Sunday, 17 April 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਡਾ. ਬੀ.ਆਰ ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਲੈਕਚਰ।


ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਡਾ. ਬੀ.ਆਰ ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਲੈਕਚਰ।

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਮਨੀਸ਼ਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡਾ. ਅੰਬੇਡਕਰ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤੀ ਗਣਤੰਤਰ ਦੇ ਮੋਢੀ ਸਨ। ਉਨ੍ਹਾਂ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਨਾਮਿਕਸ ਵਿੱਚੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਿਕ ਵਿਗਿਆਨ ਵਿੱਚ ਖੋਜ ਲਈ ਇੱਕ ਵਿਦਵਾਨ ਦੇ ਰੂਪ ਵਿੱਚ ਪ੍ਰਸਿੱਧੀ ਹਾਸਲ ਕੀਤੀ। ਉਨ੍ਹਾਂ ਨੇ ਭਾਰਤ ਦੇ ਲੋਕਾਂ ਨੂੰ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੀਆਂ ਲੋਕਤੰਤਰੀ ਕਦਰਾਂ ਕੀਮਤਾਂ ਦੀ ਹੱਲਾਸ਼ੇਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡਾ. ਅੰਬੇਡਕਰ ਦਾ ਸੁਪਨਾ ਸੀ ਕਿ ਭਾਰਤ ਵਿੱਚ ਰਹਿੰਦੇ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਮਾਣ ਸਤਿਕਾਰ ਅਤੇ ਅਗਾਂਹ ਵਧਣ ਲਈ ਮੌਕੇ ਮੁਹਈਆ ਕਰਵਾਏ ਜਾਣ। ਉਨ੍ਹਾਂ ਡਾ. ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਆਰਥਿਕ ਮਾਹਰ, ਸਮਾਜ ਸੁਧਾਰਕ ਅਤੇ ਉੱਘੀ ਸਖਸ਼ੀਅਤ ਦੱਸਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੇ ਨਿਰਮਾਤਾ ਵਜੋਂ ਆਧੁਨਿਕ ਭਾਰਤ ਦੀ ਨੀਂਹ ਰੱਖੀ ਸੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਦਾ ਭਾਰਤ ਸਿਰਜਣ ਦੀ ਅਪੀਲ ਵੀ ਕੀਤੀ।

 

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਡਰਹੱਮ ਯੂਨੀਵਰਸਿਟੀ, ਇੰਗਲੈਂਡ ਦੇ ਪ੍ਰੋਫੈਸਰ ਡਾ. ਔਜਲਾ ਵੱਲੋਂ ਸੈਮੀਨਾਰ ਵਿੱਚ ਸ਼ਮੂਲੀਅਤ|

ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਆਰਟੀਫਿਸ਼ਲ ਇੰਟੈਲੀਜੈਂਸ ਵਿਸ਼ੇ ...