Wednesday, 11 October 2023

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਅੰਤਰਰਾਸ਼ਟਰੀ ਬਾਲਿਕਾ ਦਿਵਸ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

 

ਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ Women's Grievance Cell   ਵੱਲੋਂ ਅੰਤਰਰਾਸ਼ਟਰੀ ਬਾਲਿਕਾ ਦਿਵਸ ਨੂੰ ਸਮਰਪਿਤ  ਭਾਸ਼ਣ ਮੁਕਾਬਲੇ ਕਰਵਾਏ। ਜਿਸ ਵਿੱਚ 40 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ  ਢਿੱਲੋਂ ਨੇ ਬੋਲਦਿਆ ਕਿਹਾ ਕਿ ਅੰਤਰਰਾਸ਼ਟਰੀ ਬਾਲਿਕਾ ਦਿਵਸ ਹਰ ਸਾਲ 11 ਅਕਤੂਬਰ ਨੂੰ ਪੂਰੀ ਦੁਨੀਆਂ 'ਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਲੜਕੀਆਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਗਰੀਬੀ, ਸੰਘਰਸ਼, ਸ਼ੋਸ਼ਣ ਅਤੇ ਵਿਤਕਰੇ ਦਾ ਸ਼ਿਕਾਰ ਲੜਕੀਆਂ ਦੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨਾ, ਲੜਕੀਆਂ ਲਈ ਸਮਾਜਿਕ ਬਰਾਬਰਤਾ, ਹਰ ਤਰ੍ਹਾਂ ਦੇ ਮੌਕੇ ਪ੍ਰਦਾਨ ਕਰਨਾ ਆਦਿ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਦਮ ਚੁੱਕਣਾ ਹੈ। । ਉਨ੍ਹਾਂ ਕਿਹਾ ਕਿ ਲੜਕੀਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ।ਇਸ ਮੌਕੇ ਕਰਾਏ ਭਾਸ਼ਨ ਮੁਕਾਬਲਿਆਂ ਵਿੱਚੋਂ   ਨਿਕਿਤਾ ਨੇ  ਪਹਿਲਾ ਸਥਾਨ, ਜਗਰੂਪ ਕੌਰ  ਤੇ ਵੇਨੀ ਨੇ ਦੂਜਾ ਸਥਾਨ ਅਤੇ ਰਿਤੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੁਆਰਾ ਜੇਤੂ ਵਿਦਿਆਰਥੀਆ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ।  ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਭਾਸ਼ਣ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।   ਇਸ ਮੌਕੇ ਪ੍ਰੋ. ਗਗਨਦੀਪ ਕੌਰ ਅਤੇ  ਪ੍ਰੋ.ਮੁਸਕਾਨ ਅਗਰਵਾਲ  ਵੀ ਮੌਜ਼ੂਦ ਸਨ।



No comments:

Post a Comment

Blog shared by Mr. Manmohan Kumar(Asst. Prof. in Commerce)

  Start-up Culture and Youth Entrepreneurship in India: A New Era of Innovation   India is experiencing a remarkable entrepreneurial rev...