Friday, 22 March 2024

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਭਗਤ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਵਸ।

 

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ   ਦੀ ਸ਼ਹਾਦਤ ਦੀ ਯਾਦ ਵਿੱਚ 23 ਮਾਰਚ ਨੂੰ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ। ਕਾਲਜ ਦੇ  ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਫ਼ਲਸਫ਼ੇ ਅਤੇ ਆਜ਼ਾਦੀ ਤੋਂ ਬਾਅਦ ਦੇ ਭਾਰਤ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਨੌਜਵਾਨ ਪੀੜ੍ਹੀ ਤੇ ਉਨ੍ਹਾਂ ਦੇ ਪ੍ਰਭਾਵ ਤੇ ਚਾਨਣਾ ਪਾਉਦਿਆਂ ਉਨ੍ਹਾਂ ਕਿਹਾ ਕਿ  ਸ਼ਹੀਦ ਭਗਤ ਸਿੰਘ ਨੇ ਆਪਣੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਤਾਂ ਜੋ ਉਨ੍ਹਾਂ ਦੇ ਦੇਸ਼ ਵਾਸੀ ਸ਼ਾਂਤੀਪੂਰਨ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ  ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਬਾਅਦ ਵਿੱਚ ਸਮੂਹ ਸਟਾਫ਼ ਨੇ ਵੀ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ  ਇਤਿਹਾਸ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਪਰਵਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਲਜ ਦੇ ਰੈੱਡ...