Wednesday, 11 May 2022

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵੱਲੋਂ ਕਰਾਈ ਗਈ ਆਨ ਲਾਈਨ ਧਾਰਮਿਕ ਪ੍ਰੀਖਿਆ


 ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵੱਲੋਂ ਕਰਾਈ ਗਈ ਆਨ ਲਾਈਨ ਧਾਰਮਿਕ ਪ੍ਰੀਖਿਆ


ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵੱਲੋਂ ਆਨਲਾਈਨ ਧਾਰਮਿਕ ਪ੍ਰੀਖਿਆ ਕਰਵਾਈ ਗਈ।  ਜਿਸ ਵਿੱਚ 50 ਸਕੂਲਾਂ ਦੇ 70 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਐਮ.ਡੀ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਪਹਿਲਾ ਸਥਾਨ , ਲਿਟਲ ਏੰਜਲ ਕੋ.ਐਡ ਸਕੂਲ ਕਪੂਰਥਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੂਜਾ ਸਥਾਨ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਦੀ ਵਿਦਿਆਰਥਣ ਹਰਗੁਣਪ੍ਰੀਤ ਕੌਰ ਅਤੇ ਹਿੰਦੂ ਕੰਨਿਆ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਵਿਦਿਆਰਥਣ ਦਵਿੰਦਰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ
ਜਿੱਥੇ ਇਹੋ ਜਿਹੀ ਪ੍ਰੀਖਿਆ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਧਾਰਮਿਕ ਰੁਚੀ ਪੈਦਾ ਹੁੰਦੀ ਹੈ, ਉਥੇ ਨਾਲ ਹੀ ਵਿਦਿਆਰਥੀਆਂ ਦੀ ਸ਼ਖਸੀਅਤ ਦਾ ਵਿਕਾਸ ਵੀ ਹੁੰਦਾ ਹੈ।  ਅੰਤ ਵਿੱਚ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ  ਪ੍ਰੋ. ਗਗਨਦੀਪ ਕੌਰ ਸਾਹੀ  ਮੌਜੂਦ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...