Friday, 21 June 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ|



ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਨਹਿਰੂ ਯੁਵਾ  ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਪ੍ਰਾਣਾਯਾਮ, ਧਿਆਨ, ਸਮਾਧੀ, ਯੁਗਤਾਹਾਰ, ਮੰਤਰ ਜਪ, ਸ਼ਵ, ਸਿੱਧ, ਭੁੰਜਗ ਆਦਿ ਆਸਣਾਂ ਰਾਹੀਂ ਯੋਗ ਨੂੰ ਆਪਣੇ ਜੀਵਨ ਦਾ ਪ੍ਰਮੁੱਖ ਹਿੱਸਾ ਬਣਾਉਣ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਜਿੱਥੇ ਜੀਵਨ ਵਿੱਚ ਕੁਸ਼ਲਤਾ ਲਿਆਉਂਦਾ ਹੈ, ਉੱਥੇ ਯੋਗ ਨੇ ਉਨ੍ਹਾਂ ਵਿਅਕਤੀਆਂ ਨੂੰ ਅਨੇਕਾਂ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਅਧਿਆਤਮਿਕ ਲਾਭ ਪਹੁੰਚਾਏ ਹਨ, ਜੋ ਰੋਜ਼ਾਨਾ ਇਸ ਦਾ ਅਭਿਆਸ ਕਰਦੇ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਦਾ ਹਰੇਕ ਵਿਅਕਤੀ ਤੰਦਰੁਸਤ ਹੋਵੇ, ਇਹ ਸੁਪਨਾ ਤਦ ਹੀ ਪੂਰਾ ਹੋ ਸਕਦਾ ਹੈ, ਜੇ ਹਰੇਕ ਵਿਅਕਤੀ ਸਵੇਰੇ ਉੱਠ ਕੇ ਯੋਗ ਕਰੇ। ਨਹਿਰੂ ਯੁਵਾ ਕੇਂਦਰ ਦੇ ਯੁਵਾ ਅਫ਼ਸਰ ਮੈਡਮ ਗਗਨਦੀਪ ਕੌਰ ਨੇ ਬੋਲਦਿਆਂ ਕਿਹਾ ਕਿ ਯੋਗ ਸਰੀਰਿਕ ਅਤੇ ਮਾਨਸਿਕ ਤੌਰ ਉੱਤੇ ਹੀ ਇਨਸਾਨ ਨੂੰ ਮਜ਼ਬੂਤ ਨਹੀਂ ਬਣਾਉਂਦਾ ਸਗੋਂ ਉਸ ਅੰਦਰ ਆਤਮ ਵਿਸ਼ਵਾਸ ਵੀ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਮਾਸਪੇਸ਼ੀਆਂ ਬਣਦੀਆਂ ਹਨ ਅਤੇ ਪਾਚਨ ਸ਼ਕਤੀ ਵਿੱਚ  ਸੁਧਾਰ ਹੁੰਦਾ ਹੈ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਜਿੱਥੇ ਸੈਰ ਤੇ ਕਸਰਤ ਕਰਦੇ ਰਹਿਣਾ ਚਾਹੀਦਾ ਹੈ, ਉੱਥੇ ਯੋਗ ਨੂੰ  ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।  ਯੋਗ ਅੰਦਰੂਨੀ ਅੰਗਾਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਸ਼ੂਗਰ ਸਮੇਤ ਹੋਰ ਬਿਮਾਰੀਆਂ ਦੇ ਪ੍ਰਭਾਵ ਨੂੰ ਵੀ ਘੱਟ ਕਰਨ ਵਿੱਚ ਯੋਗ ਦਾ ਅਹਿਮ ਸਥਾਨ ਹੈ।

No comments:

Post a Comment

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ (ਡੀ ਜੋਨ) ਵਿੱਚ ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਦੇ ਡੀ ਜ਼ੋਨ ਮੁਕਾਬਲਿਆਂ ਵਿੱਚ ਆਪਣੀ ਕਲਾ, ...