Tuesday, 16 April 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ,ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ  ਭਾਰਤ ਰਤਨ ਡਾਕਟਰ  ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ  ਅਗਵਾਈ ਹੇਠ  ਮਨਾਇਆ ਗਿਆ। ਪ੍ਰਿੰਸੀਪਲ  ਡਾ. ਢਿੱਲੋ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਰਤਨ ਡਾ.ਭੀਮ ਰਾਓ ਅੰਬੇਡਕਰ ਭਾਰਤ ਦੇ ਸਵਿਧਾਨ ਦੇ ਨਿਰਮਾਤਾ ਹਨ। ਉਨ੍ਹਾਂ ਨੇ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦੇ ਹੱਕਾਂ ਨੂੰ ਧਿਆਨ ਵਿੱਚ ਰੱਖਦਿਆ ਸਵਿਧਾਨ ਦਾ ਨਿਰਮਾਣ ਕੀਤਾ। ਦੇਸ਼ ਦੇ ਚੰਗੇ ਕਾਨੂੰਨ ਸਦਕਾ ਕਰੋੜਾਂ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਆਏ। ਉਨ੍ਹਾਂ ਅੱਗੇ ਕਿਹਾ ਕਿ ਡਾ.ਅੰਬੇਡਕਰ ਨੇ ਸਾਰੇ ਵਰਗ ਦੇ ਲੋਕਾਂ ਲਈ ਚੰਗੀ ਸਿੱਖਿਆ 'ਤੇ ਜ਼ੋਰ ਦਿੱਤਾ ਤਾਂ ਜੋ ਗ਼ਰੀਬ ਤਬਕਾ ਵੀ ਪੜ-ਲਿਖ ਕੇ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋ ਸਕੇ ਕਿਉਂਕਿ ਪੜ੍ਹਿਆ ਲਿਖਿਆ ਇਨਸਾਨ ਹੀ ਤਰੱਕੀ ਕਰ ਸਕਦਾ ਹੈ। ਦੇਸ਼ ਦੇ ਲੋਕ ਪੜੇ-ਲਿਖੇ ਹੋਣਗੇ ਤਾਂ ਦੇਸ਼ ਵੀ ਤਰੱਕੀ ਕਰੇਗਾ। ਡਾ.ਅੰਬੇਡਕਰ ਨੇ ਪੜੋ, ਜੁੜੋ, ਸੰਘਰਸ਼ ਕਰੋ ਦਾ ਨਾਅਰਾ ਵੀ ਦਿੱਤਾ ਜਿਸ ਤੋ ਸਭ ਨੂੰ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ  ਨੇ ਇਨਕਲਾਬੀ ਗੀਤ ਵੀ ਪੇਸ਼ ਕੀਤੇ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਸਿੱਖਿਆਵਾਂ `ਤੇ ਚਲੱਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਡਾ. ਅੰਬੇਡਕਰ ਦੇ ਦੱਸੇ ਮਾਰਗ ਉੱਪਰ ਚੱਲ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ ਤਾਂ ਕਿ ਉਹ ਅੱਗੇ ਵੱਧ ਕੇ ਚੰਗੇ ਸਮਾਜ ਦੀ ਸਿਰਜਨਾ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾ ਕੇ ਮਾਪਿਆਂ ਦਾ ਨਾਮ ਰੋਸ਼ਨ ਕਰਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:

Post a Comment

Blog shared by Mr. Manmohan Kumar(Asst. Prof. in Commerce)

  Start-up Culture and Youth Entrepreneurship in India: A New Era of Innovation   India is experiencing a remarkable entrepreneurial rev...