Monday, 5 September 2022

ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਹੋਇਆ ਪ੍ਰਭਾਵਸ਼ਾਲੀ ਸਮਾਗਮ।


 ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਹੋਇਆ ਪ੍ਰਭਾਵਸ਼ਾਲੀ ਸਮਾਗਮ।


ਲਾਇਲਪੁਰ ਖਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ , ਗੀਤ, ਸਕਿਟ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ। ਅਧਿਆਪਕਾਂ ਦੁਆਰਾ ਵੱਖ ਵੱਖ ਗੇਮਜ਼ ਵਿਚ ਵੀ ਹਿੱਸਾ ਲਿਆ ਗਿਆ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ, ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਤਰਾਸ਼ਣ, ਨਿਖਾਰਨ ਅਤੇ ਉਭਾਰਨ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੇ ਅਧਿਆਪਕ ਦਾ ਜਿੰਨਾ ਵੀ ਹੋ ਸਕੇ ਆਦਰ ਤੇ ਸਤਿਕਾਰ ਕਰਨਾ ਚਾਹੀਦਾ ਹੈ। ਸਮੂਹ ਸਟਾਫ ਵੱਲੋਂ ਪ੍ਰਿੰਸੀਪਲ ਡਾ. ਢਿੱਲੋਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੰਚ ਸੰਚਾਲਕ ਦੀ ਭੁਮਿਕਾ ਇਸ਼ਿਕਾ ਅਤੇ ਸਿਮਰਨ ਨੇ ਬਾਖ਼ੂਬੀ ਨਿਭਾਈ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...