Thursday, 26 October 2023

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਉਂਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ ਬਣਾਉਣ ਲਈ ਇਮਾਨਦਾਰੀ ਦੀ ਚੁਕਵਾਈ ਸਹੁੰ।

      


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਸੋਸ਼ਲ ਅਵੇਅਰਨੈੱਸ ਕਲੱਬ  ਵੱਲੋਂ ਸਮਾਜ 'ਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ, ਜਿਸ ਵਿੱਚ  ਭਿ੍ਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ  ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ  ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ 'ਚ 30 ਅਕਤੂਬਰ ਤੋਂ 5 ਨਵੰਬਰ ਤੱਕ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ ਜਾ ਰਿਹਾ ਹੈ। ਇਸ ਸਾਲ ਦੇ ਵਿਜੀਲੈਂਸ ਜਾਗਰੂਕਤਾ ਸਪਤਾਹ ਦਾ ਵਿਸ਼ਾ "Say no to curruption; Commit to the Nation." ਭਾਵ  'ਭ੍ਰਿਸ਼ਟਾਚਾਰ ਦਾ ਵਿਰੋਧ ਕਰੋ; ਰਾਸ਼ਟਰ ਦੇ ਪ੍ਰਤਿ ਸਮਰਪਿਤ ਰਹੋ" ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼  ਆਪਣੀਆਂ ਗਤੀਵਿਧੀਆਂ ਦੇ ਸਾਰੇ ਖੇਤਰਾਂ 'ਚ ਇਮਾਨਦਾਰੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਅਤੇ ਭਿ੍ਸ਼ਟਾਚਾਰ ਵਿਰੁੱਧ ਜ਼ੋਰਦਾਰ ਢੰਗ ਨਾਲ ਲੜਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ  ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਇਸ ਸੰਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਅਤੇ ਡਿਬੇਟ ਮੁਕਾਬਲੇ ਕਰਾ ਕੇ, ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ  ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਗੁਰਕਮਲ ਕੌਰ, ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਮੋਨਿਕਾ ਘਾਰੂ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਡਰਹੱਮ ਯੂਨੀਵਰਸਿਟੀ, ਇੰਗਲੈਂਡ ਦੇ ਪ੍ਰੋਫੈਸਰ ਡਾ. ਔਜਲਾ ਵੱਲੋਂ ਸੈਮੀਨਾਰ ਵਿੱਚ ਸ਼ਮੂਲੀਅਤ|

ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਆਰਟੀਫਿਸ਼ਲ ਇੰਟੈਲੀਜੈਂਸ ਵਿਸ਼ੇ ...