard, Test your technical skills, Net savvy, Idea snapshot, IT Quiz, IT in colours ਆਦਿ ਟੈਕਨੀਕਲ ਈਵੈਂਟਜ਼ ਵਿੱਚ ਹਿੱਸਾ ਲਿਆ। Idea snapshot ਵਿੱਚੋ BCA 4th ਸਮੈਸਟਰ ਦੇ ਸੰਜਨਾ ਅਤੇ ਚੰਚਲ ਸ਼ਰਮਾ ਅਤੇ Net savvy ਵਿੱਚੋ ਅਕਾਸ਼ (BCA 6th) ਤੇ ਹਰਮਨਪ੍ਰੀਤ ਸਿੰਘ (Bca 4th) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ Participation ਸਰਟੀਫਿਕੇਟ ਪ੍ਰਾਪਤ ਕੀਤੇ। ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ     ਪਿ੍ੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੇ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਹਨਾਂ ਵਿਦਿਆਰਥੀਆਂ ਨੂੰ ਈਵੈਂਟਜ਼ ਲਈ ਤਿਆਰ ਕਰਵਾਉਣ ਵਿੱਚ ਪ੍ਰੋ. ਜਸਪ੍ਰੀਤ ਕੌਰ ਖੈੜਾ ਅਤੇ ਪ੍ਰੋ. ਨਵਜੋਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਕਾਲਜ  ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

Wednesday 6 April 2022

ਨਹਿਰੂ ਯੁਵਾ ਕੇਂਦਰ ਕਪੂਰਥਲਾ ਵੱਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਕਰਵਾਇਆ ਗਿਆ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ।


 ਨਹਿਰੂ ਯੁਵਾ ਕੇਂਦਰ ਕਪੂਰਥਲਾ ਵੱਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਕਰਵਾਇਆ ਗਿਆ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ।


ਮਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ (ਭਾਰਤ ਸਰਕਾਰ) ਦੇ ਅਦਾਰੇ ਨਹਿਰੂ ਯੁਵਾ ਕੇਂਦਰ, ਕਪੂਰਥਲਾ  ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਸਹਿਯੋਗ ਨਾਲ ਗੁਰੂ ਅਮਰਦਾਸ ਪਬਲਿਕ ਸਕੂਲ, ਉੱਚਾ ਬੇਟ ਵਿਖੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪਿ੍ੰਸੀਪਲ ਸਾਕਸ਼ੀ ਚੋਪੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ ਗਿਆ। ਇਸ ਸੈਮੀਨਾਰ ਵਿਚ ਦਸਵੀਂ, ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀ ਸ਼ਾਮਲ ਹੋਏ। ਇਸ ਕੈਰੀਅਰ ਗਾਈਡੈਂਸ ਸੈਮੀਨਾਰ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਜਸਪ੍ਰੀਤ ਕੌਰ ਖੈੜਾ ਅਤੇ ਪ੍ਰੋ.ਦਰਸ਼ਦੀਪ ਕੌਰ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟਸ, ਕਾਮਰਸ,  ਮੈਡੀਕਲ, ਨਾਨ-ਮੈਡੀਕਲ ਅਤੇ ਆਈ.ਟੀ ਵਿਸ਼ਿਆਂ ਨਾਲ ਸੰਬੰਧਿਤ ਗਿਆਨ ਭਰਪੂਰ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕਿੱਤੇ ਦੀ ਚੋਣ ਕਰਨ ਲੱਗਿਆਂ ਵਿਦਿਆਰਥੀਆਂ ਨੂੰ ਆਪਣੀ ਮਨਮਰਜੀ ਦੇ ਵਿਸ਼ੇ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਆਪਣੀ ਮਨਪਸੰਦ ਦੇ ਕਿੱਤੇ ਦੀ ਚੋਣ ਕਰੀਏ ਤਾਂ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੋਰਸਾਂ, ਵੱਖ ਵੱਖ ਯੂਨੀਵਰਸਿਟੀਆਂ ਅਤੇ ਕਈ ਸੰਸਥਾਵਾਂ ਵੱਲੋਂ ਦਿੱਤੇ ਜਾਣ ਵਾਲੇ ਸਕਾਲਰਸ਼ਿਪ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿੱਚ ਸਕੂਲ ਦੇ ਵਾਇਸ ਪਿ੍ੰਸੀਪਲ ਮੈਡਮ ਗੁਰਮੀਤ ਕੌਰ ਨੇ   ਮੁਖ ਮਹਿਮਾਨ ਪਿ੍ੰਸੀਪਲ ਸਾਕਸ਼ੀ ਚੋਪੜਾ,ਰਿਸੋਰਸ ਪਰਸਨ ਅਤੇ ਸੈਮੀਨਾਰ ਵਿਚ ਸ਼ਾਮਲ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾ ਨੂੰ ਸਨਮਾਨਿਤ ਵੀ ਕੀਤਾ ਗਿਆ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਕਾਮਰਸ ਵਿਭਾਗ ਅਤੇ ਟ੍ਰੇਨਿੰਗ ਤੇ ਪਲੇਸਮੈਂਟ ਸੈਲ ਵੱਲੋਂ ਕਰੀਅਰ ਕੌਂਸਲਿੰਗ ਲਈ ਇੱਕ ਵਿਸ਼ੇਸ਼ ਲੈਕਚਰ ਆਯੋਜਿਤ

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਕਾਮਰਸ ਵਿਭਾਗ ਅਤੇ ਟ੍ਰੇਨਿੰਗ ਤੇ ਪਲੇਸਮੈਂਟ ਸੈਲ ਨੇ ਕਰੀਅਰ ਕੌਂਸਲਿੰਗ ਲਈ ਇੱਕ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ। ਇਸ ਲੈ...