Friday, 20 October 2023

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੰਜਾਬ ਸਟੇਟ ਲੀਗਲ ਸਰਵਸਿਸ ਅਥਾਰਟੀ ਮੋਹਾਲੀ ਵੱਲੋਂ ਕਰਾਏ ਡਿਬੇਟ ਮੁਕਾਬਲੇ।




 ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੇ ਲੀਗਲ ਲਿਟਰੇਸੀ  ਸੈੱਲ ਵੱਲੋਂ ਪੰਜਾਬ ਸਟੇਟ ਲੀਗਲ ਸਰਵਸਿਸ ਅਥਾਰਟੀ ਮੋਹਾਲੀ ਦੇ ਸਹਿਯੋਗ ਨਾਲ  Punjab against drug addiction- A legal services initiative  ਵਿਸ਼ੇ ਤੇ ਡਿਬੇਟ ਮੁਕਾਬਲੇ ਕਰਾਏ, ਜਿਸ ਵਿੱਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਨਾਲ ਸੰਬੰਧਿਤ 15 ਟੀਮਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਉੱਘੇ ਸਮਾਜ ਸੇਵਕ ਅਤੇ ਅਰਬਨ ਅਸਟੇਟ ਵੈਲਫੇਅਰ ਸੋਸਾਇਟੀ, ਕਪੂਰਥਲਾ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ, ਕਾਲਜ ਲੀਗਲ ਲਿਟਰੇਸੀ ਸੈੱਲ ਦੇ ਇੰਚਾਰਜ ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਨਿਭਾਈ ਗਈ। ਐਡਵੋਕੇਟ ਅਨੁਜ ਆਨੰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇੱਕ ਨਾ ਮੁਰਾਦ ਅਤੇ ਭਿਆਨਕ ਬਿਮਾਰੀ ਹੈ। ਅੱਜ ਚਿੰਤਾ ਵਾਲੀ ਗੱਲ ਇਹ ਹੈ ਕਿ ਵੱਡੀ ਗਿਣਤੀ ਵਿੱਚ ਸਾਡੇ ਨੌਜਵਾਨ ਇਸ ਦੇ ਸ਼ਿਕਾਰ ਹੋ ਰਹੇ ਹਨ, ਉਹ ਆਰਥਿਕ ਅਤੇ ਜਿਸਮਾਨੀ ਪੱਖੋਂ ਨਿਘਰਦੇ ਜਾ ਰਹੇ ਹਨ। ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਲੱਖਾਂ ਨੌਜਵਾਨਾਂ ਦਾ ਭਵਿੱਖ ਇਹਨਾਂ ਨਸ਼ਿਆਂ ਨੇ ਤਬਾਹ ਕਰ ਦਿੱਤਾ ਹੈ। ਰੋਜ਼ਾਨਾ ਦੇ ਜੀਵਨ ਵਿੱਚ ਵੱਧ ਰਹੀਆਂ ਚੋਰੀਆਂ ਤੇ ਲੁੱਟਾਂ ਖੋਹਾਂ, ਅਜਿਹੇ ਨਸ਼ਈਆਂ ਦੇ ਹੀ ਕਾਰੇ ਹਨ। ਇਸ ਲਈ ਵਿਦਿਆਰਥੀਆਂ ਨੂੰ ਆਪਣੇ ਚੰਗੇਰੇ ਭਵਿੱਖ ਲਈ ਸਿਰਫ ਪੜ੍ਹਾਈ ਦਾ ਹੀ ਸਹਾਰਾ ਲੈਣਾ ਚਾਹੀਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਨੁੱਖੀ ਜੀਵਨ ਵਾਰ ਵਾਰ ਨਹੀਂ ਮਿਲਦਾ, ਇਸ ਲਈ ਵਿਦਿਆਰਥੀਆਂ ਨੂੰ ਨਵੀਂ ਸੋਚ ਅਪਣਾ ਕੇ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਹੀ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਪ੍ਰਿੰਸੀਪਲ ਡਾ. ਢਿੱਲੋ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਲਈ ਸਰਕਾਰ   ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਹੋਏ ਡਿਬੇਟ ਮੁਕਾਬਲਿਆਂ ਵਿੱਚ ਪ੍ਰੇਰਨਾ ਅਤੇ ਸਿਮਰਨਜੀਤ ਸਿੰਘ ਦੀ ਟੀਮ ਨੇ ਪਹਿਲਾਂ ਸਥਾਨ ਅਤੇ ਹਰਲੀਨ ਕੌਰ ਤੇ ਅਰਸ਼ਦੀਪ ਕੌਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਅਤੇ ਐਡਵੋਕੇਟ ਅਨੁਜ ਆਨੰਦ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।

No comments:

Post a Comment

ਲਾਇਲਪੁਰ ਖ਼ਾਲਸ ਕਾਲਜ ਕਪੂਰਥਲਾ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਸਮਾਗਮ

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਰਾਜਨੀਤੀ ਸ਼ਾਸਤਰ  ਵਿਭਾਗ ਵੱਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ, ਜਿਸ ਵਿੱਚ ਕਾਲਜ ਦੇ ...