Saturday, 7 May 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਦਰਸ ਡੇਅ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ।


 ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਦਰਸ ਡੇਅ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ।


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਅੰਤਰਰਾਸ਼ਟਰੀ ਮਦਰਸ ਡੇਅ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਕਲਾਸਾਂ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ।  ਇਨ੍ਹਾਂ ਮੁਕਾਬਲਿਆਂ ਵਿਚ ਬੀ.ਕਾਮ ਛੇਵੇਂ ਸਮੈਸਟਰ ਦੀ ਵਿਦਿਆਰਥਣ ਅਰੁਣਪ੍ਰੀਤ ਕੌਰ ਨੇ ਪਹਿਲਾ ਸਥਾਨ, ਬੀ.ਐਸ.ਸੀ (ਨਾਨ ਮੈਡੀਕਲ) ਛੇਵੇਂ ਸਮੈਸਟਰ ਦੀ ਰਾਜਦੀਪ ਕੌਰ ਨੇ ਦੂਜਾ ਸਥਾਨ ਅਤੇ ਬੀ.ਬੀ.ਏ ਛੇਵੇਂ ਸਮੈਸਟਰ ਦੀ ਮਮਤਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਮਦਰਸ ਡੇਅ ਦੀ ਵਧਾਈ ਦਿੰਦਿਆਂ ਕਿਹਾ ਕਿ ਮਾਂ ਦੇ ਰਿਸ਼ਤੇ ਨੂੰ ਦੁਨੀਆਂ ਵਿੱਚ ਸਭ ਰਿਸ਼ਤਿਆਂ ਤੋਂ ਉੱਚਾ ਅਤੇ ਸੁੱਚਾ ਮੰਨਿਆ ਗਿਆ ਹੈ, ਸਾਨੂੰ ਇਸ ਰਿਸ਼ਤੇ ਦਾ ਹਰ ਸਮੇਂ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਂ ਇਕ ਅਜਿਹੇ ਸਕੂਲ ਦੀ ਤਰ੍ਹਾਂ ਹੁੰਦੀ ਹੈ, ਜੋ ਬੱਚੇ ਨੂੰ ਜ਼ਿੰਦਗੀ ਵਿਚ ਰਹਿਣ ਸਹਿਣ ਦੇ ਤਰੀਕੇ ਸਿਖਾਉਂਦੀ ਹੈ। ਇਸ ਲਈ ਮਾਂ ਨੂੰ ਤਿਆਗ ਅਤੇ ਮਮਤਾ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਜਸਪ੍ਰੀਤ ਕੌਰ ਖੈੜਾ ਨੇ ਨਿਭਾਈ। ਅੰਤ ਵਿੱਚ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

No comments:

Post a Comment

Workshop on the Role of AI Tools in Teaching and Research Organized at Lyallpur Khalsa College, Kapurthala

A Faculty Development Workshop on the theme “AI for Faculty: Practical AI Tools for Teaching, Research & Productivity” was organized at ...