Friday 28 April 2023

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ।



ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਦਿਆਂ ਸਲਾਨਾ  ਇਨਾਮ ਵੰਡ ਸਮਾਗਮ ਕਰਾਇਆ ਗਿਆ, ਜਿਸ ਵਿੱਚ ਅਕਾਦਮਿਕ ਅਤੇ ਸੱਭਿਆਚਾਰਕ  ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਇਨਾਮ ਵੰਡ ਸਮਾਗਮ ਵਿੱਚ ਸ. ਰਾਜਪਾਲ ਸਿੰਘ ਸੰਧੂ ਐਸ.ਐਸ.ਪੀ ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਸ. ਅਵਤਾਰ ਸਿੰਘ ਭੁੱਲਰ (ਜੁਆਇੰਟ ਡਾਇਰੈਕਟਰ ਰੂਲਰ ਡਿਵੈਲਪਮੈਂਟ ਰਿਟਾਇਰਡ) ਅਤੇ ਸ. ਰਤਨ ਸਿੰਘ ਸੰਧੂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਜੀ ਆਇਆਂ ਆਖਦਿਆਂ , ਕਾਲਜ ਦੇ ਅਕਾਦਮਿਕ ਖੇਤਰ ਵਿੱਚ 60 ਵਿਦਿਆਰਥੀਆਂ, ਯੂਥ ਫੈਸਟੀਵਲ ਵਿਚ 30 ਵਿਦਿਆਰਥੀਆਂ ਅਤੇ ਸਹਿ ਅਕਾਦਮਿਕ ਖੇਤਰ ਦੇ 10 ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ.ਢਿੱਲੋਂ ਨੇ ਬੋਲਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਮੁੱਖ ਮਹਿਮਾਨ ਸ. ਰਾਜਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ  ਸਨਮਾਨਤ ਹੋ ਰਹੇ ਵਿਦਿਆਰਥੀਆਂ ਨੂੰ   ਵਧਾਈ ਦਿੱਤੀ, ਉੱਥੇ  ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਇਸ ਮੌਕੇ ਅਕਾਦਮਿਕ ਐਕਸੀਲੈਂਸ ਅਵਾਰਡ ਮਹਿਕ, ਬੈਸਟ ਲਾਇਬਰੇਰੀ ਯੂਜ਼ਰ ਅਵਾਰਡ ਸੰਨੀ ਵਰਮਾ, ਆਰਟਫੁੱਲੀ ਕਰੀਏਟਿਵ ਐਵਾਰਡ ਨਿਕਿਤਾ ਅਤੇ ਐਕਸੀਲੈਂਸ ਰੀਡਿੰਗ ਸਕਿਲਸ ਅਵਾਰਡ ਰਿਤਿਕਾ ਨੂੰ ਦਿੱਤਾ ਗਿਆ। ਸਮਾਗਮ ਦੇ ਅਖ਼ੀਰ ਵਿਚ ਪ੍ਰੋ. ਅਮਨਦੀਪ ਕੌਰ ਚੀਮਾ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਪ੍ਰੋਫੈਸਰ ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਦਮਨਜੀਤ ਕੌਰ ਦੁਆਰਾ ਬਖ਼ੂਬੀ ਨਿਭਾਈ ਗਈ। ਇਸ ਮੌਕੇ ਸਰਦਾਰ ਬਹਾਦਰ ਸਿੰਘ ਬੱਲ, ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।




No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਈ ਐਲੂਮਨੀ ਮੀਟ-2024 |

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ  ਵਿਖੇ ਐਲੂਮਨੀ ਮੀਟ -2024 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ...