Thursday, 29 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਨੂੰ ਸਮਰਪਿਤ ਕਰਾਇਆ ਸਮਾਗਮ

 


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਇੰਗਲਿਸ਼ ਲਿਟਰੇਰੀ ਕਲੱਬ ਵੱਲੋਂ  ਸਮਾਜ ਦੇ ਸਾਰੇ ਖੇਤਰਾਂ ਵਿੱਚ ਔਰਤਾਂ ਦੀ ਬਰਾਬਰੀ ਨੂੰ ਯਾਦ ਕਰਦਿਆਂ, ਅੰਤਰਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਨੂੰ ਸਮਰਪਿਤ  ਇੱਕ ਵਿਸ਼ੇਸ਼ ਲੈਕਚਰ ਕਰਵਾਇਆ,   ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ.  ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਪ੍ਰਿੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਲੋਕਤੰਤਰ ਦੇ ਯੁੱਗ ਵਿੱਚ ਔਰਤਾਂ ਕਿਸੇ ਵੀ ਤਰ੍ਹਾਂ ਮਰਦਾਂ ਨਾਲੋਂ ਘੱਟ ਨਹੀਂ ਜਾਣੀਆਂ ਜਾਂਦੀਆਂ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਸੁਪਨਿਆਂ ਨੂੰ ਮਿਹਨਤ, ਇਮਾਨਦਾਰੀ ਅਤੇ ਜੋਸ਼ ਨਾਲ ਪੂਰਾ ਕਰਨ ਅਤੇ ਆਪਣੇ ਜੀਵਨ ਵਿੱਚ ਸਫ਼ਲ ਹੋਣ। ਉਨ੍ਹਾਂ ਅੰਤ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਦਗੀ ਦੀ ਕਦਰ ਕਰਨ ਅਤੇ ਆਪਣੇ ਮਾਤਾ-ਪਿਤਾ ਖ਼ਾਸ ਕਰਕੇ ਆਪਣੀਆਂ ਮਾਵਾਂ ਦਾ ਧੰਨਵਾਦ ਕਰਨ। ਅਸਿਸਟੈਂਟ ਪ੍ਰੋਫ਼ੈਸਰ ਵਰਿੰਦਰ ਕੋਰ ਨੇ ਸਮੂਹ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਅਤੇ  ਵਿਸ਼ੇਸ਼ ਕਰਕੇ ਭਾਰਤ ਵਿੱਚ ਔਰਤਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ।  ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਉਨ੍ਹਾਂ ਸਾਰੀਆਂ ਔਰਤਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜੋ ਸਾਡੇ ਲਈ ਬਹੁਤ ਕੁਝ ਕਰਦੀਆਂ ਹਨ ਕਿਉਂਕਿ ਅਸੀਂ ਸਾਰੇ ਮਿਹਨਤੀ ਔਰਤਾਂ - ਮਾਂਵਾਂ, ਦਾਦੀਆਂ, ਭੈਣਾਂ ਅਤੇ ਦੋਸਤਾਂ 'ਤੇ ਨਿਰਭਰ ਕਰਦੇ ਹਾਂ। ਇਸ ਲਈ ਇਸ ਸ਼ੁਭ ਦਿਨ 'ਤੇ, ਸਾਨੂੰ ਉਨ੍ਹਾਂ ਦੀ ਸਰੀਰਕ ਅਤੇ ਭਾਵਨਾਤਮਕ ਮਿਹਨਤ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ। 

ਇਸ  ਮੌਕੇ  ਵਿਦਿਆਰਥੀਆਂ ਨੂੰ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ ਜੋ  ਅਸਲ ਵਿੱਚ ਕਿਰਨ ਬੇਦੀ, ਮਲਾਲਾ ਯੂਸਫ਼ਜ਼ਈ, ਲਕਸ਼ਮੀ ਬਾਈ (ਝਾਂਸੀ ਦੀ ਰਾਣੀ), ਮਦਰ ਟੈਰੇਸਾ ਅਤੇ ਕਲਪਨਾ ਚਾਵਲਾ ਵਰਗੀਆਂ ਮਹਾਨ ਅੰਤਰਰਾਸ਼ਟਰੀ ਮਹਿਲਾ ਹਸਤੀਆਂ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਸੀ । ਵਿਸ਼ਵ ਦੀਆਂ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਲਈ 100 ਤੋਂ ਵੱਧ ਵਿਦਿਆਰਥੀ ਬੈਠੇ ਹੋਏ ਸਨ। ਅਸਿਸਟੈਂਟ ਪ੍ਰੋਫੈਸਰ  ਨਵਜੋਤ ਕੌਰ ਨੇ ਬੋਲਦਿਆਂ ਕਿਹਾ ਕਿ ਇੰਗਲਿਸ਼ ਲਿਟਰੇਰੀ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਇਹ ਡਾਕੂਮੈਂਟਰੀ ਦਿਖਾਉਣ ਦਾ ਮੁੱਖ ਮੰਤਵ ਉਨ੍ਹਾਂ ਨੂੰ ਜੀਵਨ ਵਿੱਚ ਆਪਣੇ ਟੀਚੇ ਮਿੱਥ ਕੇ ਸਾਰਥਕ ਬਣਾਉਣ ਲਈ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ  ਦੀ ਜੀਵਨੀ ਤੋਂ ਸਿੱਖਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਕੋਲ ਕੁਝ ਹਾਸਲ ਕਰਨ ਦਾ ਮੌਜ਼ੂਦਾ ਤਜ਼ਰਬਾ ਹੈ ਤਾਂ ਕੁਝ ਵੀ ਅਸੰਭਵ ਨਹੀਂ ਹੈ ਅਤੇ ਸਮਾਜ ਵਿੱਚ ਫੈਲੀਆਂ ਅਸਮਾਨਤਾਵਾਂ ਨਾਲ ਲੜਨ ਲਈ ਸਿੱਖਿਆ ਹੀ ਉਨ੍ਹਾਂ ਲਈ ਮਹਾਨ ਹਥਿਆਰ ਹੈ।  ਇਸ ਸਮੇਂ ਅਸਿਸਟੈਂਟ ਪ੍ਰੋਫ਼ੈਸਰ ਮਨਜਿੰਦਰ ਸਿੰਘ ਜੌਹਲ,ਅਸਿਸਟੈਂਟ ਪ੍ਰੋਫ਼ੈਸਰ ਅਮਨਦੀਪ ਕੌਰ ਚੀਮਾ,  ਅਸਿਸਟੈਂਟ ਪ੍ਰੋਫ਼ੈਸਰ ਵਿਸ਼ਾਲ ਸ਼ੁਕਲਾ ਅਤੇ ਅਸਿਸਟੈਂਟ ਪ੍ਰੋਫ਼ੈਸਰ ਡਿੰਪਲ   ਵੀ ਮੌਜ਼ੂਦ ਸਨ।

Monday, 26 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਮਰਸ ਵਿਭਾਗ ਵੱਲੋਂ ਕਰਵਾਏ ਮਾਡਲ ਮੇਕਿੰਗ ਮੁਕਾਬਲੇ

 


ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ  ਕਾਮਰਸ ਵਿਭਾਗ ਦੇ ਬਿਜ਼ਨਸ ਸਟਡੀਜ਼ ਕਲੱਬ ਵੱਲੋਂ ਮਾਡਲ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਾਲਜ ਦੇ  ਬੀ.ਕਾਮ ਅਤੇ ਬੀ.ਬੀ.ਏ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਵਿਦਿਆਰਥੀਆਂ ਨੇ ਕਾਮਰਸ ਅਤੇ ਮੈਨੇਜਮੈਂਟ ਨਾਲ ਸੰਬੰਧਿਤ ਵੱਖ ਵੱਖ ਵਿਸ਼ਿਆਂ ਤੇ ਮਾਡਲ ਤਿਆਰ ਕੀਤੇ, ਜਿਨ੍ਹਾਂ ਵਿਚ ਆਰ ਬੀ ਆਈ, ਸੈਕਟਰ ਆਫ ਇੰਡੀਅਨ ਇਕੋਨਮੀ, ਬੈਲਨਸ ਸ਼ੀਟ, ਇਰਾ ਆਫ਼ ਕਾਮਰਸ, ਈ-ਕਾਮਰਸ,  ਜੀ ਐਸ ਟੀ ਆਦਿ ਨਾਲ ਸੰਬੰਧਿਤ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ  50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ  ਪ੍ਰਿੰਸੀਪਲ ਡਾ. ਢਿੱਲੋ ਨੇ ਬੋਲਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ- ਨਾਲ, ਉਨ੍ਹਾਂ ਅੰਦਰ ਕੁਝ ਵੱਖਰਾ ਕਰਨ ਦਾ ਜਜ਼ਬਾ ਵੀ ਪੈਦਾ ਕਰਦੇ ਹਨ। ਬਿਜ਼ਨਸ ਸਟਡੀਜ਼ ਕਲੱਬ ਦੀ ਸ਼ਲਾਘਾ ਕਰਦੇ ਹੋਏ ਡਾ.ਢਿੱਲੋ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸੁੰਦਰ ਮਾਡਲ ਬਣਾ ਕੇ ਆਪਣੀ ਕਲਾ ਦੀ ਬਾਖ਼ੂਬੀ ਪੇਸ਼ਕਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ  ਅਜਿਹੇ ਮੁਕਾਬਲੇ ਕਰਵਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਕਾਮ ਦੇ ਜਤਿਨ,ਸੁਦੇਸ਼, ਰਾਹੁਲ,ਵੰਸ਼ ਦੇ ਗਰੁੱਪ ਨੇ ਪਹਿਲਾ ਸਥਾਨ, ਹਰਸ਼ਦੀਪ, ਦਵਿੰਦਰ, ਸ਼ਿਵਮ ਦੇ ਗਰੁੱਪ ਨੇ ਦੂਜਾ ਸਥਾਨ, ਰਿਚਾ, ਨੀਲਾਕਸ਼ੀ,ਮੋਹਿਤ ਦੇ ਗਰੁੱਪ ਅਤੇ ਸਤਵੀਰ,ਆਸ਼ਨਾ, ਰੋਹਿਤ, ਜੈਸਮੀਨ, ਸੁਖਪ੍ਰੀਤ ਦੇ ਗਰੁੱਪ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਬੀ.ਏ ਵਿੱਚੋਂ  ਬਲਵਿੰਦਰ ਕੌਰ, ਨਵਜੋਤ ਕੌਰ ਗਰੁੱਪ ਨੇ ਪਹਿਲਾ ਸਥਾਨ, ਪ੍ਰਥਮ, ਕੁਲਜੀਤ ਕੌਰ, ਰਮਨਦੀਪ ਕੌਰ ਗਰੁੱਪ ਨੇ ਦੂਜਾ ਸਥਾਨ ਅਤੇ  ਅਨਮੋਲਪ੍ਰੀਤ, ਜਸਕਰਨ, ਸਿਮਰਨਪ੍ਰੀਤ, ਬਵਲੀਨ ਗਰੁੱਪ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜਜਮੈਂਟ ਦੀ ਭੂਮਿਕਾ ਪ੍ਰੋ. ਮਨਜਿੰਦਰ ਸਿੰਘ ਜੌਹਲ,  ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਗੁਰਕਮਲ ਕੌਰ ਦੁਆਰਾ ਨਿਭਾਈ ਗਈ। ਅੰਤ ਵਿੱਚ ਡਾ. ਸੰਦੀਪ ਕੌਰ ਨੇ ਮੁੱਖ ਮਹਿਮਾਨ ਡਾ. ਬਲਦੇਵ ਸਿੰਘ ਢਿੱਲੋ, ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਪ੍ਰੋ. ਡਿੰਪਲ ਅਤੇ ਪ੍ਰੋ. ਮਨਮੋਹਨ ਕੁਮਾਰ ਵੀ ਸ਼ਾਮਿਲ ਸਨ।

Thursday, 15 August 2024

ਲਾਇਲਪੁਰ ਖ਼ਾਲਸਾ ਕਾਲਜ ਵਿੱਚ ਆਜ਼ਾਦੀ ਦੀ 78ਵੀਂ ਵਰੇਗੰਡ ਨੂੰ ਸਮਰਪਿਤ ਕਰਾਇਆ ਪ੍ਰਭਾਵਸ਼ਾਲੀ ਸਮਾਗਮ|

 


 ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਆਜ਼ਾਦੀ ਦੀ 78ਵੀਂ ਵਰੇਗੰਡ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਸਕਿੱਟ, ਸੋਲੋ ਡਾਂਸ, ਗਰੁੱਪ ਡਾਂਸ ਤੇ ਕੋਰੀਓਗ੍ਰਾਫੀ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ਼ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਬਹੁਤ ਸਾਰੇ ਲੋਕਾਂ ਦਾ ਸੰਘਰਸ਼ ਅਤੇ ਬਹਾਦਰਾਂ ਦੀ ਕੁਰਬਾਨੀ ਸ਼ਾਮਿਲ ਹੈ। ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸੀਂ ਇੱਕ ਮਹਾਨ ਅਤੇ ਆਜ਼ਾਦ ਦੇਸ਼ ਦੇ ਨਾਗਰਿਕ ਹਾਂ। ਸਾਨੂੰ ਆਪਣੇ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਵਿੱਚ  ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਤਿਰੰਗੇ ਦਾ ਸਨਮਾਨ ਕਰਨ, ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਮਾਤ ਭੂਮੀ ਦੀ ਰਾਖੀ ਲਈ ਸੰਹੁ ਵੀ ਚੁਕਾਈ।  ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਜਿਸ ਵਿੱਚੋਂ ਬੂਮਿਕਾ ਨੇ ਪਹਿਲਾ ਸਥਾਨ, ਹਰਲੀਨ ਕੌਰ ਤੇ ਅਨਮੋਲ ਨੇ ਦੂਜਾ ਸਥਾਨ ਅਤੇ ਖੁਸ਼ਬੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਵੱਲੋਂ ਸਨਮਾਨ ਚਿੰਨ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਮਨੀਸ਼ਾ ਨੇ ਸਾਰਿਆਂ ਦਾ ਧੰਨਵਾਦ ਕਰਦੇ  ਕਿਹਾ ਕਿ ਭਾਰਤ ਨੂੰ ਮਿਲੀ ਆਜ਼ਾਦੀ ਵਿੱਚ ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਤੇ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਪਣੀ ਅਣਥਕ ਤੇ ਮਜ਼ਬੂਤ ਇਰਾਦਿਆਂ ਨਾਲ ਆਜ਼ਾਦੀ ਦਿਲਵਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਐਂਟੀ ਰੈਗਿੰਗ ਸਬੰਧੀ ਹੋਇਆ ਸੈਮੀਨਾਰ


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ  ਸਰਕਾਰ ਵੱਲੋਂ  ਐਂਟੀ ਰੈਗਿੰਗ ਸਬੰਧੀ ਬਣਾਏ ਗਏ ਸਖਤ ਕਨੂੰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ ਵੱਲੋਂ ਇਸ ਦੀ ਰੋਕਥਾਮ ਲਈ ਕੀਤੇ ਜਾਂਦੇ ਉਪਰਾਲਿਆਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਾਲਜ ਵਿੱਚ ਬਿਨਾਂ ਕਿਸੇ ਭੇਦ-ਭਾਵ ਤੋਂ ਰਲ ਮਿਲ ਕੇ ਰਹਿਣਾ ਚਾਹੀਦਾ ਹੈ। ਕਾਲਜ ਦੇ ਸੀਨੀਅਰ ਵਿਦਿਆਰਥੀਆਂ ਨੂੰ ਯੂਨੀਅਰ ਵਿਦਿਆਰਥੀਆਂ  ਨਾਲ ਚੰਗਾ  ਵਿਵਹਾਰ ਕਰਨਾ ਚਾਹੀਦਾ ਹੈ। ਵਿਸ਼ੇਸ਼ ਕਰਕੇ ਲੜਕੀਆਂ ਪ੍ਰਤੀ ਵੀ ਸਤਿਕਾਰ ਦੀ ਭਾਵਨਾ ਹੋਣੀ ਚਾਹੀਦੀ ਹੈ। ਇਸ ਮੌਕੇ ਐਂਟੀ ਰੈਗਿੰਗ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਦਮਨਜੀਤ ਕੌਰ ਵੀ ਹਾਜ਼ਰ ਸਨ।

Wednesday, 14 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ|


ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ  ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇਖ ਹੇਠ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਨਦਾਰ ਮਨੋਰੰਜਨ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਡਾ. ਸੁਰਿੰਦਰ ਪਾਲ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਵਜੋਂ ਅਤੇ ਮਿਸਿਜ਼ ਗਗਨਦੀਪ ਕੌਰ ਜ਼ਿਲਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ ਕਪੂਰਥਲਾ ਤੇ ਡਾ. ਪ੍ਰਭਗਰਗ  ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾ ਨੇ ਤੀਆਂ ਨਾਲ ਸਬੰਧਿਤ ਲੋਕ ਗੀਤ, ਬੋਲੀਆਂ, ਗੀਤ, ਗਰੁੱਪ ਡਾਂਸ ਅਤੇ ਗਿੱਧੇ ਨਾਲ ਹਾਜ਼ਰੀ ਲਗਵਾਈ। ਇਸ ਮੌਕੇ ਮੁੱਖ ਮਹਿਮਾਨ ਡਾ. ਸੁਰਿੰਦਰ ਪਾਲ  ਨੇ ਬੋਲਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਬੜਾ ਅਮੀਰ ਹੈ ਤੇ ਸਾਨੂੰ ਸਦਾ ਇਸ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਦੇ ਤਿਉਹਾਰ ਦੀ ਇਸਤਰੀਆਂ ਬੜੇ ਚਾਵਾਂ ਨਾਲ ਉਡੀਕ ਕਰਦੀਆਂ ਹਨ, ਇਸ ਲਈ ਉਨ੍ਹਾਂ ਵਿਦਿਆਰਥਣਾ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਸੱਭਿਆਚਰ ਨਾਲ ਸੰਬੰਧਿਤ ਅਜਿਹੇ ਤਿਉਹਾਰ ਸਦਾ ਚੜ੍ਹਦੀ ਕਲਾ ਵਿੱਚ ਰਹਿ ਕੇ ਮਨਾਉਣ ਦਾ ਸੁਨੇਹਾ ਵੀ ਦਿੱਤਾ।ਵਿਸ਼ੇਸ਼ ਮਹਿਮਾਨ ਮਿਸਿਜ਼ ਗਗਨਦੀਪ ਕੌਰ  ਨੇ ਬੋਲਦਿਆਂ ਕਿਹਾ ਕਿ ਪੰਜਾਬ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇੱਥੇ ਸਾਰਾ ਸਾਲ ਬਹੁਤ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਵਿੱਚੋਂ ਤੀਆਂ ਦੇ ਤਿਉਹਾਰ  ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਸਾਡਾ ਉਦੇਸ਼ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨਾ ਹੈ ਤਾਂ ਕਿ ਸਾਡੀ ਨਵੀਂ ਪੀੜ੍ਹੀ ਪੰਜਾਬੀ ਵਿਰਸੇ ਤੋਂ ਜਾਣੂ ਹੋਵੇ ਤੇ ਸੱਭਿਆਚਾਰ ਨਾਲ ਜੁੜੀ ਰਹੇ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਤੀਆਂ ਦਾ ਤਿਉਹਾਰ ਸਾਵਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾ ਕੁੜੀਆਂ ਦਾ ਤਿਉਹਾਰ ਹੈ।ਇਸ ਤਿਉਹਾਰ ਵਿੱਚ ਕੁੜੀਆਂ ਪੂਰੇ ਜ਼ੋਰ-ਸ਼ੋਰ ਨਾਲ ਆਪਣੀ ਨਾਚ ਕਲਾ ਦਾ ਪ੍ਰਦਰਸ਼ਨ ਕਰਦੀਆਂ ਹਨ, ਆਪਣੀਆਂ ਸਹੇਲੀਆਂ ਨਾਲ ਮਨ ਦੇ ਚਾਅ ਪੂਰੇ ਕਰਦੀਆਂ ਹਨ। 

ਇਸ ਮੌਕੇ ਬੀ.ਸੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ  ਮਨਰੂਪ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਇਸ ਮੌਕੇ ਕਰਵਾਏ ਗਏ ਮਹਿੰਦੀ ਦੇ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਮਹਿਕਪ੍ਰੀਤ ਕੌਰ, ਦੂਜਾ ਸਥਾਨ ਸੁਹਾਨੀ  ਅਤੇ ਤੀਜਾ ਸਥਾਨ ਨਵਦੀਪ ਕੌਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁੱਤ ਗੁੰਦਨੀ  ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਰਲੀਨ ਨੇ, ਦੂਸਰਾ ਸਥਾਨ ਅਰਸ਼ਦੀਪ ਅਤੇ ਤੀਸਰਾ ਸਥਾਨ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਦਮਨਜੀਤ ਕੌਰ ਨੇ ਕੀਤੀ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਡਾ. ਸੁਰਿੰਦਰ ਪਾਲ ਕੌਰ ਅਤੇ ਵਿਸ਼ੇਸ਼ ਮਹਿਮਾਨ ਮਿਸਿਜ਼ ਗਗਨਦੀਪ ਕੌਰ ਤੇ ਡਾ.  ਪ੍ਰਭਗਰਗ ਨੂੰ ਫੁਲਕਾਰੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ  ਕੀਤਾ। ਅੰਤ ਵਿੱਚ ਸਾਰੇ ਮਹਿਮਾਨਾਂ ਅਤੇ ਵਿਦਿਆਰਥਣਾਂ ਨੇ ਪੀਂਘਾਂ ਵੀ ਝੂਟੀਆਂ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਪ੍ਰੋਗਰਾਮ ਵਿੱਚ ਵਿਦਿਆਰਥਣਾ ਨੇ ਸੁੰਦਰ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਨੇ ਗਿੱਧੇ ਦੇ ਨਾਲ ਨਾਲ ਬੋਲੀਆਂ ਪਾ ਕੇ ਅਤੇ ਫੁੱਲਕਾਰੀ ਕੱਢ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ

Tuesday, 13 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਇੰਟਰਨੈਸ਼ਨਲ ਯੂਥ ਡੇਅ ਨੂੰ ਸਮਰਪਿਤ ਕਰਵਾਏ ਡਿਬੇਟ ਮੁਕਾਬਲੇ|

   ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ  ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵੱਲੋਂ ਇੰਟਰਨੈਸ਼ਨਲ ਯੂਥ ਡੇਅ ਨੂੰ ਸਮਰਪਿਤ ਡਿਬੇਟ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਅੱਠ ਟੀਮਾਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਇਨ੍ਹਾਂ ਟੀਮਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਸਮੁੱਚੀ ਅਗਵਾਈ ਪ੍ਰਦਾਨ ਕਰਦੇ ਹਨ, ਜਿਸ ਤਹਿਤ ਉਹ ਆਪਣੀਆਂ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਭਾਗੀਦਾਰੀ ਕਰਕੇ ਸਮਾਜ ਸੁਧਾਰ ਕਾਰਜ ਵੀ ਕਰ ਸਕਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾ ਕਲਚਰ ਦੀ ਥਾਂ ਤੇ ਕਿਤਾਬ ਕਲਚਰ ਅਪਣਾਉਣ ਨੂੰ ਲਾਜ਼ਮੀ ਕਰਾਰ ਦਿੱਤਾ।ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਸ਼ਕਤੀ ਦੀ ਪਹਿਚਾਣ ਕਰਨ, ਇਸ ਸ਼ਕਤੀ ਦਾ ਸਦਉਪਯੋਗ ਕਰਨ ਹਿੱਤ ਅਤੇ ਇਸ ਸ਼ਕਤੀ ਦਾ ਗਲਤ ਪ੍ਰਯੋਗ ਹੋਣ ਤੇ ਇਸ ਦੇ ਮਾਰੂ ਪ੍ਰਭਾਵਾਂ ਤੋਂ ਨੌਜਵਾਨਾ ਨੂੰ ਚੇਤੰਨ ਵੀ ਕੀਤਾ। ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਅੱਜ ਦਾ ਦਿਨ ਇੱਕ ਜਾਗਰੂਕਤਾ ਦਿਨ ਹੈ। ਇਸ ਦਿਨ ਦਾ ਉਦੇਸ਼ ਸੱਭਿਆਚਾਰਕ ਅਤੇ ਕਾਨੂੰਨੀ ਮੁੱਦਿਆਂ ਦਾ ਧਿਆਨ ਨੌਜਵਾਨਾਂ ਵੱਲ ਖਿੱਚਣਾ ਹੈ ਅਤੇ   ਨੌਜਵਾਨਾਂ ਦੇ ਮੁੱਦਿਆਂ ਨੂੰ ਅੰਤਰ ਰਾਸ਼ਟਰੀ ਭਾਈਚਾਰੇ ਦੇ ਧਿਆਨ ਵਿੱਚ ਲਿਆਉਣਾ  ਹੈ। ਇਸ  ਮੁਕਾਬਲੇ ਵਿੱਚੋਂ ਮੁਸਕਾਨ ਕੌਰ ਅਤੇ ਨੈਂਨਸੀ ਦੀ ਟੀਮ ਨੇ ਪਹਿਲਾ ਸਥਾਨ, ਨਾਜ਼ੀਆ ਅਲੀ ਤੇ ਅੰਜਲੀ ਦੀ ਅਤੇ ਵਰਖਾ ਥਾਪਰ ਤੇ ਹਰਲੀਨ ਸਭਰਵਾਲ ਦੀ  ਟੀਮ ਨੇ ਦੂਜਾ ਸਥਾਨ ਅਤੇ ਮੁਸਕਾਨ ਪ੍ਰੀਤ ਕੌਰ ਤੇ ਰਮਨੀਕ ਕੌਰ ਦੀ  ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ   ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਨਮਾਨ ਚਿੰਨ੍ਹ ਦੇ ਕੇ  ਸਨਮਾਨਤ ਵੀ ਕੀਤਾ। ਅੰਤ ਵਿੱਚ ਪ੍ਰੋਫ਼ੈਸਰ ਗਗਨਦੀਪ ਕੌਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।

Friday, 2 August 2024

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਰੈੱਡ ਰਿਬਨ ਕਲੱਬ ਨੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਵਣ-ਮਹਾਂਉਤਸਵ ਤਹਿਤ ਕਾਲਜ ਕੈਂਪਸ ਵਿੱਚ ਬੂਟੇ ਲਗਾਏ |

                        


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਰੈੱਡ ਰਿਬਨ ਕਲੱਬ ਨੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਮਨਸੂਰਵਾਲ ਦੇ ਸਹਿਯੋਗ ਨਾਲ  ਰੁੱਖ ਲਗਾਉਣ ਦੀ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ  ਫਲਦਾਰ ਅਤੇ ਫੁੱਲਾਂ ਨਾਲ ਸਬੰਧਿਤ ਬੂਟੇ ਲਗਾਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪੰਜਾਬ ਨੈਸ਼ਨਲ ਬੈਂਕ ਦੇ ਕਪੂਰਥਲਾ  ਸਰਕਲ ਹੈਡ ਸ. ਹਰਿੰਦਰ ਪਾਲ ਸਿੰਘ ਚਾਵਲਾ , ਬਰਾਂਚ ਹੈੱਡ ( ਮਨਸੂਰਵਾਲ) ਸ਼੍ਰੀ ਹਨੀ ਜੱਖੂ, ਡਿਪਟੀ ਬਰਾਂਚ ਹੈੱਡ ਮੈਡਮ ਪੂਨਮ ਵਿਸ਼ੇਸ਼ ਤੌਰ ਤੇ ਬੂਟੇ ਲਗਵਾਉਣ ਲਈ ਕਾਲਜ ਆਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਰਕਲ ਹੈਡ  ਸ. ਹਰਿੰਦਰ ਪਾਲ ਸਿੰਘ ਚਾਵਲਾ , ਸ਼੍ਰੀ ਹਨੀ ਜੱਖੂ, ਮੈਡਮ ਪੂਨਮ ਨੂੰ ਜੀ ਆਇਆਂ ਆਖਦਿਆਂ, ਕਾਲਜ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਵਿਸ਼ੇਸ਼ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਸਰਕਲ ਹੈਡ  ਸ. ਹਰਿੰਦਰ ਪਾਲ ਸਿੰਘ ਚਾਵਲਾ ਨੇ ਬੋਲਦਿਆਂ  ਕਿਹਾ ਕਿ ਪੰਜਾਬ ਦਾ ਵਾਤਾਵਰਨ ਦਿਨ ਬ ਦਿਨ ਗੰਦਲਾ ਹੁੰਦਾ ਜਾ ਰਿਹਾ ਹੈ। ਪੰਜਾਬ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਲਗਾਏ ਗਏ ਬੂਟਿਆਂ ਵਿੱਚ ਰਵਾਇਤੀ  ਬੂਟਿਆਂ ਤੋਂ ਇਲਾਵਾ ਅਮਰੂਦ. ਅੰਬ, ਜਾਮਣ ਆਦਿ ਫ਼ਲਦਾਰ ਬੂਟੇ ਵੀ ਲਗਾਏ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ  ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਪ੍ਰਿੰਸੀਪਲ ਡਾ. ਢਿੱਲੋਂ ਨੇ ਬੋਲਦਿਆਂ ਕਿਹਾ ਕਿ  ਸਾਫ਼ ਤੇ ਸ਼ੁੱਧ ਵਾਤਾਵਰਣ ਰੱਖਣ ਵਿੱਚ ਹਰੇਕ ਇਨਸਾਨ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਾ ਭਰਾ ਹੁੰਦਾ ਹੈ, ਉੱਥੇ ਸਾਨੂੰ ਪ੍ਰਦੂਸ਼ਣ ਤੋ ਵੀ ਨਿਜਾਤ ਮਿਲਦੀ ਹੈ।ਬਰਾਂਚ ਹੈੱਡ  ਸ਼੍ਰੀ ਹਨੀ ਜੱਖੂ ਨੇ  ਬੋਲਦਿਆਂ ਕਿਹਾ ਕਿ ਸਾਨੂੰ ਵੱਧ ਤੋ ਵੱਧ ਰੁੱਖ ਲਗਾ ਕੇ ਤੰਦਰੁਸਤ ਸਮਾਜ ਦੀ ਸਿਰਜਨਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ  ਨੇ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ।ਇਸੇ ਤਰ੍ਹਾਂ ਡਿਪਟੀ ਬਰਾਂਚ ਹੈੱਡ ਮੈਡਮ ਪੂਨਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ।ਇਸ ਮੌਕੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਇੰਦਰਪ੍ਰੀਤ ਸਿੰਘ, ਆਫ਼ਿਸ ਸੁਪਰਡੈਂਟ ਮਹਿਕ ਮਲਹੋਤਰਾ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਪੰਜਾਬ ਨੈਸ਼ਨਲ ਬੈਂਕ ਦੇ ਕਪੂਰਥਲਾ ਸਰਕਲ ਹੈਡ ਸ. ਹਰਿੰਦਰ ਪਾਲ ਸਿੰਘ ਚਾਵਲਾ , ਬਰਾਂਚ ਹੈੱਡ ( ਮਨਸੂਰਵਾਲ) ਸ਼੍ਰੀ ਹਨੀ ਜੱਖੂ, ਡਿਪਟੀ ਬਰਾਂਚ ਹੈੱਡ ਮੈਡਮ ਪੂਨਮ  ਨੂੰ ਸਨਮਾਨ  ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ

  ਡੀ ਈ ੳ ਸੈਕੰਡਰੀ ਦਲਜਿੰਦਰ ਕੌਰ  ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...