Saturday 3 February 2024

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ |




 ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ  ਵਿਚ ਕਰਵਾਇਆ  ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਅਮਿੱਟ ਯਾਦਾਂ ਛਡਦਿਆਂ ਸਮਾਪਤ ਹੋਇਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਵੀ ਦਾਰਾ ਨੇ ਦੱਸਿਆ ਕਿ ਇਹ ਮੇਲਾ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੇਲੇ ਦੇ ਦੂਸਰੇ ਦਿਨ ਕਵਿਤਾ, ਭਾਸ਼ਣ, ਲੁੱਡੀ, ਗਤਕਾ, ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ-ਲੜਕੀਆਂ ਨੇ ਹਿੱਸਾ ਲਿਆ। ਕਵਿਤਾ ਉਚਾਰਨ ਮੁਕਾਬਲਿਆਂ  ਵਿੱਚ ਪਹਿਲਾ ਸਥਾਨ ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਕਰਨਦੀਪ ਕੌਰ ਨੇ, ਦੂਜਾ ਸਥਾਨ ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ  ਨਿਕਿਤਾ ਨੇ, ਤੀਜਾ ਸਥਾਨ ਸੰਤ ਬਾਬਾ ਦਲੀਪ ਸਿੰਘ ਖ਼ਾਲਸਾ ਕਾਲਜ ਡੁਮੇਲੀ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ ਮੰਡੀ ਹਾਰਡਿੰਗ ਗੰਜ ਹਾਈ ਸਕੂਲ ਕਪੂਰਥਲਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪ੍ਰਾਪਤ ਕੀਤਾ। ਭਾਸ਼ਣ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਆਂਚਲਪ੍ਰੀਤ ਕੌਰ ਨੇ ,ਦੂਜਾ ਸਥਾਨ ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਰਿਤਿਕਾ ਨੇ ਅਤੇ ਤੀਜਾ ਸਥਾਨ ਮੰਡੀ ਹਾਰਡਿੰਗ ਗੰਜ ਹਾਈ ਸਕੂਲ ਦੇ ਵਿਦਿਆਰਥੀ ਸਾਜਨ ਨੇ ਪ੍ਰਾਪਤ ਕੀਤਾ। ਲੁੱਡੀ ਦੇ ਮੁਕਾਬਲਿਆਂ ਵਿੱਚ ਜੀ. ਐਨ. ਏ. ਯੂਨੀਵਰਸਿਟੀ ਫਗਵਾੜਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਬੇਬੇ ਨਾਨਕੀ ਕਾਲਜ ਮਿਠੜਾ ਦੀ ਟੀਮ ਨੇ ਦੂਜਾ ਸਥਾਨ  ਪ੍ਰਾਪਤ ਕੀਤਾ। ਭੰਗੜੇ  ਵਿੱਚ ਕਪੂਰਥਲਾ ਸ਼ਹਿਰ ਦੇ ਵਿਦਿਆਰਥੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਗਿੱਧੇ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗਤਕੇ ਦੇ ਮੁਕਾਬਲਿਆਂ ਵਿੱਚੋਂ ਮੀਰੀ ਪੀਰੀ ਗਤਕਾ ਅਖਾੜਾ ਸੈਫਲਾਬਾਦ ਦੀ ਟੀਮ ਨੇ ਪਹਿਲਾ ਸਥਾਨ, ਅਕਾਲ ਸਹਾਇ ਸ਼ਸਤਰ ਵਿਦਿਆਲਾ ਸੁਲਤਾਨਪੁਰ ਲੋਧੀ ਦੀ ਟੀਮ ਨੇ ਦੂਜਾ ਸਥਾਨ, ਅਨਹਦ ਗਤਕਾ ਅਖਾੜਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਗਿੱਧੇ ਅਤੇ ਲੁੱਡੀ ਦੇ ਮੁਕਾਬਲਿਆਂ ਦੀ ਜਜਮੈਂਟ  ਗੁਰਮੀਤ ਕੌਰ ਮਾਹਲ ਅਤੇ ਪਰਵੇਸ਼ ਬਿਜਲੀ ਦੁਆਰਾ, ਭੰਗੜੇ ਦੀ ਜਜਮੈਂਟ ਹਨੀ ਜੱਖੂ, ਤਰੁਣ ਅਤੇ ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਦੁਆਰਾ, ਕਵਿਤਾ ਅਤੇ ਭਾਸ਼ਣ ਪ੍ਰਤੀਯੋਗਤਾ ਦੀ ਜੱਜਮੈਂਟ ਉੱਘੇ ਸ਼ਾਇਰ ਜਸਦੀਪ ਸਾਗਰ ਅਤੇ ਪ੍ਰੋ. ਬਲਜੀਤ ਕੌਰ ਦੁਆਰਾ, ਗਤਕੇ ਦੀ ਜੱਜਮੈਂਟ ਤਜਿੰਦਰ ਸਿੰਘ ਸੀਚੇਵਾਲ ਅਤੇ ਹਰਕਮਲ ਸਿੰਘ ਦੁਆਰਾ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ  ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਾਏ ਇਸ ਯੁਵਕ ਮੇਲੇ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਭਵਿੱਖ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਯੁਵਕ ਮੇਲਿਆਂ ਵਿੱਚ ਨੌਜਵਾਨਾ ਨੂੰ  ਹੁਨਰ ਦਿਖਾਉਣ ਦੀ ਇੱਕ ਨਵੀਂ ਦਿਸ਼ਾ ਅਤੇ ਮੌਕਾ ਮਿਲਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਰਵੀ ਦਾਰਾ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਵਿੱਚ  ਭਾਗ ਲੈਣ ਵਾਲਿਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੇ ਦੂਜੇ ਦਿਨ ਸਟੇਜ ਦੀ ਕਾਰਵਾਈ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਮਨਜਿੰਦਰ ਸਿੰਘ ਜੌਹਲ ਦੁਆਰਾ ਬਖੂਬੀ ਨਿਭਾਈ ਗਈ। ਇਸ ਮੌਕੇ ਕਾਲਜ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਐਡਵੋਕੇਟ ਅਨੁਜ ਆਨੰਦ, ਡਾ. ਗੁਰਪ੍ਰੀਤ ਖੈਰਾ, ਡਾ. ਪਰਮਜੀਤ ਕੌਰ. ਡਾ. ਭੁਪਿੰਦਰ ਕੌਰ ਆਦਿ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ  ਹਾਜ਼ਰ ਸਨ। ਅੰਤ ਵਿੱਚ ਸਾਰੀਆਂ ਜੇਤੂ ਟੀਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਈ ਐਲੂਮਨੀ ਮੀਟ-2024 |

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ  ਵਿਖੇ ਐਲੂਮਨੀ ਮੀਟ -2024 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ...