Friday 16 February 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਦੋ ਹੋਣਹਾਰ ਵਿਦਿਆਰਥੀਆਂ ਨੂੰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਜਲੰਧਰ ਵੱਲੋਂ ਦਿੱਤੀ ਗਈ ਸਕਾਲਰਸ਼ਿਪ


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ  ਹੋਣਹਾਰ ਤੇ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਦੋ  ਵਿਦਿਆਰਥੀਆਂ ਨੂੰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਜਲੰਧਰ ਵੱਲੋਂ 20 ਹਜ਼ਾਰ ਦੀ ਸਕਾਲਰਸ਼ਿਪ ਦਿੱਤੀ ਗਈ। ਟਰੱਸਟ ਦੇ ਚੇਅਰਮੈਨ ਡਾ. ਕਰਮਜੀਤ ਸਿੰਘ ਰਾਏ ਨੇ ਬੀ.ਸੀ.ਏ ਦੂਜਾ ਸਮੈਸਟਰ ਦੀ ਵਿਦਿਆਰਥਣ ਅਮਨਦੀਪ ਕੌਰ ਅਤੇ ਵਰੁਣਪ੍ਰੀਤ ਕੌਰ ਲਈ 20 ਹਜ਼ਾਰ ਦੀ ਸਕਾਲਰਸ਼ਿਪ ਭੇਜੀ। ਕਾਲਜ  ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ  ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ, ਉੱਥੇ ਅਗਾਂਹ ਪੜਨ ਤੇ ਅੱਗੇ ਵਧਣ ਲਈ ਉਤਸਾਹ ਵੀ ਮਿਲਦਾ ਹੈ।

ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਕਿਹਾ ਕਿ ਕਾਲਜ ਗਵਰਨਿੰਗ ਕੌਂਸਲ, ਲੋੜਵੰਦ ਅਤੇ ਅਕਾਦਮਿਕ ਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਸਕਾਲਰਸ਼ਿਪ ਦਿੰਦੀ ਹੈ। ਇਸ ਵਿੱਚ ਹੋਰ ਵਾਧਾ ਕਰਦਿਆਂ ਲਗਾਤਾਰ ਪਿਛਲੇ ਤਿੰਨ ਸਾਲਾਂ ਤੋਂ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਜਲੰਧਰ ਵੱਲੋਂ ਵੀ ਕਾਲਜ ਨੂੰ 2 ਸਕਾਲਰਸ਼ਿਪ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਟਰੱਸਟ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਅਤੇ ਵਿਦਿਆ ਦੇ ਖੇਤਰ ਵਿੱਚ ਵਿੱਤੀ ਯੋਗਦਾਨ ਪਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਆਪਣੇ ਉਜਲੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨ ਅਤੇ ਦੂਸਰੇ ਵਿਦਿਆਰਥੀਆਂ ਲਈ ਇੱਕ ਮਿਸਾਲ ਬਣਨ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਇੰਦਰਪ੍ਰੀਤ ਸਿੰਘ ਅਤੇ ਪ੍ਰੋ. ਦਮਨਜੀਤ ਕੌਰ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਈ ਐਲੂਮਨੀ ਮੀਟ-2024 |

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ  ਵਿਖੇ ਐਲੂਮਨੀ ਮੀਟ -2024 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ...