Saturday, 13 August 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਤੀਆਂ ਦੇ ਮੌਕੇ ਕਰਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ। ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਤੀਆਂ ਦੇ ਮੌਕੇ ਕਰਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ।


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਨ ਮਹੀਨੇ ਦੇ ਹਰਮਨ ਪਿਆਰੇ ਤਿਉਹਾਰ ਤੀਆਂ ਦੇ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਡਾ. ਗੁਰਿੰਦਰ ਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਅਤੇ ਡਾ. ਅਨੁ ਸ਼ਰਮਾ ਅਸਿਸਟੈਂਟ ਸਿਵਲ ਸਰਜਨ ਤੇ ਡਾ. ਸੁਰਜੀਤ ਕੌਰ ਨੈਸ਼ਨਲ ਪ੍ਰੈਜੀਡੈਂਟ ਇੰਨਰ ਵੀਲ ਕਲੱਬਸ ਇੰਨ ਇੰਡੀਆ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ। ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਡਾ. ਗੁਰਿੰਦਰ ਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਅਤੇ ਡਾ. ਅਨੁ ਸ਼ਰਮਾ ਅਸਿਸਟੈਂਟ ਸਿਵਲ ਸਰਜਨ ਤੇ ਡਾ. ਸੁਰਜੀਤ ਕੌਰ ਨੈਸ਼ਨਲ ਪ੍ਰੈਜੀਡੈਂਟ ਇੰਨਰ ਵੀਲ ਕਲੱਬਸ ਇੰਨ ਇੰਡੀਆ  ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆਂ ਆਖਿਆ। ਮੁੱਖ ਮਹਿਮਾਨ ਡਾ. ਗੁਰਿੰਦਰ ਬੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਮੁਟਿਆਰਾਂ ਦਾ ਹਰਮਨ ਪਿਆਰਾ ਤਿਉਹਾਰ ਹੈ। ਪੰਜਾਬੀ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜਿਉਂਦਾ ਰੱਖਣ ਅਤੇ ਤੀਆਂ ਦੇ ਤਿਉਹਾਰ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਧਾਈ ਦਾ ਪਾਤਰ ਹੈ। ਤੀਆਂ ਪੰਜਾਬ ਦੀ ਰੂਹ ਹਨ। ਸਾਉਣ ਮਹੀਨੇ ਕੁੜੀਆਂ ਪਿੰਡ ਤੋਂ ਬਾਹਰ ਇੱਕਠੀਆਂ ਹੋ ਕੇ ਪੀਘਾਂ ਝੂਟਦੀਆਂ ਹਨ, ਗਿੱਧਾ ਪਾਉਂਦੀਆਂ ਹਨ ਅਤੇ ਇੱਕ ਦੂਜੀ ਨਾਲ ਦੁੱਖ-ਸੁੱਖ  ਸਾਂਝਾ ਕਰਦੀਆਂ ਹਨ। ਵਿਸ਼ੇਸ਼ ਮਹਿਮਾਨ ਡਾ. ਸੁਰਜੀਤ ਕੌਰ ਤੇ ਡਾ. ਅਨੁ  ਸ਼ਰਮਾ ਨੇ ਬੋਲਦਿਆਂ ਕਿਹਾ, ਪੰਜਾਬੀ ਸੱਭਿਆਚਾਰ ਵਿੱਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹਤੱਤਾ ਹੈ। ਤੀਆਂ ਸਾਉਣ ਮਹੀਨੇ ਦੀ ਤੀਜ ਨੂੰ ਸ਼ੁਰੂ ਹੁੰਦੀਆਂ ਹਨ ਅਤੇ ਪੁੰਨਿਆਂ ਨੂੰ ਖਤਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਡੇ ਰਿਸ਼ਤਿਆਂ ਵਿਚਲੀ ਸਾਂਝ ਨੂੰ ਹੋਰ ਗੂੜਾ ਕਰਦੇ ਹਨ। ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ  ਸਰਦਾਰਨੀ ਬਲਬੀਰ ਕੌਰ ਨੇ ਵੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ   ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ, ਅਜਿਹੇ ਤਿਉਹਾਰ ਰਲ ਮਿਲ ਕੇ ਮਨਾਉਣ ਦਾ ਸੰਦੇਸ਼ ਦਿੱਤਾ।ਇਸ ਮੌਕੇ  ਰਿਪਨਜੀਤ ਕੌਰ ਨੇ ਮਿਸ ਤੀਜ ਅਤੇ ਮਹਿਕ ਨੇ ਫਸਟ ਰਨਰਅੱਪ ਦਾ ਖ਼ਿਤਾਬ ਜਿਤਿਆ। ਇਸ ਮੌਕੇ ਮਹਿੰਦੀ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਮਹਿਕਪ੍ਰੀਤ ਕੌਰ, ਦੂਜਾ ਸਥਾਨ ਮੁਸਕਾਨ ਅਤੇ ਤੀਜਾ ਸਥਾਨ ਸਿਮਰਨ ਨੇ ਪ੍ਰਾਪਤ ਕੀਤਾ।

ਇਹਨਾਂ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਜਸਪ੍ਰੀਤ ਕੌਰ ਖੈੜਾ ਅਤੇ ਪ੍ਰੋ. ਦਰਸ਼ਦੀਪ ਕੌਰ ਨੇ ਨਿਭਾਈ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵੱਲੋਂ ਪੰਜਾਬੀ ਸਭਿਆਚਾਰ ਨੂੰ ਹੋਰ ਪ੍ਰਫੁਲਿੱਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਤਿਉਹਾਰ ਵੱਡੇ ਪੱਧਰ 'ਤੇ ਮਨਾਏ ਜਾਣਗੇ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਗਗਨਦੀਪ ਕੌਰ ਸਾਹੀ ਅਤੇ ਪ੍ਰੋ. ਪਰਵਿੰਦਰ ਕੌਰ ਦੁਆਰਾ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ।

No comments:

Post a Comment

  ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਿਸ਼ਵ ਜਲ ਦਿਵਸ ਸਬੰਧੀ ਕਰਵਾਏ  ਪੋਸਟਰ ਮੇਕਿੰਗ ਮੁਕਾਬਲੇ। ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਵਿਖੇ ਵਿਸ਼ਵ ਜਲ ...