ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਆਜ਼ਾਦੀ ਦੀ 78ਵੀਂ ਵਰੇਗੰਡ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਸਕਿੱਟ, ਸੋਲੋ ਡਾਂਸ, ਗਰੁੱਪ ਡਾਂਸ ਤੇ ਕੋਰੀਓਗ੍ਰਾਫੀ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ਼ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਬਹੁਤ ਸਾਰੇ ਲੋਕਾਂ ਦਾ ਸੰਘਰਸ਼ ਅਤੇ ਬਹਾਦਰਾਂ ਦੀ ਕੁਰਬਾਨੀ ਸ਼ਾਮਿਲ ਹੈ। ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸੀਂ ਇੱਕ ਮਹਾਨ ਅਤੇ ਆਜ਼ਾਦ ਦੇਸ਼ ਦੇ ਨਾਗਰਿਕ ਹਾਂ। ਸਾਨੂੰ ਆਪਣੇ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਤਿਰੰਗੇ ਦਾ ਸਨਮਾਨ ਕਰਨ, ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਮਾਤ ਭੂਮੀ ਦੀ ਰਾਖੀ ਲਈ ਸੰਹੁ ਵੀ ਚੁਕਾਈ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਜਿਸ ਵਿੱਚੋਂ ਬੂਮਿਕਾ ਨੇ ਪਹਿਲਾ ਸਥਾਨ, ਹਰਲੀਨ ਕੌਰ ਤੇ ਅਨਮੋਲ ਨੇ ਦੂਜਾ ਸਥਾਨ ਅਤੇ ਖੁਸ਼ਬੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਵੱਲੋਂ ਸਨਮਾਨ ਚਿੰਨ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਮਨੀਸ਼ਾ ਨੇ ਸਾਰਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਭਾਰਤ ਨੂੰ ਮਿਲੀ ਆਜ਼ਾਦੀ ਵਿੱਚ ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਤੇ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਪਣੀ ਅਣਥਕ ਤੇ ਮਜ਼ਬੂਤ ਇਰਾਦਿਆਂ ਨਾਲ ਆਜ਼ਾਦੀ ਦਿਲਵਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
No comments:
Post a Comment