Saturday 23 March 2024

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਕਰਵਾਇਆ ਗਿਆ ਪ੍ਰਭਾਵਸ਼ਾਲੀ ਲੈਕਚਰ।

 


 ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਇਕ ਪ੍ਰਭਾਵਸ਼ਾਲੀ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਮਾਈਕ੍ਰੋਸਾਫਟ ਕਾਰਪੋਰੇਸ਼ਨ ਜੋ ਕਿ ਇੱਕ ਬਹੁ-ਰਾਸ਼ਟਰੀ ਤਕਨਾਲੋਜੀ ਕੰਪਨੀ ਹੈ (ਜਿਸਦਾ ਮੁੱਖ ਦਫਤਰ ਰੈੱਡਮੰਡ, ਵਾਸ਼ਿੰਗਟਨ, ਅਮਰੀਕਾ ਵਿੱਚ ਹੈ) ਦੇ Engineering Leader-Microsoft Teams ਇੰਜੀਨੀਅਰ ਮਧੂ ਸੂਦਨ ਵਿਸ਼ੇਸ਼ ਤੌਰ 'ਤੇ ਅਮਰੀਕਾ (USA) ਤੋਂ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਮਿਸਟਰ ਮਧੂ ਸੂਦਨ ਨੂੰ ਜੀ ਆਇਆ ਆਖਿਆ। ਪ੍ਰਿੰਸੀਪਲ ਡਾ. ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਬਾਰੇ ਬੋਲਦਿਆਂ ਕਿਹਾ ਕਿ ਮਿਸਟਰ ਮਧੂ ਸੂਦਨ ਇੱਕ ਜਾਣੇ- ਪਛਾਣੇ ਕੰਪਿਊਟਰ ਵਿਗਿਆਨੀ ਹਨ, ਖਾਸ ਤੌਰ 'ਤੇ ਸਿਧਾਂਤਕ ਕੰਪਿਊਟਰ ਵਿਗਿਆਨ, ਜਿਸ ਵਿੱਚ ਕੰਪਿਊਟੇਸ਼ਨਲ ਜਟਿਲਤਾ ਸਿਧਾਂਤ, ਕੋਡਿੰਗ ਥਿਊਰੀ, ਅਤੇ ਐਲਗੋਰਿਦਮ ਸ਼ਾਮਲ ਹਨ, ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਆਪਣੇ ਕੰਮ ਲਈ ਉਹਨਾਂ ਨੂੰ ਬਹੁਤ ਸਾਰੇ ਪੁਰਸਕਾਰ ਮਿਲੇ ਹਨ, ਜਿਸ ਵਿੱਚ ਗੋਡੇਲ ਇਨਾਮ ਅਤੇ ਨੇਵਾਨਲੀਨਾ ਇਨਾਮ ਸ਼ਾਮਲ ਹਨ ਅਤੇ ਦੁਨੀਆਂ ਦੀਆਂ ਟੌਪ ਯੂਨੀਵਰਸਿਟੀਆਂ ਵਿੱਚ ਬਤੌਰ ਰਿਸੋਰਸ ਪਰਸਨ ਉਹਨਾਂ ਨੇ ਵਿਸ਼ੇਸ਼ ਲੈਕਚਰ ਦਿੱਤੇ ਹਨ। ਮੁੱਖ ਰਿਸੋਰਸ ਪਰਸਨ ਇੰਜੀਨੀਅਰ ਮਧੂ ਸੂਦਨ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ Microsoft ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਉਤਪਾਦਾਂ ਅਤੇ ਸੇਵਾਵਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਵਿਕਸਿਤ ਕੀਤੀ ਹੈ। ਮਾਈਕ੍ਰੋਸਾੱਫਟ ਦੇ ਕੁਝ ਸਭ ਤੋਂ ਮਸ਼ਹੂਰ ਅਤੇ ਵਿਆਪਕ ਤੌਰ 'ਤੇ ਵਰਤੇ ਜਾਣ ਵਾਲੇ ਉਤਪਾਦਾਂ ਵਿੱਚ ਸ਼ਾਮਲ ਹਨ: ਵਿੰਡੋਜ਼ ਓਪਰੇਟਿੰਗ ਸਿਸਟਮ, ਮਾਈਕ੍ਰੋਸਾਫਟ ਆਫਿਸ ਸੂਟ, ਮਾਈਕ੍ਰੋਸਾਫਟ ਅਜ਼ੂਰ, ਮਾਈਕ੍ਰੋਸਾਫਟ ਟੀਮ, ਮਾਈਕ੍ਰੋਸਾਫਟ ਐਜ ਆਦਿ। Microsoft Teams ਇੱਕ ਸਹਿਯੋਗੀ ਪਲੇਟਫਾਰਮ ਹੈ ਜੋ Microsoft ਦੁਆਰਾ ਵਿਕਸਤ ਕੀਤਾ ਗਿਆ ਹੈ, ਇਹ ਇੱਕ ਏਕੀਕ੍ਰਿਤ ਸੰਚਾਰ ਅਤੇ ਸਹਿਯੋਗ ਪਲੇਟਫਾਰਮ ਪ੍ਰਦਾਨ ਕਰਦਾ ਹੈ ਜੋ ਕੰਮ ਵਾਲੀ ਥਾਂ 'ਤੇ ਚੈਟ, ਵੀਡੀਓ ਮੀਟਿੰਗਾਂ, ਫਾਈਲ ਸਟੋਰੇਜ ਅਤੇ ਐਪਲੀਕੇਸ਼ਨ ਏਕੀਕਰਣ ਨੂੰ ਜੋੜਦਾ ਹੈ। ਵਿੰਡੋਜ਼ ਓਪਰੇਟਿੰਗ ਸਿਸਟਮ ਮਾਈਕ੍ਰੋਸਾਫਟ ਦੁਆਰਾ ਵਿਕਸਤ ਅਤੇ ਮਾਰਕੀਟਿੰਗ ਕੀਤੇ ਗ੍ਰਾਫਿਕਲ ਇੰਟਰਫੇਸ ਓਪਰੇਟਿੰਗ ਸਿਸਟਮਾਂ ਦੀ ਇੱਕ ਲੜੀ ਹੈ। ਇਹ ਵਿਸ਼ਵ ਪੱਧਰ 'ਤੇ ਨਿੱਜੀ ਕੰਪਿਊਟਰਾਂ ਲਈ ਸਭ ਤੋਂ ਵੱਧ ਵਰਤੇ ਜਾਣ ਵਾਲੇ ਓਪਰੇਟਿੰਗ ਸਿਸਟਮਾਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਉਹਨਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਦੱਸਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਹੈਲਥਕੇਅਰ, ਵਿੱਤ ਅਤੇ ਆਵਾਜਾਈ ਵਿੱਚ ਫੈਸਲੇ ਲੈਣ ਅਤੇ ਆਟੋਮੈਟਿਕ ਪ੍ਰਕਿਰਿਆਵਾਂ ਨੂੰ ਬਿਹਤਰ ਬਣਾਉਣ ਲਈ ਕੀਤੀ ਜਾ ਰਹੀ ਹੈ। Internet of Things (IoT) ਦੀ ਵਰਤੋਂ ਨਿਰਮਾਣ, ਲੌਜਿਸਟਿਕਸ ਅਤੇ ਖੇਤੀਬਾੜੀ ਵਿੱਚ ਪ੍ਰਕਿਰਿਆਵਾਂ ਦੀ ਨਿਗਰਾਨੀ ਅਤੇ ਨਿਯੰਤਰਣ ਅਤੇ ਸਰੋਤਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਕੀਤੀ ਜਾ ਰਹੀ ਹੈ। ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋ. ਦਮਨਜੀਤ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ ਨੇ ਬਾਖ਼ੂਬੀ ਨਿਭਾਈ। ਇਸ ਲੈਕਚਰ  ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮੁੱਖ ਰਿਸੋਰਸ ਪਰਸਨ ਨਾਲ ਸਵਾਲ ਜਵਾਬ ਵੀ ਕੀਤੇ। ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ, ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਮੋਨਿਕਾ ਘਾਰੂ ਨੇ ਮਿਸਟਰ ਮਧੂ ਸੂਦਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਰਵਾਇਆ ਗਿਆ ਵੋਕੇਸ਼ਨਲ ਟ੍ਰੇਨਿੰਗ ਸੈਸ਼ਨ|

 ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੇ ਕਾਮਰਸ ਵਿਭਾਗ ਵੱਲੋਂ  ਵੋਕੇਸ਼ਨਲ ਟ੍ਰੇਨਿੰਗ ਸੈਸ਼ਨ ਕਰਵਾਇਆ, ਜਿਸ ਵ...