Thursday, 15 September 2022

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਲੋਕਤੰਤਰ ਦਿਵਸ





 ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਲੋਕਤੰਤਰ ਦਿਵਸ


ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਪ੍ਰਭਾਵਸ਼ਾਲੀ  ਪ੍ਰੋਗਰਾਮ ਕਰਾਇਆ ਗਿਆ। ਜਿਸ ਵਿਚ ਮੈਡਮ ਸ਼੍ਰੀਮਤੀ ਚੇਤਨਾ ਗਿੱਲ, (District Attorney )ਕਪੂਰਥਲਾ ਮੁੱਖ ਮਹਿਮਾਨ ਅਤੇ ਸ੍ਰੀ ਅਨੁਜ ਅਨੰਦ, ਐਡਵੋਕੇਟ, (District Courts), ਕਪੂਰਥਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਮੁੱਖ ਮਹਿਮਾਨ ਮੈਡਮ ਸ੍ਰੀਮਤੀ ਚੇਤਨਾ ਗਿੱਲ (District Attorney ) ਕਪੂਰਥਲਾ ਦੁਆਰਾ ਅੰਤਰਰਾਸ਼ਟਰੀ ਲੋਕਤੰਤਰ ਦਿਵਸ 'ਤੇ ਲੋਕਤੰਤਰ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਲੋਕਤੰਤਰ ਸਰਕਾਰ ਵਿੱਚ ਲੋਕ ਆਪਣੇ ਮੌਲਿਕ ਅਧਿਕਾਰਾਂ ਨੂੰ ਮਾਣ ਸਕਦੇ ਹਨ। ਉਨ੍ਹਾਂ ਦੁਆਰਾ ਇਹ ਵੀ ਕਿਹਾ ਗਿਆ ਕਿ ਲੋਕਤੰਤਰ ਨੂੰ ਮਜ਼ਬੂਤ ਕਰਨਾ ਕੇਵਲ ਲੀਡਰਾਂ ਦੀ ਵੀ ਜਿੰਮੇਵਾਰੀ ਨਹੀਂ ਸਗੋਂ ਸਾਨੂੰ ਸਭ ਨੂੰ  ਆਪਣੇ ਆਪ ਨੂੰ ਬਦਲਣ ਦੀ ਜ਼ਰੂਰਤ ਹੈ। 
ਇਸ ਮੌਕੇ ਵਿਸ਼ੇਸ਼ ਮਹਿਮਾਨ ਸ੍ਰੀ ਅਨੁਜ ਅਨੰਦ, ਐਡਵੋਕੇਟ, (District Courts), ਕਪੂਰਥਲਾ , ਨੇ ਬੋਲਦਿਆਂ ਕਿਹਾ ਕਿ ਲੋਕਤੰਤਰ ਲੋਕਾਂ ਦੀ ਸਰਕਾਰ ਹੈ ਜਿਸ ਵਿੱਚ ਸ਼ਕਤੀ ਦੇ ਸੋਮੇ ਲੋਕ ਹਨ। ਲੋਕਾਂ ਦੁਆਰਾ ਚੁਣੇ ਪ੍ਰਤੀਨਿਧੀ ਲੋਕਾਂ ਲਈ ਕੰਮ ਕਰਦੇ ਹਨ। ਸੋ ਸਾਨੂੰ ਸਭ ਨੂੰ ਆਪਣੇ ਇਸ ਅਧਿਕਾਰ ਦਾ ਪ੍ਰਯੋਗ ਸਹੀ ਤਰੀਕੇ ਨਾਲ ਕਰਨਾ ਚਾਹੀਦਾ ਹੈ।
ਇਸ ਪ੍ਰੋਗਰਾਮ ਵਿੱਚ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਅਤੇ ਬੀ.ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨ ਦੁਆਰਾ ਕਵਿਤਾਵਾਂ ਪੜ੍ਹੀਆਂ ਗਈਆਂ। 
ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਰੀਤਿਕਾ ਦੁਆਰਾ ਅੰਤਰਰਾਸ਼ਟਰੀ ਲੋਕਤੰਤਰ ਦਿਵਸ 'ਤੇ ਭਾਸ਼ਣ ਦਿੱਤਾ ਗਿਆ ਜਿਸ ਵਿੱਚ ਲੋਕਤੰਤਰ ਦੇ ਮਹੱਤਵ ਤੇ ਪ੍ਰਕਾਸ਼ ਪਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵੱਲੋਂ 
ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਟੇਜ ਦੀ ਕਾਰਵਾਈ ਨੀਕਿਤਾ  ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੌਰਾਨ ਰਾਜਨੀਤੀ ਵਿਭਾਗ ਦੇ ਪ੍ਰੋ. ਮਨੀਸ਼ਾ ਅਤੇ ਸਮੂਹ ਸਟਾਫ ਹਾਜਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...