ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਤੌਰ 'ਤੇ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਢਿੱਲੋ ਵੱਲੋਂ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 26 ਨਵੰਬਰ ਦਾ ਦਿਨ ਭਾਰਤ ਵਿੱਚ ਸੰਵਿਧਾਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ ਦੇਸ਼ ਦੀ ਸੰਵਿਧਾਨ ਸਭਾ ਨੇ ਮੌਜੂਦਾ ਸੰਵਿਧਾਨ ਨੂੰ ਅਪਣਾਇਆ ਸੀ। ਇਸ ਦਿਨ ਨੂੰ ਮਨਾਉਣ ਦਾ ਮਕਸਦ ਦੇਸ਼ ਦੇ ਨਾਗਰਿਕਾਂ ਵਿੱਚ ਸੰਵਿਧਾਨਿਕ ਮੁੱਲਾਂ ਦੇ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਵਧਾਉਣਾ ਸੀ। ਚਾਹੇ ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਉਨਾਂ ਕਿਹਾ ਕਿ ਸੰਵਿਧਾਨ ਨੂੰ ਦੇਸ਼ ਦਾ ਸ਼ੀਸ਼ਾ ਵੀ ਕਿਹਾ ਜਾਂਦਾ ਹੈ, ਇਸ ਤੋਂ ਦੇਸ਼ ਦੇ ਸ਼ਾਸਨ, ਪ੍ਰਸ਼ਾਸਨ ਅਤੇ ਜਨਤਾ ਨੂੰ ਦਿਸ਼ਾ ਨਿਰਦੇਸ਼ ਮਿਲਦੇ ਹਨ। ਇਸ ਮੌਕੇ ਪ੍ਰੋ. ਮਨੀਸ਼ਾ ਨੇ ਵੀ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਦਸਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੂੰ ਤਿਆਰ ਕਰਨ ਲਈ 2 ਸਾਲ 11 ਮਹੀਨੇ ਅਤੇ 18 ਦਿਨ ਲੱਗੇ ਸਨ। ਉਨਾਂ ਕਿਹਾ ਕਿ ਇਹ ਸੰਵਿਧਾਨ ਹੀ ਹੈ ਜਿਹੜਾ ਸਾਨੂੰ ਇੱਕ ਆਜ਼ਾਦ ਦੇਸ਼ ਦੇ ਆਜ਼ਾਦ ਨਾਗਰਿਕ ਹੋਣ ਦੀ ਭਾਵਨਾ ਦਾ ਅਹਿਸਾਸ ਕਰਾਉਂਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
No comments:
Post a Comment