Saturday, 2 March 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਐਚ.ਐਮ.ਵੀ, ਉਤਸਵ ਦੇ ਕੁਇਜ਼ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ


 


ਵਿੱਦਿਆ ਦੇ ਖ਼ੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਐਚ.ਐਮ.ਵੀ, ਕਾਲਜ , ਜਲੰਧਰ ਵਿਖੇ ਹੋਏ ਐਚ. ਐਮ. ਵੀ.  ਉਤਸਵ ਵਿੱਚ ਭਾਗ ਲੈਂਦਿਆਂ, ਕੁਇਜ਼ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿੱਚ ਤਕਰੀਬਨ 20 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।  ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਕੁਇਜ਼ ਟੀਮ ਦੇ ਵਿਦਿਆਰਥੀਆਂ ਅਰੁਣਬੀਰ ਸਿੰਘ, ਰਾਹੁਲ ਗਾਂਧੀ ਅਤੇ ਮਨਸਿਮਰਨ ਸਿੰਘ ਕਪੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ, ਉੱਥੇ  ਉਨ੍ਹਾਂ ਨੂੰ ਭਵਿੱਖ ਵਿੱਚ ਅੱਗੇ ਵਧਣ ਦੇ ਮੌਕੇ ਵੀ ਪ੍ਰਾਪਤ ਹੁੰਦੇ ਹਨ। ਉਨ੍ਹਾਂ ਨੇ ਕਾਲਜ ਦੇ ਹੋਰ ਵਿਦਿਆਰਥੀਆਂ ਨੂੰ  ਉਤਸ਼ਾਹਿਤ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਅੰਤ ਵਿੱਚ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋ ਨੇ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ. ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਗਗਨਦੀਪ ਕੌਰ  ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...