Tuesday, 13 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਇੰਟਰਨੈਸ਼ਨਲ ਯੂਥ ਡੇਅ ਨੂੰ ਸਮਰਪਿਤ ਕਰਵਾਏ ਡਿਬੇਟ ਮੁਕਾਬਲੇ|

   ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ  ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵੱਲੋਂ ਇੰਟਰਨੈਸ਼ਨਲ ਯੂਥ ਡੇਅ ਨੂੰ ਸਮਰਪਿਤ ਡਿਬੇਟ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਅੱਠ ਟੀਮਾਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਇਨ੍ਹਾਂ ਟੀਮਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਸਮੁੱਚੀ ਅਗਵਾਈ ਪ੍ਰਦਾਨ ਕਰਦੇ ਹਨ, ਜਿਸ ਤਹਿਤ ਉਹ ਆਪਣੀਆਂ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਭਾਗੀਦਾਰੀ ਕਰਕੇ ਸਮਾਜ ਸੁਧਾਰ ਕਾਰਜ ਵੀ ਕਰ ਸਕਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾ ਕਲਚਰ ਦੀ ਥਾਂ ਤੇ ਕਿਤਾਬ ਕਲਚਰ ਅਪਣਾਉਣ ਨੂੰ ਲਾਜ਼ਮੀ ਕਰਾਰ ਦਿੱਤਾ।ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਸ਼ਕਤੀ ਦੀ ਪਹਿਚਾਣ ਕਰਨ, ਇਸ ਸ਼ਕਤੀ ਦਾ ਸਦਉਪਯੋਗ ਕਰਨ ਹਿੱਤ ਅਤੇ ਇਸ ਸ਼ਕਤੀ ਦਾ ਗਲਤ ਪ੍ਰਯੋਗ ਹੋਣ ਤੇ ਇਸ ਦੇ ਮਾਰੂ ਪ੍ਰਭਾਵਾਂ ਤੋਂ ਨੌਜਵਾਨਾ ਨੂੰ ਚੇਤੰਨ ਵੀ ਕੀਤਾ। ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਅੱਜ ਦਾ ਦਿਨ ਇੱਕ ਜਾਗਰੂਕਤਾ ਦਿਨ ਹੈ। ਇਸ ਦਿਨ ਦਾ ਉਦੇਸ਼ ਸੱਭਿਆਚਾਰਕ ਅਤੇ ਕਾਨੂੰਨੀ ਮੁੱਦਿਆਂ ਦਾ ਧਿਆਨ ਨੌਜਵਾਨਾਂ ਵੱਲ ਖਿੱਚਣਾ ਹੈ ਅਤੇ   ਨੌਜਵਾਨਾਂ ਦੇ ਮੁੱਦਿਆਂ ਨੂੰ ਅੰਤਰ ਰਾਸ਼ਟਰੀ ਭਾਈਚਾਰੇ ਦੇ ਧਿਆਨ ਵਿੱਚ ਲਿਆਉਣਾ  ਹੈ। ਇਸ  ਮੁਕਾਬਲੇ ਵਿੱਚੋਂ ਮੁਸਕਾਨ ਕੌਰ ਅਤੇ ਨੈਂਨਸੀ ਦੀ ਟੀਮ ਨੇ ਪਹਿਲਾ ਸਥਾਨ, ਨਾਜ਼ੀਆ ਅਲੀ ਤੇ ਅੰਜਲੀ ਦੀ ਅਤੇ ਵਰਖਾ ਥਾਪਰ ਤੇ ਹਰਲੀਨ ਸਭਰਵਾਲ ਦੀ  ਟੀਮ ਨੇ ਦੂਜਾ ਸਥਾਨ ਅਤੇ ਮੁਸਕਾਨ ਪ੍ਰੀਤ ਕੌਰ ਤੇ ਰਮਨੀਕ ਕੌਰ ਦੀ  ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ   ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਨਮਾਨ ਚਿੰਨ੍ਹ ਦੇ ਕੇ  ਸਨਮਾਨਤ ਵੀ ਕੀਤਾ। ਅੰਤ ਵਿੱਚ ਪ੍ਰੋਫ਼ੈਸਰ ਗਗਨਦੀਪ ਕੌਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ

  ਡੀ ਈ ੳ ਸੈਕੰਡਰੀ ਦਲਜਿੰਦਰ ਕੌਰ  ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...