ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਰੈਡ ਰੀਬਨ ਕਲੱਬ ਵੱਲੋਂ ਵਿਸ਼ਵ ਥੈਲਾਸੀਮੀਆ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਲੈਕਚਰ।
ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ
ਵਿਸ਼ਵ ਥੈਲਾਸੀਮੀਆ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਫਿਜ਼ਿਕਸ ਵਿਭਾਗ ਦੇ ਪ੍ਰੋ. ਦਰਸ਼ਦੀਪ ਕੌਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਕਾਲਜ ਦੇ ਸਮੂਹ ਸਟਾਫ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਇਸ ਮੌਕੇ ਪ੍ਰੋ. ਦਰਸ਼ਦੀਪ ਕੌਰ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿਸ਼ਵ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਹੀ ਬੀਮਾਰੀ ਥੈਲਾਸੀਮੀਆ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਗਿਆਨ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਬੋਲਦਿਆਂ ਕਿਹਾ ਕਿ ਅਜਿਹੀਆਂ ਭਿਆਨਕ ਬਿਮਾਰੀਆਂ ਬਾਰੇ ਜਿੰਨੀ ਜਾਗਰੂਕਤਾ ਹੋਵੇਗੀ, ਉਨ੍ਹਾਂ ਹੀ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ।
ਵਿਦਿਆਰਥੀਆਂ ਨੇ ਪ੍ਰੋ. ਦਰਸ਼ਦੀਪ ਕੌਰ ਨਾਲ ਬਹੁਤ ਸਾਰੇ ਸਵਾਲ-ਜਵਾਬ ਵੀ ਕੀਤੇ ਜਿਨ੍ਹਾਂ ਦਾ ਉਨ੍ਹਾਂ ਨੇ ਬਹੁਤ ਹੀ ਤਸੱਲੀਬਖਸ਼ ਜਵਾਬ ਦਿੱਤਾ। ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਇਸ ਬਿਮਾਰੀ ਪ੍ਤਿ ਜਾਗਰੂਕ ਕੀਤਾ। ਇਸ ਲੈਕਚਰ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਅੰਤ ਵਿੱਚ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਪੋ੍. ਦਰਸ਼ਦੀਪ ਕੌਰ ਦਾ ਧੰਨਵਾਦ ਕੀਤਾ।
No comments:
Post a Comment