ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ ਕਰਾਇਆ । ਜਿਸ ਵਿਚ ਐਡਵੋਕੇਟ ਸ੍ਰੀ ਅਨੁਜ ਆਨੰਦ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਮੁੱਖ ਰਿਸੋਰਸ ਪਰਸਨ ਐਡਵੋਕੇਟ ਸ੍ਰੀ ਅਨੁਜ ਆਨੰਦ ਦੁਆਰਾ ਲੋਕਤੰਤਰ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਵਿਸ਼ਵ ਵਿੱਚ ਸਰਕਾਰ ਦੇ ਸਭ ਤੋਂ ਵਧੀਆ ਰੂਪ ਵਜੋਂ ਜਾਣਿਆ ਜਾਂਦਾ ਹੈ। ਇਹ ਦੇਸ਼ ਦੇ ਹਰੇਕ ਨਾਗਰਿਕ ਨੂੰ ਜਾਤ, ਰੰਗ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ, ਵੋਟ ਪਾਉਣ ਅਤੇ ਆਪਣੀ ਮਰਜ਼ੀ ਨਾਲ ਆਪਣੇ ਨੇਤਾਵਾਂ ਦੀ ਚੋਣ ਕਰਨ ਦੀ ਇਜਾਜ਼ਤ ਦਿੰਦਾ ਹੈ। ਲੋਕਤੰਤਰ ਵਿੱਚ ਲੋਕ ਆਪਣੇ ਮੌਲਿਕ ਅਧਿਕਾਰਾਂ ਨੂੰ ਮਾਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਲੋਕਤੰਤਰ ਪੰਜ ਲੋਕਤੰਤਰੀ ਸਿਧਾਂਤਾਂ 'ਤੇ ਕੰਮ ਕਰਦਾ ਹੈ, ਜਿਸ ਵਿੱਚ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਲੋਕਤੰਤਰੀ ਗਣਰਾਜ ਸ਼ਾਮਲ ਹਨ ।ਭਾਰਤ ਵਿੱਚ ਲੋਕਤੰਤਰ ਦਾ ਮਤਲਬ ਸਿਰਫ਼ ਵੋਟ ਦਾ ਅਧਿਕਾਰ ਹੀ ਨਹੀਂ ਸਗੋਂ ਸਮਾਜਿਕ ਅਤੇ ਆਰਥਿਕ ਬਰਾਬਰੀ ਨੂੰ ਯਕੀਨੀ ਬਣਾਉਣਾ ਵੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਲੋਕਤੰਤਰੀ ਰਾਸ਼ਟਰ ਇੱਕ ਅਜਿਹਾ ਰਾਸ਼ਟਰ ਹੁੰਦਾ ਹੈ ਜਿੱਥੇ ਨਾਗਰਿਕ ਆਪਣੀ ਚੋਣ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਸਰਕਾਰ ਦੀ ਚੋਣ ਕਰਦੇ ਹਨ। ਲੋਕਤੰਤਰ ਨੂੰ ਕਈ ਵਾਰ "ਬਹੁਗਿਣਤੀ ਦਾ ਰਾਜ" ਵੀ ਕਿਹਾ ਜਾਂਦਾ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਲੋਕਤੰਤਰੀ ਸਰਕਾਰਾਂ ਹਨ, ਪਰ ਆਪਣੀਆਂ ਵਿਸ਼ੇਸ਼ਤਾਵਾਂ ਦੇ ਕਾਰਨ, ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਪਹਿਲਾ ਸਥਾਨ ਨੇਹਾ ਨੇ, ਦੂਜਾ ਸਥਾਨ ਨਿਕਿਤਾ ਅਟਵਾਲ ਅਤੇ ਜਾਨਵੀ ਨੇ ਤੇ ਤੀਜਾ ਸਥਾਨ ਪ੍ਰੀਆ ਨੇ ਪ੍ਰਾਪਤ ਕੀਤਾ। ਅੰਤ ਵਿੱਚ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ ਸ੍ਰੀ ਅਨੁਜ ਆਨੰਦ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਮਨੀਸ਼ਾ ਵੀ ਹਾਜ਼ਰ ਸਨ।
Subscribe to:
Post Comments (Atom)
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ (ਡੀ ਜੋਨ) ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਦੇ ਡੀ ਜ਼ੋਨ ਮੁਕਾਬਲਿਆਂ ਵਿੱਚ ਆਪਣੀ ਕਲਾ, ...
-
SCIENCE AND SIKHISM The concept of correlation between Science and Sikhism is gaining ground in every nook and cranny of the world as many...
-
English has gone through quite a journey. It started as a West Germanic language that came about through dialects, invasions, and borrowing ...

No comments:
Post a Comment