ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਰੁਜ਼ਗਾਰ ਅਤੇ ਪਲੇਸਮੈਂਟ ਸਬੰਧੀ ਹੋਇਆ ਸੈਮੀਨਾਰ।
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਰੁਜਗਾਰ ਅਤੇ ਪਲੇਸਮੈਂਟ ਸਬੰਧੀ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵਿਚ ਸ਼੍ਰੀ ਮਤੀ ਨੀਲਮ ਮਹੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਪੂਰਥਲਾ ਮੁੱਖ ਰਿਸੋਰਸ ਪਰਸਨ ਦੇ ਤੌਰ 'ਤੇ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਨੂੰ ਜੀ ਆਇਆ ਆਖਿਆ।
ਮੁੱਖ ਰਿਸੋਰਸ ਪਰਸਨ ਮੈਡਮ ਨੀਲਮ ਮਹੇ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਅਤੇ ਪਲੇਸਮੈਂਟ, ਗ੍ਰੈਜੂਏਸ਼ਨ ਤੋਂ ਬਾਅਦ ਵੱਖ ਵੱਖ ਵਿਭਾਗਾਂ ਵਿੱਚ ਅਪਲਾਈ ਕਰਨ ਤੇ ਵਿਭਿੰਨ ਕੋਰਸਾਂ ਦੇ ਸੈਂਟਰਾਂ ਸਬੰਧੀ ਗਿਆਨ ਭਰਪੂਰ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵੱਲੋਂ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਲੈਣ ਵਿੱਚ ਸਹਾਇਤਾ ਮਿਲੇਗੀ ਅਤੇ ਵਿਦਿਆਰਥੀ ਆਪਣਾ ਚੰਗਾ ਕੈਰੀਅਰ ਬਣਾ ਸਕਣਗੇ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਕਾਲਜ ਵੱਲੋਂ ਸਮੇਂ-ਸਮੇਂ ਅਜਿਹੇ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਚੰਗਾ ਰੁਜ਼ਗਾਰ ਪ੍ਰਾਪਤ ਕਰ ਸਕਣ। ਡਾ. ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਮੈਡਮ ਨੀਲਮ ਮਹੇ ਦਾ ਕਾਲਜ ਆਉਣ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਸਬੰਧੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸਕਿੱਲ ਡਿਵੈਲਪਮੈਂਟ ਕੋਰਸ ਕੰਪਿਊਟਰ ਐਪਲੀਕੇਸ਼ਨ ਨਾਲ ਸੰਬੰਧਿਤ 66 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਸਟੇਜ ਦੀ ਕਾਰਵਾਈ ਪ੍ਰੋ. ਮਨਜਿੰਦਰ ਸਿੰਘ ਜੌਹਲ ਦੁਆਰਾ ਬਖੂਬੀ ਨਿਭਾਈ ਗਈ। ਇਸ ਮੌਕੇ ਪ੍ਰੋ. ਤਰੁਣ ਅਰੋੜਾ ਅਤੇ ਪ੍ਰੋ. ਜਸਪ੍ਰੀਤ ਕੌਰ ਖੈੜਾ ਵੀ ਮੌਜੂਦ ਸਨ।
No comments:
Post a Comment