Wednesday, 4 May 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੰਚਾਇਤੀ ਰਾਜ ਦਿਵਸ ਨੂੰ ਸਮਰਪਿਤ ਕਰਾਇਆ ਗਿਆ ਪੇਂਡੂ ਵਿਕਾਸ ਜਾਗਰੂਕਤਾ ਪ੍ਰੋਗਰਾਮ।


 ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੰਚਾਇਤੀ ਰਾਜ ਦਿਵਸ ਨੂੰ ਸਮਰਪਿਤ ਕਰਾਇਆ ਗਿਆ ਪੇਂਡੂ ਵਿਕਾਸ ਜਾਗਰੂਕਤਾ ਪ੍ਰੋਗਰਾਮ।

 

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ 

ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਅਤੇ  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੇ ਉਪਰਾਲੇ ਸਦਕਾ ਪੰਚਾਇਤੀ ਰਾਜ ਦਿਵਸ ਨੂੰ ਸਮਰਪਿਤ ਪੇਂਡੂ ਵਿਕਾਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜਿਸ ਵਿਚ ਬਲਾਕ ਕਪੂਰਥਲਾ ਦੇ 80 ਪਿੰਡਾਂ ਦੇ ਸਰਪੰਚਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ੍ਰੀ ਐਸ.ਪੀ. ਆਂਗਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਆਪਣੇ ਸੁਨੇਹੇ ਵਿੱਚ ਲਾਇਲਪੁਰ ਖਾਲਸਾ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਗਾਂਹ ਵੀ ਇਸ ਤਰਾਂ ਦੇ ਪ੍ਰੋਗਰਾਮ ਜਾਰੀ ਰੱਖਣ ਲਈ ਕਿਹਾ। ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ੍ਰੀ ਨੀਰਜ ਕੁਮਾਰ ਡੀ.ਡੀ.ਪੀ.ਓ ਕਪੂਰਥਲਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਜਿੱਥੇ ਪਿੰਡਾਂ ਦੀਆਂ ਪੰਚਾਇਤਾਂ ਨੂੰ  ਸੂਝਵਾਨ ਵਿਦਵਾਨਾਂ ਦੇ ਵਿਚਾਰ ਸੁਨਣ ਦਾ  ਮੌਕਾ ਮਿਲਦਾ ਹੈ, ਉੱਥੇ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਵੀ ਸਮੇਂ-ਸਮੇਂ ਪਤਾ ਲੱਗਦਾ ਰਹਿੰਦਾ ਹੈ। ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ. ਅਮਰਜੀਤ ਸਿੰਘ ਬੀ.ਡੀ.ਪੀ.ਓ ਨੇ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ ਇਸ ਪ੍ਰੋਗਰਾਮ ਨੂੰ ਵਧੀਆ ਉਪਰਾਲਾ ਦੱਸਿਆ। ਪ੍ਰੋਗਰਾਮ ਦੇ ਮੁੱਖ ਰਿਸੋਰਸ ਪਰਸਨ ਸ. ਗੁਰਵਿੰਦਰਜੀਤ ਸਿੰਘ ਅਸਿਸਟੈਂਟ ਰਜਿਸਟਰਾਰ , ਕੋਆਪਰੇਟਿਵ ਸੁਸਾਇਟੀਆਂ ਨੇ ਪਿੰਡਾਂ ਦੇ ਵਿਕਾਸ ਵਿੱਚ ਕੋਆਪਰੇਟਿਵ ਸੁਸਾਇਟੀਆਂ ਦੀ ਭੂਮਿਕਾ, ਵਿਭਾਗ ਦੀਆਂ ਪਿੰਡਾਂ ਲਈ ਵੱਖ ਵੱਖ ਸਕੀਮਾਂ ਅਤੇ ਕਿਸਾਨਾਂ ਨੂੰ ਮਿਲਣ ਵਾਲੀਆਂ ਖਾਦਾਂ ਬਾਰੇ ਗਿਆਨ ਭਰਪੂਰ ਜਾਣਕਾਰੀ ਦਿੱਤੀ।

ਇਸੇ ਤਰ੍ਹਾਂ ਦੂਜੇ  ਮੁੱਖ ਰਿਸੋਰਸ ਪਰਸਨ ਡਾ. ਸਤਬੀਰ ਸਿੰਘ ਡਿਪਟੀ ਡਾਇਰੈਕਟਰ (ਟੇ੍ਨਿੰਗ) ਕਿ੍ਸ਼ੀ ਵਿਗਿਆਨ ਕੇਂਦਰ ਨੇ  PAU ਲੁਧਿਆਣਾ ਵੱਲੋਂ ਦਿੱਤੇ ਜਾਂਦੇ ਵੱਖ-ਵੱਖ ਖੇਤੀ ਅਧਾਰਿਤ ਬੀਜਾਂ, ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀਆਂ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਗਿਆਨ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਲਵਾਈ ਲਈ ਵੀ ਜਾਗਰੂਕ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਏ ਹੋਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਰਿਸੋਰਸ ਪਰਸਨ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚ ਸਾਹਿਬਾਨਾਂ ਦਾ ਧੰਨਵਾਦ ਕੀਤਾ ਅਤੇ ਪਿੰਡਾਂ ਦੇ ਵਿਕਾਸ, ਸਾਖਰਤਾ ਦਰ ਵਧਾਉਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਹਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਡਮੁੱਲੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਇਸ ਸਾਲ ਤੋਂ ਬਲਾਕ ਕਪੂਰਥਲਾ ਦੇ ਸਭ ਤੋਂ ਵੱਧ ਸਾਖਰਤਾ ਦਰ ਪ੍ਰਾਪਤ  ਪਿੰਡ ਨੂੰ  'ਸਰਦਾਰ ਬਲਬੀਰ ਸਿੰਘ ਗਰਾਮ ਪੰਚਾਇਤ ਸਾਖਰਤਾ ਅਵਾਰਡ' ਵੀ ਦਿੱਤਾ ਜਾਵੇਗਾ।ਜਿਸ ਵਿੱਚ ਇੱਕ ਸਨਮਾਨ ਚਿੰਨ  ਤੇ 5100ਰੁ. ਵੀ ਦਿੱਤੇ ਜਾਣਗੇ। ਪ੍ਰਗਰਾਮ ਦੇ ਅੰਤ ਵਿੱਚ ਆਏ ਹੋਏ ਸਾਰੇ ਸਰਪੰਚ ਸਹਿਬਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਟੇਜ ਦੀ ਕਾਰਵਾਈ  ਪ੍ਰੋ. ਮਨਜਿੰਦਰ ਸਿੰਘ ਜੌਹਲ ਦੁਆਰਾ ਬਾਖੂਬੀ ਨਿਭਾਈ ਗਈ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...