Wednesday, 3 July 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸ਼੍ਰੋਮਣੀ ਪੰਜਾਬੀ ਪਰਵਾਸੀ ਸਾਹਿਤਕਾਰ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੀ ਸ਼ਾਹਮੁਖੀ ਵਿੱਚ ਛਪੀ ਪੁਸਤਕ 'ਜ਼ਿੰਦਗੀ' ਲੋਕ ਅਰਪਣ
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਵੱਡੀ ਭੂਮਿਕਾ ਨਿਭਾ ਰਹੀ ਨਾਮਵਰ ਸਾਹਿਤਕ ਸੰਸਥਾ 'ਅੱਖਰ ਮੰਚ' ਵੱਲੋਂ ਸ਼੍ਰੋਮਣੀ ਪੰਜਾਬੀ ਪਰਵਾਸੀ ਸਾਹਿਤਕਾਰ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੀ ਪੁਸਤਕ ਲੋਕ ਅਰਪਣ ਕਰਨ ਲਈ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ, ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਇਸ ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਮੈਡਮ ਜਸਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਅੱਖਰ ਮੰਚ ਦੇ ਪ੍ਰਧਾਨ ਸਰਵਣ ਸਿੰਘ ਔਜਲਾ (ਨੈਸ਼ਨਲ ਅਵਾਰਡੀ) ਨੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਅਤੇ ਹੋਰ ਨਾਮਵਰ ਸਖ਼ਸ਼ੀਅਤਾਂ ਨੂੰ ਜੀ ਆਇਆ ਆਖਦਿਆਂ, ਡਾ. ਗੁਰਬਖ਼ਸ਼ ਸਿੰਘ ਭੰਡਾਲ ਦੇ ਸਾਹਿਤਕ ਸਫ਼ਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਪਰੰਤ ਅੱਖਰ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਕੁਲਵੰਤ ਸਿੰਘ ਔਜਲਾ ਨੇ ਲੋਕ ਅਰਪਣ ਹੋ ਰਹੀ ਪੁਸਤਕ ਜ਼ਿੰਦਗੀ ਬਾਰੇ ਬੋਲਦਿਆਂ ਕਿਹਾ ਕਿ ਇਹ ਪੁਸਤਕ ਪਹਿਲਾਂ ਚੇਤਨਾ ਪ੍ਰਕਾਸ਼ਨ ਨੇ ਛਾਪੀ ਸੀ। ਹੁਣ ਲਾਹੌਰ ਵਿੱਚ ਸ਼ਾਹਮੁਖੀ 'ਚ ਛਪੀ ਹੈ। ਇਸ ਪੁਸਤਕ ਦਾ ਲਿਪੀ ਅੰਤਰ ਅਸ਼ਰਫ ਸੁਹੇਲ (ਸੰਪਾਦਕ ਪਖੇਰੂ) ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕ ਜ਼ਿੰਦਗੀ ਨੂੰ ਪਰਿਭਾਸ਼ਤ ਕਰਦੀ ਲੰਬੀ ਨਜ਼ਮ ਹੈ ਅਤੇ ਜ਼ਿੰਦਗੀ ਦਾ ਫ਼ਲਸਫ਼ਾ ਹੈ। ਇਹ ਜ਼ਿੰਦਗੀ ਨੂੰ ਜਿਉਣ, ਸਮਝਣ ਅਤੇ ਬੇਰੋਕ ਅੱਗੇ ਵਧਣ ਦਾ ਸੁਨੇਹਾ ਦਿੰਦੀ ਹੈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਡਾ. ਭੰਡਾਲ ਨੇ ਜੀਵਨ ਸਫ਼ਰ ਅਤੇ ਸ਼ਬਦ ਸਫ਼ਰ ਵਿੱਚੋਂ ਗੁਜਰਨ ਦੀ ਜੋ ਸਿਰਜਣ ਸ਼ਕਤੀ ਦਿਖਾਈ ਹੈ, ਉਹ ਬਾ-ਕਮਾਲ ਹੈ। ਕਵਿਤਾ ਵਰਗੀ ਵਾਰਤਕ ਅਤੇ ਵਾਰਤਕ ਵਰਗੀ ਕਵਿਤਾ ਵਿੱਚ ਕੌਤਕ ਰਚ ਦੇਣਾ, ਉਨ੍ਹਾਂ ਦੇ ਹਿੱਸੇ ਆਇਆ ਹੈ। ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਮੈਡਮ ਜਸਪ੍ਰੀਤ ਕੌਰ ਨੇ ਬੋਲਦਿਆਂ ਕਿਹਾ ਕਿ ਡਾ. ਗੁਰਬਖ਼ਸ਼ ਸਿੰਘ ਭੰਡਾਲ ਸਾਹਿਤ ਸੰਸਾਰ ਦੀ ਅਜਿਹੀ ਮਾਨਮਤੀ ਸਖ਼ਸ਼ੀਅਤ ਹੈ, ਜਿਨ੍ਹਾਂ ਕੋਲ ਸ਼ਬਦਾਂ ਦਾ ਅਸੀਮ ਖ਼ਜ਼ਾਨਾ ਹੈ। ਕਿਤਾਬ ਦੇ ਰੂਪ ਵਿੱਚ ਉਨ੍ਹਾਂ ਦਾ ਰਚਨਾ ਸੰਸਾਰ ਵਡੇਰਾ ਹੈ। ਉਪਰੰਤ ਸਾਰੀਆਂ ਨਾਮਵਰ ਸਖ਼ਸ਼ੀਅਤਾਂ ਨੇ ਡਾ. ਗੁਰਬਖ਼ਸ਼ ਸਿੰਘ ਭੰਡਾਰ ਦੀ ਪੁਸਤਕ ਜ਼ਿੰਦਗੀ ਲੋਕ ਅਰਪਣ ਕੀਤੀ। ਅੰਤ ਵਿੱਚ ਸਰਦਾਰ ਰਤਨ ਸਿੰਘ ਸੰਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਅੱਖਰ ਮੰਚ ਅਤੇ ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਡਾ. ਗੁਰਬਖ਼ਸ਼ ਸਿੰਘ ਭੰਡਾਲ ਦਾ ਸਨਮਾਨ ਵੀ ਕੀਤਾ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋਫ਼ੈਸਰ ਮਨਜਿੰਦਰ ਸਿੰਘ ਜੌਹਲ ਵੱਲੋਂ ਬਾਖ਼ੂਬੀ ਨਿਭਾਈ । ਸਮਾਗਮ ਦੌਰਾਨ ਐਡਵੋਕੇਟ ਖਲਾਰ ਸਿੰਘ ਧੰਮ, ਗੁਰਭਜਨ ਸਿੰਘ ਲਾਸਾਨੀ (ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ), ਇੰਸਪੈਕਟਰ ਸੁਕੇਸ਼ ਜੋਸ਼ੀ ਅਤੇ ਜਸਵੀਰ ਸਿੰਘ ਸੰਧੂ ਆਰਟਿਸਟ ਵੀ ਮੌਜ਼ੂਦ ਸਨ।
Subscribe to:
Post Comments (Atom)
ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਕਾਮ. ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕ...
-
English has gone through quite a journey. It started as a West Germanic language that came about through dialects, invasions, and borrowing ...
-
SCIENCE AND SIKHISM The concept of correlation between Science and Sikhism is gaining ground in every nook and cranny of the world as many...

No comments:
Post a Comment