Monday, 29 August 2022

ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਕਰਵਾਇਆ ਗਿਆ ਰੂ-ਬ-ਰੂ ਪ੍ਰੋਗਰਾਮ।


 ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਕਰਵਾਇਆ ਗਿਆ ਰੂ-ਬ-ਰੂ ਪ੍ਰੋਗਰਾਮ।

ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ। ਇਸ ਪ੍ਰੋਗਰਾਮ ਵਿੱਚ ਅੰਤਰਰਾਸ਼ਟਰੀ ਖਿਡਾਰੀ ਅਤੇ ਚੀਫ ਕੋਚ ਪੰਜਾਬ ਐਂਡ ਸਿੰਧ ਬੈਂਕ ਹਾਕੀ ਅਕੈਡਮੀ ਜਲੰਧਰ ਦੇ ਸ. ਦਵਿੰਦਰਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਅਤੇ ਮਹਾਰਾਜਾ ਰਣਜੀਤ ਸਿੰਘ ਸਟੇਟ ਸਪੋਰਟਸ ਅਵਾਰਡ ਜੇਤੂ ਅੰਤਰਰਾਸ਼ਟਰੀ ਖਿਡਾਰੀ ਸ਼ਮਸ਼ੇਰ ਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। 

ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਸਪੋਰਟਸ ਡੇਅ ਹਰ ਸਾਲ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ  ਮਨਾਇਆ ਜਾਂਦਾ ਹੈ। ਇਸ ਦਿਨ ਮੇਜਰ ਧਿਆਨ ਚੰਦ ਦੀਆਂ ਪ੍ਰਾਪਤੀਆਂ ਨੂੰ ਚੇਤੇ ਕੀਤਾ ਜਾਂਦਾ ਹੈ ਅਤੇ ਦੇਸ਼ ਦੇ ਰਾਸ਼ਟਰਪਤੀ ਖੇਡਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਰਤਨ ਅਤੇ ਅਰਜੁਨ ਐਵਾਰਡ ਦੇ ਕੇ ਤੇ ਦੇਸ਼ ਵਿੱਚ ਸਫਲ ਮਾਰਗ ਦਰਸ਼ਨ ਕਰਨ ਵਾਲੇ ਕੋਚ ਨੂੰ ਦਰੋਣਾਚਾਰੀਆ ਐਵਾਰਡ ਦੇ ਕੇ ਸਨਮਾਨਿਤ ਕਰਦੇ ਹਨ। 

ਮੁੱਖ ਮਹਿਮਾਨ ਸ. ਦਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖੇਡਾਂ ਰਾਹੀਂ ਵੀ ਆਪਣਾ ਭਵਿੱਖ ਉਜਵੱਲ ਕਰ ਸਕਦੇ ਹਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀ ਪ੍ਰਸਿੱਧੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ। ਇਸੇ ਤਰ੍ਹਾਂ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ. ਸ਼ਮਸ਼ੇਰ ਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੀ ਤਰ੍ਹਾਂ ਹੀ ਖੇਡਾਂ ਵਿਚ ਵੀ ਦਿਲਚਸਪੀ ਲੈਣੀ ਚਾਹੀਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ। ਇਸ ਮੌਕੇ ਬੀ. ਐਸ. ਸੀ ਤੀਜਾ ਸਮੈਸਟਰ ਦੀ ਵਿਦਿਆਰਥਣ ਕੀਰਤੀ ਤੇ ਬੀ.ਏ ਤੀਜਾ ਸਮੈਸਟਰ ਦੀ ਵਿਦਿਆਰਥਣ ਰੀਤਿਕਾ ਨੇ ਖੇਡਾ ਨਾਲ ਸੰਬੰਧਿਤ ਕਵਿਤਾਵਾਂ ਤੇ ਗੀਤ ਵੀ ਪੇਸ਼ ਕੀਤੇ। ਅੰਤ ਵਿੱਚ ਪ੍ਰਿੰਸੀਪਲ ਡਾ. ਢਿੱਲੋਂ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਬਾਖੂਬੀ ਨਿਭਾਈ ਗਈ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...