ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ''ਸਵੀਪ ਗਤੀਵਿਧੀਆਂ'' ਅਧੀਨ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਅਤੇ ਵਿਦਿਆਰਥੀਆ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ। ਵਰਕਸ਼ਾਪ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋ ਨੇ ਕਿਹਾ ਕਿ ਵਿਦਿਆਰਥੀ, ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨ ਤੇ ਆਪਣੀ ਵੋਟ ਜ਼ਰੂਰ ਬਣਵਾਉਣ ਕਿਉਂਕਿ ਭਵਿੱਖ ਵਿਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਵੋਟਾਂ ਦੀ ਪੋਲਿੰਗ ਦੇ ਆਂਕੜਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਮਰਦਾਂ ਦੇ ਮੁਕਾਬਲੇ ਔਰਤਾਂ ਦਾ ਵੋਟ ਪੋਲਿੰਗ ਵੱਧ ਹੈ। ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ। ਸਵੀਪ ਨੋਡਲ ਅਫ਼ਸਰ ਮੈਡਮ ਸੁਨੀਤਾ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਦੱਸਦਿਆਂ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ। ਅੰਤ ਵਿੱਚ ਕਾਲਜ ਦੇ ਸਵੀਪ ਗਤੀਵਿਧੀਆਂ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਧਰਮ ,ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 18 ਸਾਲ ਤੋਂ ਉੱਪਰ ਹਨ, ਉਹ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ । ਉਨ੍ਹਾਂ ਅੰਤ ਵਿੱਚ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਵੋਟਾਂ ਦੀ ਮਹੱਤਤਾ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਪਹਿਲਾ ਸਥਾਨ ਬੀ.ਐਸ.ਸੀ. ਦੂਜੇ ਸਮੈਸਟਰ ਦੀ ਵਿਦਿਆਰਥਣ ਚੰਚਲ ਸ਼ਰਮਾ ਨੇ, ਦੂਸਰਾ ਸਥਾਨ ਨਿਹਾਰਿਕਾ ਗਿੱਲ ਨੇ ਅਤੇ ਤੀਸਰਾ ਸਥਾਨ ਬੀ.ਐਸ.ਸੀ. ਛੇਵੇਂ ਸਮੈਸਟਰ ਦੀ ਵਿਦਿਆਰਥਣ ਕੀਰਤੀ ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ , ਮੈਡਮ ਸੁਨੀਤਾ ਸਿੰਘ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਨਮਾਨਿਤ ਵੀ ਕੀਤਾ।
No comments:
Post a Comment