ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਸੈਸ਼ਨ 2024-25 ਤੋਂ ਟੈਕਨੀਕਲ ਕੋਰਸ ਬੀ.ਸੀ.ਏ. ਅਤੇ ਬੀ.ਬੀ.ਏ. ਲਈ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ (AICTE) ਵੱਲੋਂ ਮਾਨਤਾ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਸਾਡਾ ਮਿਸ਼ਨ, ਹਰ ਖੇਤਰ ਵਿੱਚ ਯੋਗਤਾ ਦੇ ਅਨਰੂਪ ਸਕਿਲ ਡਿਵੈਲਪਮੈਂਟ ਕਰਕੇ ਵਿਦਿਆਰਥੀਆਂ ਨੂੰ ਇੱਕ ਨਿਸ਼ਚਿਤ ਫੀਲਡ ਵਿੱਚ ਮਾਹਿਰ ਬਣਾਉਣਾ ਹੈ, ਤਾਂ ਜੋ ਉਹ ਆਈ.ਟੀ., ਬਿਜ਼ਨਸ ਅਤੇ ਇਸ ਨਾਲ ਜੁੜੇ ਸੈਕਟਰ ਵਿੱਚ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਣ। ਪ੍ਰਿੰਸੀਪਲ ਡਾ.ਢਿੱਲੋ ਨੇ ਦੱਸਿਆ ਕਿ ਕਾਲਜ ਵਿੱਚ ਬਹੁਤ ਹੀ ਮਾਹਿਰ ਅਤੇ ਅਨੁਭਵੀ ਟੀਚਰ ਕੰਮ ਕਰ ਰਹੇ ਹਨ।ਏ.ਆਈ.ਸੀ.ਟੀ.ਈ. ਵੱਲੋਂ ਮਾਨਤਾ ਪ੍ਰਾਪਤ ਇਨ੍ਹਾਂ ਕੋਰਸਾਂ ਵਿੱਚ ਐਡਮਿਸ਼ਨ ਲੈ ਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਇੰਡਸਟਰੀ ਖ਼ੇਤਰ ਵਿੱਚ ਵਿਦਿਆਰਥੀਆਂ ਨੂੰ ਕੰਮ ਕਰਨ ਦੇ ਕਈ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦੇ ਕਿਹਾ ਕਿ ਇਨ੍ਹਾਂ ਕੋਰਸਾਂ ਨੂੰ ਕਰਕੇ ਵਿਦਿਆਰਥੀਆ ਨੂੰ ਪਲੇਸਮੈਂਟ ਅਤੇ ਸਕਿਲ ਅਨਰੂਪ ਇੰਡਸਟਰੀ ਵਿੱਚ ਸਿੱਧੀ ਨੌਕਰੀ ਦੇ ਮੌਕੇ ਮਿਲਣਗੇ। ਇਸ ਦੇ ਨਾਲ ਨਾਲ ਹੀ ਵਿਦਿਆਰਥੀ AICTE ਵੱਲੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਯੋਗ ਵੀ ਹੋਣਗੇ ਜਿਵੇਂ ਜੌਬ ਐਂਡ ਇੰਟਰਨਸ਼ਿਪ ਦੇ ਮੌਕੇ ਮਿਲਣਗੇ । ਕੈਰੀਅਰ ਡਿਵੈਲਪਮੈਂਟ ਨਾਲ ਸੰਬੰਧਿਤ ਜਾਣਕਾਰੀ ਮਿਲੇਗੀ। ਕਮਿਊਨਿਟੀ ਬੇਸਡ ਲਰਨਿੰਗ ਦੀ ਸਹੂਲਤ ਪ੍ਰਾਪਤ ਹੋਵੇਗੀ। ਵਿਦਿਆਰਥੀਆਂ ਨੂੰ ਵੱਖ ਵੱਖ ਕਿਤਾਬਾਂ ਸਬੰਧੀ ਆਨਲਾਈਨ ਡਿਸਕਸ਼ਨ ਦੇ ਮੌਕੇ ਮਿਲਣਗੇ। ਇਸ ਤੋਂ ਇਲਾਵਾ ਸਟੂਡੈਂਟ ਡਿਵੈਲਪਮੈਂਟ ਸਕੀਮ ਅਧੀਨ ਸਵਨਾਥ ਸਕਾਲਰਸ਼ਿਪ ਸਕੀਮ, ਜੀ.ਆਰ.ਆਈ. ਸਕੀਮ ਅਤੇ ਲੀਲਾਵਤੀ ਅਵਾਰਡ ਆਦਿ ਵਰਗੀਆਂ ਲਾਭਦਾਇਕ ਸਕੀਮ ਦਾ ਲਾਭ ਵੀ ਪ੍ਰਾਪਤ ਹੋਵੇਗਾ।
Subscribe to:
Post Comments (Atom)
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਲਜ ਦੇ ਰੈੱਡ...

-
ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇ...
-
Threads of the Digital Dream In a world of light and code, Where data flows and secrets load, Circuits hum and screens glow bright, A digit...
-
SCIENCE AND SIKHISM The concept of correlation between Science and Sikhism is gaining ground in every nook and cranny of the world as many...
No comments:
Post a Comment