Tuesday, 9 May 2023

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਰੋਜ਼ਗਾਰ ਸਕਿੱਲ ਡਿਵੈਲਪਮੈਂਟ ਐਂਡ ਟ੍ਰੇਨਿੰਗ ਵਿਭਾਗ ਕਪੂਰਥਲਾ ਵੱਲੋ ਕਰਵਾਈ ਗਈ ਕੈਰੀਅਰ ਕਾਊਂਸਲਿੰਗ ਮੀਟ।

ਵਿਦਿਆ ਦੇ ਖੇਤਰ ਦੀ ਉੱਘੀ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਸਕਿੱਲ ਡਿਵੈਲਪਮੈਂਟ ਐਂਡ ਟ੍ਰੇਨਿੰਗ ਵਿਭਾਗ ਵੱਲੋਂ ਪ੍ਰਭਾਵਸ਼ਾਲੀ ਕੈਰੀਅਰ ਕਾਊਂਸਲਿੰਗ ਮੀਟ ਕਰਵਾਈ ਗਈ, ਜਿਸ ਵਿਚ ਕਪੂਰਥਲਾ ਜਿਲ੍ਹੇ ਦੇ ਵੱਖ-ਵੱਖ ਕਾਲਜਾਂ, ਆਈ.ਟੀ.ਆਈ ਅਤੇ ਸਕੂਲਾ ਦੇ 100 ਤੋਂ ਵੱਧ ਕੈਰੀਅਰ ਕਾਊਂਸਲਰ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਰੋਜ਼ਗਾਰ, ਜਨਰੇਸ਼ਨ ਤੇ ਟਰੇਨਿੰਗ ਅਫਸਰ, ਕਪੂਰਥਲਾ ਮੈਡਮ ਨੀਲਮ ਮਹੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਇੰਜ. ਗੋਰਵ ਬਾਲੀ, ਮਾਸਟਰ ਟਰੇਨਰ, ਸੈਂਟਰ ਫਾਰ ਪ੍ਰੋਫੈਸ਼ਨਲ ਇੰਨਹਾਂਸਮੈਂਟ ਅਤੇ ਮਿਸਟਰ ਵਰੁਣ ਨਈਅਰ ਡਿਪਾਰਟਮੈਂਟ  ਆਫ ਕੈਰੀਅਰ ਗਾਈਡੈਂਸ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਅਤੇ ਰਿਸੋਰਸ ਪਰਸਨ ਦਾ ਸਵਾਗਤ ਜ਼ਿਲ੍ਹਾ ਪਲੇਸਮੈਂਟ ਅਫ਼ਸਰ ਡਾ. ਵਰੁਣ ਜੋਸ਼ੀ ਵੱਲੋਂ ਕੀਤਾ ਗਿਆ ਅਤੇ ਉਨ੍ਹਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਇਸ ਮੀਟ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੁੱਖ ਰਿਸੋਰਸ ਪਰਸਨ ਇੰਜ. ਗੋਰਵ ਬਾਲੀ ਅਤੇ ਮਿਸਟਰ ਵਰੁਣ ਨਈਅਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਕੈਰੀਅਰ ਕਾਊਂਸਲਰਾਂ ਨੂੰ ਵਿਦਿਆਰਥੀਆਂ ਦੇ ਕੈਰੀਅਰ ਸਬੰਧੀ ਜਾਣਕਾਰੀ ਦਿੰਦਿਆਂ, ਵਿਦਿਆਰਥੀਆਂ ਦੇ ਕੈਰੀਅਰ ਬਣਾਉਣ ਲਈ ਮਹੱਤਵਪੂਰਨ ਸਕਿਲ ਬਾਰੇ ਦੱਸਿਆ। ਉਨ੍ਹਾਂ ਵਧੀਆ ਕੈਰੀਅਰ ਕਾਊਂਸਲਰ ਬਣਨ ਦੇ ਗੁਣ ਵੀ ਦੱਸੇ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਸੁਝਾਅ ਵੀ ਦੱਸੇ। ਇਸ ਤੋਂ ਇਲਾਵਾ ਉਨ੍ਹਾਂ ਪਬਲਿਕ ਅਤੇ ਪ੍ਰਾਈਵੇਟ ਸੈਕਟਰ ਵਿਚ ਨੌਕਰੀਆਂ, ਉਹਨਾਂ ਲਈ ਲੋੜੀਂਦੀ ਸਕਿਲ, ਜੌਬ ਮਾਰਕੀਟ, ਪ੍ਰੋਫੈਸ਼ਨਲ ਅਤੇ ਇੰਟਰਨੈਸ਼ਨਲ ਸਕਿਲ ਬਾਰੇ ਵੀ ਗਿਆਨ ਭਰਪੂਰ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੰਪਟੀਸ਼ਨ ਦਾ ਜ਼ਮਾਨਾ ਹੈ ਤੇ ਇਹ ਇੰਟਰਨੈਸ਼ਨਲ ਪੱਧਰ ਉੱਤੇ ਫੈਲ ਚੁੱਕਾ ਹੈ। ਸਾਨੂੰ ਅੰਤਰਰਾਸ਼ਟਰੀ ਪੱਧਰ ਦੀ ਜੌਬ ਲੈਣ ਲਈ ਸਕਿਲ ਵੀ ਉਸੇ ਤਰ੍ਹਾਂ ਦੀ ਚੁਣਨੀ ਪਵੇਗੀ।  ਡਾ. ਢਿੱਲੋਂ ਨੇ ਈ- ਬਿਜਨੈਸ ਅਤੇ ਸਟਾਟਅਪਸ ਦੇ ਖੇਤਰ ਵਿਚ ਉੱਭਰਦੀਆਂ ਸੰਭਾਵਨਾਵਾਂ ਬਾਰੇ ਅਤੇ ਇਸ ਸਬੰਧੀ ਸਰਕਾਰ ਅਤੇ ਕਾਰਪੋਰੇਟ ਸੈਕਟਰ ਵੱਲੋਂ ਪਾਏ ਜਾਣ ਵਾਲੇ ਯੋਗਦਾਨ ਬਾਰੇ ਵੀ  ਵਿਸਥਾਰ ਨਾਲ  ਜਾਣਕਾਰੀ ਦਿੱਤੀ। ਇਸ ਮੌਕੇ ਰਿਸੋਰਸ ਪਰਸਨ ਨੂੰ ਮੈਡਮ ਨੀਲਮ ਮਹੇ, ਡਾ. ਬਲਦੇਵ ਸਿੰਘ ਢਿੱਲੋਂ ਅਤੇ ਡਾ. ਵਰੁਣ ਜੋਸ਼ੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਅੰਤ ਵਿੱਚ ਡਾ. ਵਰੁਣ ਜੋਸ਼ੀ ਵੱਲੋਂ ਆਏ ਹੋਏ ਸਾਰੇ ਕੈਰੀਅਰ ਕਾਊਂਸਲਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ  ਕਾਲਜ ਦੇ ਸਟਾਫ ਮੈਂਬਰ  ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
                                      

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ

  ਡੀ ਈ ੳ ਸੈਕੰਡਰੀ ਦਲਜਿੰਦਰ ਕੌਰ  ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...