ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਰਵੀ ਦਾਰਾ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਕਰਾਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 30 ਰੈੱਡ ਰਿਬਨ ਕਲੱਬਾਂ ਨੂੰ ਸਾਲ 2023-24 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਅਤੇ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ, ਬੇਗੋਵਾਲ ਤੋਂ ਡਾ. ਅਮਰੀਕ ਸਿੰਘ ਤੇ ਸਰਕਾਰੀ ਕਾਲਜ ਭੁਲੱਥ ਤੋਂ ਪ੍ਰੋ. ਸੁਖਵਿੰਦਰ ਸਾਗਰ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ੍ਰੀ ਰਵੀ ਦਾਰਾ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਕਪੂਰਥਲਾ ਨੇ ਮੁੱਖ ਮਹਿਮਾਨ, ਮੁੱਖ ਰਿਸੋਰਸ ਪਰਸਨ ਅਤੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ ਆਈ ਵੀ/ਏਡਜ਼, ਟੀਬੀ ਤੋਂ ਬਚਾਅ ਅਤੇ ਖੂਨਦਾਨ ਸਬੰਧੀ ਨੌਜ਼ਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪੇ੍ਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2023-24 ਦੌਰਾਨ ਰੈੱਡ ਰਿਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਹੋੜ ਨੂੰ ਰੋਕਿਆ ਜਾ ਸਕੇ। ਮੁੱਖ ਮਹਿਮਾਨ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਏਡਜ਼ ਦੀ ਰੋਕਥਾਮ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਅਤਿ ਜਰੂਰੀ ਹੈ, ਜਿਸ ਵਿਚ ਯੁਵਾ ਵਰਗ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਕਦਰਾਂ-ਕੀਮਤਾਂ ਨੂੰ ਮਹੱਤਵ ਦੇਣ ਸੰੰਬੰਧੀ ਵਿਚਾਰ ਵੀ ਪੇਸ਼ ਕੀਤੇ।ਇਸ ਦੌਰਾਨ ਡਾ. ਅਮਰੀਕ ਸਿੰਘ ਵੱਲੋਂ ਵੀ ਐੱਚ ਆਈ ਵੀ ਏਡਜ਼ ਦੇ ਕਾਰਨਾਂ ਅਤੇ ਉਪਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਤੇ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨਾਲ ਏਡਜ ਬਾਰੇ ਵਿਚਾਰ ਵਟਾਂਦਰਾ ਕੀਤਾ । ਪੋ੍. ਸੁਖਵਿੰਦਰ ਸਾਗਰ ਵੱਲੋਂ ਨਸ਼ਿਆਂ ਦੀ ਵੱਧ ਰਹੀ ਹੋੜ ਨੂੰ ਰੋਕਣ ਲਈ ਆਪਣੇ ਮਹੱਤਵਪੂਰਨ ਵਿਚਾਰ ਦਿੱਤੇ ਗਏ। ਅੰਤ ਵਿੱਚ ਪ੍ਰੋ ਮਨਜਿੰਦਰ ਸਿੰਘ ਜੌਹਲ ਵੱਲੋਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚਲਾਈ ਜਾ ਰਹੀ ਹੈਲਪ ਲਾਈਨ ਨੰਬਰਾਂ ਦੇ ਸਬੰਧ 'ਚ ਵਿਸਥਾਰਤ ਜਾਣਕਾਰੀ ਪ੍ਰਦਾਨ ਕੀਤੀ ਗਈ । ਇਸ ਮੌਕੇ ਪ੍ਰੋ. ਮਨੀਸ਼ਾ ਅਤੇ ਪੋ੍. ਇੰਦਰਪ੍ਰੀਤ ਸਿੰਘ ਵੀ ਹਾਜ਼ਰ ਸਨ।
No comments:
Post a Comment