Thursday 14 March 2024

ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਈ ਸਲਾਨਾ ਸਪੋਰਟਸ ਮੀਟ|


ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ  ਵਿਖੇ ਕਰਵਾਈ ਸਲਾਨਾ ਸਪੋਰਟਸ ਮੀਟ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਸਪੋਰਟਸ ਮੀਟ ਦੀ ਸ਼ੁਰੂਆਤ ਮਾਰਚ ਪਾਸਟ ਨਾਲ ਹੋਈ, ਜਿਸ ਵਿਚ ਕਾਲਜ  ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਪੋਰਟਸ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਜ਼ਿਲ੍ਹਾ ਖੇਡ ਅਫ਼ਸਰ ਸ. ਲਵਜੀਤ ਸਿੰਘ, ਵਿਸ਼ੇਸ਼ ਮਹਿਮਾਨ    ਅੰਤਰਰਾਸ਼ਟਰੀ  ਖਿਡਾਰਨ ਮੀਨਾ ਕੁਮਾਰੀ ਪਵਾਰ ਇੰਸਪੈਕਟਰ ਪੰਜਾਬ ਪੁਲਿਸ  ਤੇ ਪ੍ਰਿੰਸੀਪਲ ਡਾ .ਬਲਦੇਵ ਸਿੰਘ ਢਿੱਲੋ  ਨੇ ਸਾਂਝੇ ਤੌਰ 'ਤੇ ਕੀਤਾ।ਖੇਡਾਂ ਸ਼ੁਰੂ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਇੰਚਾਰਜ ਪ੍ਰੋ. ਪਰਵਿੰਦਰ ਕੌਰ ਨੇ ਖੇਡਾਂ ਦੇ ਨਿਯਮਾਂ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਸ਼ੁਰੂਆਤ ਵਿੱਚ ਸਹੁੰ  ਚੁੱਕੀ ਕਿ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਹਰ ਰੋਜ਼ ਤੀਹ ਮਿੰਟ ਕਿਸੇ ਨਾ ਕਿਸੇ ਖੇਡ ਵਿੱਚ ਹਿੱਸਾ ਲੈਣਗੇ ਅਤੇ ਆਪਣੇ ਦੋਸਤਾਂ, ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਗੇ।  ਮਾਰਚ ਪਾਸ ਤੋਂ ਬਾਅਦ ਕਾਲਜ ਦੇ ਲੜਕਿਆਂ ਨੇ 100 ਮੀਟਰ ਰੇਸ,200 ਮੀਟਰ ਰੇਸ,800 ਮੀਟਰ ਰੇਸ,400 ਮੀਟਰ ਰਿਲੇਅ ਰੇਸ, ਸੈਕ ਰੇਸ, ਰੱਸਾ ਕੱਸੀ, ਲੌਂਗ ਜੰਪ, ਜੈਵਲਿਨ ਥ੍ਰੋ,ਡਿਸਕਸ ਥ੍ਰੋ, ਸ਼ਾਟ ਪੁੱਟ ਵਿੱਚ ਭਾਗ ਲਿਆ ਅਤੇ ਲੜਕੀਆਂ ਨੇ  100 ਮੀਟਰ ਰੇਸ,200 ਮੀਟਰ ਰੇਸ,400 ਮੀਟਰ ਰਿਲੇਅ ਰੇਸ, ਸੈਕ ਰੇਸ, ਸਪੂਨ ਰੇਸ, ਥ੍ਰੀ ਲੈਗਜ਼, ਰੱਸਾ ਕੱਸੀ, ਲੌਂਗ ਜੰਪ, ਜੈਵਲਿਨ ਥ੍ਰੋ,ਡਿਸਕਸ ਥ੍ਰੋ, ਸ਼ਾਟ ਪੁੱਟ ਵਿੱਚ ਭਾਗ ਲਿਆ।  ਇਸ ਦੌਰਾਨ ਕਾਲਜ ਦੇ ਅਧਿਆਪਕਾਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।  ਖੇਡਾਂ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ  ਜ਼ਿਲ੍ਹਾ ਖੇਡ ਅਫ਼ਸਰ ਸ. ਲਵਜੀਤ ਸਿੰਘ, ਵਿਸ਼ੇਸ਼ ਮਹਿਮਾਨ    ਅੰਤਰਰਾਸ਼ਟਰੀ  ਖਿਡਾਰਨ ਮੀਨਾ ਕੁਮਾਰੀ ਪਵਾਰ ਇੰਸਪੈਕਟਰ ਪੰਜਾਬ ਪੁਲਿਸ, ਪ੍ਰਿੰਸੀਪਲ ਡਾ .ਬਲਦੇਵ ਸਿੰਘ ਢਿੱਲੋ ਅਤੇ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਅਨੁਜ ਆਨੰਦ ਨੇ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ । ਇਸ ਮੌਕੇ ਮੁੱਖ ਮਹਿਮਾਨ  ਜ਼ਿਲ੍ਹਾ ਖੇਡ ਅਫ਼ਸਰ ਸ. ਲਵਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਖੇਡਾਂ ਬੱਚਿਆਂ ਦੇ ਸਰੀਰਕ, ਬੌਧਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਵਿਦਿਆਰਥੀਆਂ ਦੀ  ਖੇਡਾਂ ਵਿੱਚ ਹਿੱਸਾ ਲੈਣ ਦੀ ਦਿਲਚਸਪੀ ਵਧਦੀ ਹੈ।ਵਿਸ਼ੇਸ਼ ਮਹਿਮਾਨ  ਇੰਸਪੈਕਟਰ ਅਤੇ  ਅੰਤਰਰਾਸ਼ਟਰੀ ਪੱਧਰ ਦੀ ਖਿਡਾਰਨ ਮੀਨਾ ਕੁਮਾਰੀ ਪਵਾਰ ਨੇ ਹੋਣਹਾਰ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ  ਕਿਹਾ ਕਿ  ਖੇਡਾਂ ਸਾਡੇ ਸਰੀਰ ਅਤੇ ਮਨ ਨੂੰ ਤੰਦਰੁਸਤੀ ਅਤੇ ਤਾਜ਼ਗੀ ਦਿੰਦੀਆਂ ਹਨ ਸਾਨੂੰ ਹਾਰ, ਜਿੱਤ ਦੀ ਪਰਵਾਹ ਨਾ ਕਰਦੇ ਹੋਏ ਲਗਾਤਾਰ ਖੇਡਾਂ ਵਿਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਵਿਚ ਸੈਲਫ਼ ਕਾਨਫੀਡੈਂਸ ਵੀ ਪੈਦਾ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ  ਪ੍ਰੇਰਨਾਦਾਇਕ ਭਾਸ਼ਣ ਵੀ ਦਿੱਤਾ | ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ  ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਅਤੀ ਜ਼ਰੂਰੀ ਹਨ। ਖੇਡਾਂ ਜਿੱਥੇ ਸਾਨੂੰ  ਅਨੁਸ਼ਾਸਨ ਸਿਖਾਉਂਦੀਆਂ ਹਨ, ਉੱਥੇ ਅੱਗੇ ਵਧਣ ਲਈ  ਖੇਡਾਂ ਤੋਂ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ  ਕਿਹਾ ਕਿ ਖੇਡਾਂ ਇੱਕ ਪ੍ਰਮਾਣਿਕ ਮਾਧਿਅਮ ਹਨ, ਜੋ ਸਾਡੇ ਨੌਜ਼ਵਾਨਾਂ ਨੂੰ ਸਹੀ ਸੇਧ ਦੇ ਸਕਦੀਆਂ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਸਾਰਥਕ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਕਿ ਕਾਲਜ ਦੇ ਸਾਰੇ  ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਹਨਾਂ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਲਜ  ਵਿਚ ਅਜਿਹੀਆਂ ਗਤੀਵਿਧੀਆਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਅੱਗੇ ਲਿਆਇਆ ਜਾ ਸਕੇ। ਇਸ ਮੌਕੇ ਬੀ ਸੀ ਏ ਚੌਥੇ ਸਮੈਸਟਰ ਦੀ ਵਿਦਿਆਰਥਣ ਪਲਕ ਨੂੰ ਵੱਖ ਵੱਖ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ 'ਤੇ ਬੈਸਟ ਐਥਲੀਟ ਲੜਕੀਆਂ ਵਿੱਚੋਂ ਅਤੇ ਗਗਨਦੀਪ ਸਿੰਘ ਨੂੰ  ਬੈਸਟ ਐਥਲੀਟ ਲੜਕਿਆਂ ਵਿੱਚੋਂ ਚੁਣਿਆ ਗਿਆ। ਇਸ ਸਪੋਰਟਸ ਮੀਟ ਵਿੱਚ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਇੰਦਰਪ੍ਰੀਤ ਸਿੰਘ,ਪ੍ਰੋ. ਪਰਵਿੰਦਰ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਦਮਨਜੀਤ ਕੌਰ, ਪ੍ਰੋ. ਮੋਨਿਕਾ ਘਾਰੂ, ਪ੍ਰੋ. ਬਲਜੀਤ ਕੌਰ, ਪ੍ਰੋ. ਵਰਿੰਦਰ ਕੌਰ, ਡਾ. ਸੰਦੀਪ ਕੌਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿੱਚ ਡੀਨ ਸਪੋਰਟਸ ਪ੍ਰੋ. ਮਨਜਿੰਦਰ ਸਿੰਘ ਜੌਹਲ   ਵਲੋਂ ਸਲਾਨਾ ਸਪੋਰਟਸ ਮੀਟ ਦੀ ਸਫ਼ਲਤਾ ਲਈ ਸਮੂਹ ਖਿਡਾਰੀਆਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਸਪੋਰਟਸ ਮੀਟ ਦੌਰਾਨ ਫੁੱਟਬਾਲ ਕੋਚ ਸ. ਲਖਵੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਈ ਦੇ ਸਰੀਰਕ ਸਿੱਖਿਆ ਅਧਿਆਪਕ ਹਰਪ੍ਰੀਤ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਕਲਾਂ ਦੇ ਸਰੀਰਕ  ਸਿੱਖਿਆ ਅਧਿਆਪਕ  ਜਗਦੀਪ ਸਿੰਘ ਨੇ ਵੀ ਆਪਣੀਆਂ  ਸੇਵਾਵਾਂ ਦਿੱਤੀਆਂ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਰਵਾਇਆ ਗਿਆ ਵੋਕੇਸ਼ਨਲ ਟ੍ਰੇਨਿੰਗ ਸੈਸ਼ਨ|

 ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੇ ਕਾਮਰਸ ਵਿਭਾਗ ਵੱਲੋਂ  ਵੋਕੇਸ਼ਨਲ ਟ੍ਰੇਨਿੰਗ ਸੈਸ਼ਨ ਕਰਵਾਇਆ, ਜਿਸ ਵ...