Wednesday, 6 April 2022

ਨਹਿਰੂ ਯੁਵਾ ਕੇਂਦਰ ਕਪੂਰਥਲਾ ਵੱਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਕਰਵਾਇਆ ਗਿਆ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ।


 ਨਹਿਰੂ ਯੁਵਾ ਕੇਂਦਰ ਕਪੂਰਥਲਾ ਵੱਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਕਰਵਾਇਆ ਗਿਆ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ।


ਮਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ (ਭਾਰਤ ਸਰਕਾਰ) ਦੇ ਅਦਾਰੇ ਨਹਿਰੂ ਯੁਵਾ ਕੇਂਦਰ, ਕਪੂਰਥਲਾ  ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਸਹਿਯੋਗ ਨਾਲ ਗੁਰੂ ਅਮਰਦਾਸ ਪਬਲਿਕ ਸਕੂਲ, ਉੱਚਾ ਬੇਟ ਵਿਖੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪਿ੍ੰਸੀਪਲ ਸਾਕਸ਼ੀ ਚੋਪੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ ਗਿਆ। ਇਸ ਸੈਮੀਨਾਰ ਵਿਚ ਦਸਵੀਂ, ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀ ਸ਼ਾਮਲ ਹੋਏ। ਇਸ ਕੈਰੀਅਰ ਗਾਈਡੈਂਸ ਸੈਮੀਨਾਰ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਜਸਪ੍ਰੀਤ ਕੌਰ ਖੈੜਾ ਅਤੇ ਪ੍ਰੋ.ਦਰਸ਼ਦੀਪ ਕੌਰ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟਸ, ਕਾਮਰਸ,  ਮੈਡੀਕਲ, ਨਾਨ-ਮੈਡੀਕਲ ਅਤੇ ਆਈ.ਟੀ ਵਿਸ਼ਿਆਂ ਨਾਲ ਸੰਬੰਧਿਤ ਗਿਆਨ ਭਰਪੂਰ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕਿੱਤੇ ਦੀ ਚੋਣ ਕਰਨ ਲੱਗਿਆਂ ਵਿਦਿਆਰਥੀਆਂ ਨੂੰ ਆਪਣੀ ਮਨਮਰਜੀ ਦੇ ਵਿਸ਼ੇ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਆਪਣੀ ਮਨਪਸੰਦ ਦੇ ਕਿੱਤੇ ਦੀ ਚੋਣ ਕਰੀਏ ਤਾਂ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੋਰਸਾਂ, ਵੱਖ ਵੱਖ ਯੂਨੀਵਰਸਿਟੀਆਂ ਅਤੇ ਕਈ ਸੰਸਥਾਵਾਂ ਵੱਲੋਂ ਦਿੱਤੇ ਜਾਣ ਵਾਲੇ ਸਕਾਲਰਸ਼ਿਪ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿੱਚ ਸਕੂਲ ਦੇ ਵਾਇਸ ਪਿ੍ੰਸੀਪਲ ਮੈਡਮ ਗੁਰਮੀਤ ਕੌਰ ਨੇ   ਮੁਖ ਮਹਿਮਾਨ ਪਿ੍ੰਸੀਪਲ ਸਾਕਸ਼ੀ ਚੋਪੜਾ,ਰਿਸੋਰਸ ਪਰਸਨ ਅਤੇ ਸੈਮੀਨਾਰ ਵਿਚ ਸ਼ਾਮਲ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾ ਨੂੰ ਸਨਮਾਨਿਤ ਵੀ ਕੀਤਾ ਗਿਆ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ

  ਡੀ ਈ ੳ ਸੈਕੰਡਰੀ ਦਲਜਿੰਦਰ ਕੌਰ  ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...