Wednesday, 22 March 2023

 ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਿਸ਼ਵ ਜਲ ਦਿਵਸ ਸਬੰਧੀ ਕਰਵਾਏ  ਪੋਸਟਰ ਮੇਕਿੰਗ ਮੁਕਾਬਲੇ।



ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਵਿਖੇ ਵਿਸ਼ਵ ਜਲ ਦਿਵਸ ਸਬੰਧੀ ਪੋਸਟਰ ਮੇਕਿੰਗ  ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਾਲਜ ਦੇ 30  ਵਿਦਿਆਰਥੀਆਂ ਨੇ ਹਿੱਸਾ ਲਿਆ। ਇਹਨਾਂ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਅਤੇ ਲੋੜ ਨਾਲ ਸਬੰਧਤ ਵੱਖ ਵੱਖ  ਪੋਸਟਰ ਬਣਾ ਕੇ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਪਾਣੀ ਦੇ ਮਹੱਤਵ ਬਾਰੇ  ਨੂੰ ਜਾਗਰੂਕ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਬੀ. ਐਸ. ਸੀ. ਦੂਜਾ ਸਮੈਸਟਰ ਦੀ ਹਰਮਨਦੀਪ ਕੌਰ  ਨੇ ਪਹਿਲਾ ਸਥਾਨ , ਯੂਵੀਕਾ ਕੁਮਾਰੀ ਨੇ ਦੂਜਾ ਸਥਾਨ ਅਤੇ ਬੀ. ਏ. ਦੂਜਾ ਸਮੈਸਟਰ ਦੇ ਅਨਮੋਲਪ੍ਰੀਤ  ਸਿੰਘ ਨੇ  ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਕੁਦਰਤ ਦੀ ਅਨਮੋਲ ਦਾਤ ਹੀ ਨਹੀਂ ਸਗੋਂ ਇੱਕ ਵਡਮੁੱਲਾ ਤੋਹਫ਼ਾ ਹੈ ਕਿਉਂਕਿ ਪਾਣੀ ਨੂੰ ਜੀਵਨ ਦਾ ਮੂਲ ਆਧਾਰ ਕਿਹਾ ਜਾਂਦਾ ਹੈ। ਪਾਣੀ ਸਮਾਜਿਕ ਅਤੇ ਸੱਭਿਆਚਾਰਕ ਤਰੱਕੀ, ਵਾਤਾਵਰਨ ਅਤੇ ਕੁਦਰਤ ਦਾ ਸੰਤੁਲਨ , ਦੇਸ਼ ਦੀ ਆਰਥਿਕਤਾ ਦੀ ਮਜ਼ਬੂਤੀ ਅਤੇ ਤੰਦਰੁਸਤ ਮਾਨਸਿਕਤਾ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਸੋਮਿਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਅਤੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਬਿਨਾਂ ਕਿਸੇ ਦੇਰੀ ਦੇ ਵਿਸ਼ੇਸ਼ ਯਤਨ ਕੀਤੇ ਜਾਣ ਦੀ ਸਖ਼ਤ ਜ਼ਰੂਰਤ ਹੈ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵਲੋਂ ਸਨਮਾਨਿਤ ਵੀ ਕੀਤਾ ਗਿਆ।  ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ  ਹਾਜ਼ਰ ਸਨ।


No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...