Monday 29 August 2022

ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਕਰਵਾਇਆ ਗਿਆ ਰੂ-ਬ-ਰੂ ਪ੍ਰੋਗਰਾਮ।


 ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਕਰਵਾਇਆ ਗਿਆ ਰੂ-ਬ-ਰੂ ਪ੍ਰੋਗਰਾਮ।

ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ। ਇਸ ਪ੍ਰੋਗਰਾਮ ਵਿੱਚ ਅੰਤਰਰਾਸ਼ਟਰੀ ਖਿਡਾਰੀ ਅਤੇ ਚੀਫ ਕੋਚ ਪੰਜਾਬ ਐਂਡ ਸਿੰਧ ਬੈਂਕ ਹਾਕੀ ਅਕੈਡਮੀ ਜਲੰਧਰ ਦੇ ਸ. ਦਵਿੰਦਰਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਅਤੇ ਮਹਾਰਾਜਾ ਰਣਜੀਤ ਸਿੰਘ ਸਟੇਟ ਸਪੋਰਟਸ ਅਵਾਰਡ ਜੇਤੂ ਅੰਤਰਰਾਸ਼ਟਰੀ ਖਿਡਾਰੀ ਸ਼ਮਸ਼ੇਰ ਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। 

ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਸਪੋਰਟਸ ਡੇਅ ਹਰ ਸਾਲ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ  ਮਨਾਇਆ ਜਾਂਦਾ ਹੈ। ਇਸ ਦਿਨ ਮੇਜਰ ਧਿਆਨ ਚੰਦ ਦੀਆਂ ਪ੍ਰਾਪਤੀਆਂ ਨੂੰ ਚੇਤੇ ਕੀਤਾ ਜਾਂਦਾ ਹੈ ਅਤੇ ਦੇਸ਼ ਦੇ ਰਾਸ਼ਟਰਪਤੀ ਖੇਡਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਰਤਨ ਅਤੇ ਅਰਜੁਨ ਐਵਾਰਡ ਦੇ ਕੇ ਤੇ ਦੇਸ਼ ਵਿੱਚ ਸਫਲ ਮਾਰਗ ਦਰਸ਼ਨ ਕਰਨ ਵਾਲੇ ਕੋਚ ਨੂੰ ਦਰੋਣਾਚਾਰੀਆ ਐਵਾਰਡ ਦੇ ਕੇ ਸਨਮਾਨਿਤ ਕਰਦੇ ਹਨ। 

ਮੁੱਖ ਮਹਿਮਾਨ ਸ. ਦਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖੇਡਾਂ ਰਾਹੀਂ ਵੀ ਆਪਣਾ ਭਵਿੱਖ ਉਜਵੱਲ ਕਰ ਸਕਦੇ ਹਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀ ਪ੍ਰਸਿੱਧੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ। ਇਸੇ ਤਰ੍ਹਾਂ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ. ਸ਼ਮਸ਼ੇਰ ਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੀ ਤਰ੍ਹਾਂ ਹੀ ਖੇਡਾਂ ਵਿਚ ਵੀ ਦਿਲਚਸਪੀ ਲੈਣੀ ਚਾਹੀਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ। ਇਸ ਮੌਕੇ ਬੀ. ਐਸ. ਸੀ ਤੀਜਾ ਸਮੈਸਟਰ ਦੀ ਵਿਦਿਆਰਥਣ ਕੀਰਤੀ ਤੇ ਬੀ.ਏ ਤੀਜਾ ਸਮੈਸਟਰ ਦੀ ਵਿਦਿਆਰਥਣ ਰੀਤਿਕਾ ਨੇ ਖੇਡਾ ਨਾਲ ਸੰਬੰਧਿਤ ਕਵਿਤਾਵਾਂ ਤੇ ਗੀਤ ਵੀ ਪੇਸ਼ ਕੀਤੇ। ਅੰਤ ਵਿੱਚ ਪ੍ਰਿੰਸੀਪਲ ਡਾ. ਢਿੱਲੋਂ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਬਾਖੂਬੀ ਨਿਭਾਈ ਗਈ।

Wednesday 24 August 2022

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦਾ ਬੀ.ਕਾਮ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ।

 


ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦਾ ਬੀ.ਕਾਮ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦਾ ਬੀ.ਕਾਮ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਬੀ.ਕਾਮ ਸਮੈਸਟਰ ਛੇਵਾਂ  ਦੀ ਵਿਦਿਆਰਥਣ ਖੁਸ਼ਬੂ ਨੇ  ਕਾਲਜ ਵਿਚੋਂ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ ਦੂਜਾ ਸਥਾਨ ਅਤੇ ਅਰੁਣਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਖੁਸ਼ਬੂ, ਪ੍ਰਭਜੋਤ ਕੌਰ ਅਤੇ ਅਰੁਣਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਕੇ ਡਿਸਟਿੰਗਸ਼ਨ ਲੈ ਕੇ ਸੰਸਥਾ ਦਾ ਮਾਣ ਵਧਾਇਆ ਹੈ ਅਤੇ ਖੁਸ਼ਬੁ ਨੇ  ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਵੀ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਬੀ.ਕਾਮ ਸਮੈਸਟਰ ਛੇਵਾਂ ਵਿੱਚ ਪੜਦੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਨੰਬਰ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ  ਸਰਦਾਰਨੀ ਬਲਬੀਰ ਕੌਰ ਅਤੇ   ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਸੰਸਥਾਂ ਦੇ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੇ ਸਿਰ ਬੱਝਦਾ ਹੈ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਅਮਨਦੀਪ ਸਿੰਘ ਵੀ ਹਾਜ਼ਰ ਸਨ।

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦਾ ਬੀ.ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ।


 ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦਾ ਬੀ.ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ।


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦਾ ਬੀ.ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਬੀ.ਬੀ.ਏ. ਸਮੈਸਟਰ ਛੇਵਾਂ  ਦੀ ਵਿਦਿਆਰਥਣ ਮਮਤਾ ਨੇ  ਕਾਲਜ ਵਿਚੋਂ ਪਹਿਲਾ ਸਥਾਨ, ਅਮਨਪ੍ਰੀਤ  ਕੌਰ ਨੇ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਮਮਤਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਕੇ ਡਿਸਟਿੰਗਸ਼ਨ ਲੈ ਕੇ ਸੰਸਥਾ ਦਾ ਮਾਣ ਵਧਾਇਆ ਹੈ ।ਉਨ੍ਹਾਂ ਇਹ ਵੀ ਦੱਸਿਆ ਕਿ ਬੀ. ਬੀ. ਏ. ਸਮੈਸਟਰ ਛੇਵਾਂ ਵਿੱਚ ਪੜਦੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਨੰਬਰ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ  ਸਰਦਾਰਨੀ ਬਲਬੀਰ ਕੌਰ ਅਤੇ   ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਸੰਸਥਾਂ ਦੇ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੇ ਸਿਰ ਬੱਝਦਾ ਹੈ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ.ਬਲਜੀਤ ਕੌਰ ਵੀ ਹਾਜ਼ਰ ਸਨ। 

Saturday 13 August 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਤੀਆਂ ਦੇ ਮੌਕੇ ਕਰਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ।



 ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਤੀਆਂ ਦੇ ਮੌਕੇ ਕਰਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ।


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਨ ਮਹੀਨੇ ਦੇ ਹਰਮਨ ਪਿਆਰੇ ਤਿਉਹਾਰ ਤੀਆਂ ਦੇ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਡਾ. ਗੁਰਿੰਦਰ ਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਅਤੇ ਡਾ. ਅਨੁ ਸ਼ਰਮਾ ਅਸਿਸਟੈਂਟ ਸਿਵਲ ਸਰਜਨ ਤੇ ਡਾ. ਸੁਰਜੀਤ ਕੌਰ ਨੈਸ਼ਨਲ ਪ੍ਰੈਜੀਡੈਂਟ ਇੰਨਰ ਵੀਲ ਕਲੱਬਸ ਇੰਨ ਇੰਡੀਆ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ। ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਡਾ. ਗੁਰਿੰਦਰ ਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਅਤੇ ਡਾ. ਅਨੁ ਸ਼ਰਮਾ ਅਸਿਸਟੈਂਟ ਸਿਵਲ ਸਰਜਨ ਤੇ ਡਾ. ਸੁਰਜੀਤ ਕੌਰ ਨੈਸ਼ਨਲ ਪ੍ਰੈਜੀਡੈਂਟ ਇੰਨਰ ਵੀਲ ਕਲੱਬਸ ਇੰਨ ਇੰਡੀਆ  ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆਂ ਆਖਿਆ। ਮੁੱਖ ਮਹਿਮਾਨ ਡਾ. ਗੁਰਿੰਦਰ ਬੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਮੁਟਿਆਰਾਂ ਦਾ ਹਰਮਨ ਪਿਆਰਾ ਤਿਉਹਾਰ ਹੈ। ਪੰਜਾਬੀ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜਿਉਂਦਾ ਰੱਖਣ ਅਤੇ ਤੀਆਂ ਦੇ ਤਿਉਹਾਰ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਧਾਈ ਦਾ ਪਾਤਰ ਹੈ। ਤੀਆਂ ਪੰਜਾਬ ਦੀ ਰੂਹ ਹਨ। ਸਾਉਣ ਮਹੀਨੇ ਕੁੜੀਆਂ ਪਿੰਡ ਤੋਂ ਬਾਹਰ ਇੱਕਠੀਆਂ ਹੋ ਕੇ ਪੀਘਾਂ ਝੂਟਦੀਆਂ ਹਨ, ਗਿੱਧਾ ਪਾਉਂਦੀਆਂ ਹਨ ਅਤੇ ਇੱਕ ਦੂਜੀ ਨਾਲ ਦੁੱਖ-ਸੁੱਖ  ਸਾਂਝਾ ਕਰਦੀਆਂ ਹਨ। ਵਿਸ਼ੇਸ਼ ਮਹਿਮਾਨ ਡਾ. ਸੁਰਜੀਤ ਕੌਰ ਤੇ ਡਾ. ਅਨੁ  ਸ਼ਰਮਾ ਨੇ ਬੋਲਦਿਆਂ ਕਿਹਾ, ਪੰਜਾਬੀ ਸੱਭਿਆਚਾਰ ਵਿੱਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹਤੱਤਾ ਹੈ। ਤੀਆਂ ਸਾਉਣ ਮਹੀਨੇ ਦੀ ਤੀਜ ਨੂੰ ਸ਼ੁਰੂ ਹੁੰਦੀਆਂ ਹਨ ਅਤੇ ਪੁੰਨਿਆਂ ਨੂੰ ਖਤਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਡੇ ਰਿਸ਼ਤਿਆਂ ਵਿਚਲੀ ਸਾਂਝ ਨੂੰ ਹੋਰ ਗੂੜਾ ਕਰਦੇ ਹਨ। ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ  ਸਰਦਾਰਨੀ ਬਲਬੀਰ ਕੌਰ ਨੇ ਵੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ   ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ, ਅਜਿਹੇ ਤਿਉਹਾਰ ਰਲ ਮਿਲ ਕੇ ਮਨਾਉਣ ਦਾ ਸੰਦੇਸ਼ ਦਿੱਤਾ।ਇਸ ਮੌਕੇ  ਰਿਪਨਜੀਤ ਕੌਰ ਨੇ ਮਿਸ ਤੀਜ ਅਤੇ ਮਹਿਕ ਨੇ ਫਸਟ ਰਨਰਅੱਪ ਦਾ ਖ਼ਿਤਾਬ ਜਿਤਿਆ। ਇਸ ਮੌਕੇ ਮਹਿੰਦੀ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਮਹਿਕਪ੍ਰੀਤ ਕੌਰ, ਦੂਜਾ ਸਥਾਨ ਮੁਸਕਾਨ ਅਤੇ ਤੀਜਾ ਸਥਾਨ ਸਿਮਰਨ ਨੇ ਪ੍ਰਾਪਤ ਕੀਤਾ।

ਇਹਨਾਂ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਜਸਪ੍ਰੀਤ ਕੌਰ ਖੈੜਾ ਅਤੇ ਪ੍ਰੋ. ਦਰਸ਼ਦੀਪ ਕੌਰ ਨੇ ਨਿਭਾਈ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵੱਲੋਂ ਪੰਜਾਬੀ ਸਭਿਆਚਾਰ ਨੂੰ ਹੋਰ ਪ੍ਰਫੁਲਿੱਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਤਿਉਹਾਰ ਵੱਡੇ ਪੱਧਰ 'ਤੇ ਮਨਾਏ ਜਾਣਗੇ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਗਗਨਦੀਪ ਕੌਰ ਸਾਹੀ ਅਤੇ ਪ੍ਰੋ. ਪਰਵਿੰਦਰ ਕੌਰ ਦੁਆਰਾ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੰਬੰਧੀ ਕਰਵਾਏ ਮਹਿੰਦੀ ਮੁਕਾਬਲੇ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ''ਸਵੀਪ ਗਤੀਵਿਧੀਆਂ'' ਅਧੀਨ ਵੋਟ ਦੇ ਅਧਿਕਾਰ ਦੀ ਵਰਤੋਂ ਸਮਝ...