Wednesday, 14 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ|


ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ  ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇਖ ਹੇਠ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਨਦਾਰ ਮਨੋਰੰਜਨ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਡਾ. ਸੁਰਿੰਦਰ ਪਾਲ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਵਜੋਂ ਅਤੇ ਮਿਸਿਜ਼ ਗਗਨਦੀਪ ਕੌਰ ਜ਼ਿਲਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ ਕਪੂਰਥਲਾ ਤੇ ਡਾ. ਪ੍ਰਭਗਰਗ  ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾ ਨੇ ਤੀਆਂ ਨਾਲ ਸਬੰਧਿਤ ਲੋਕ ਗੀਤ, ਬੋਲੀਆਂ, ਗੀਤ, ਗਰੁੱਪ ਡਾਂਸ ਅਤੇ ਗਿੱਧੇ ਨਾਲ ਹਾਜ਼ਰੀ ਲਗਵਾਈ। ਇਸ ਮੌਕੇ ਮੁੱਖ ਮਹਿਮਾਨ ਡਾ. ਸੁਰਿੰਦਰ ਪਾਲ  ਨੇ ਬੋਲਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਬੜਾ ਅਮੀਰ ਹੈ ਤੇ ਸਾਨੂੰ ਸਦਾ ਇਸ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਦੇ ਤਿਉਹਾਰ ਦੀ ਇਸਤਰੀਆਂ ਬੜੇ ਚਾਵਾਂ ਨਾਲ ਉਡੀਕ ਕਰਦੀਆਂ ਹਨ, ਇਸ ਲਈ ਉਨ੍ਹਾਂ ਵਿਦਿਆਰਥਣਾ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਸੱਭਿਆਚਰ ਨਾਲ ਸੰਬੰਧਿਤ ਅਜਿਹੇ ਤਿਉਹਾਰ ਸਦਾ ਚੜ੍ਹਦੀ ਕਲਾ ਵਿੱਚ ਰਹਿ ਕੇ ਮਨਾਉਣ ਦਾ ਸੁਨੇਹਾ ਵੀ ਦਿੱਤਾ।ਵਿਸ਼ੇਸ਼ ਮਹਿਮਾਨ ਮਿਸਿਜ਼ ਗਗਨਦੀਪ ਕੌਰ  ਨੇ ਬੋਲਦਿਆਂ ਕਿਹਾ ਕਿ ਪੰਜਾਬ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇੱਥੇ ਸਾਰਾ ਸਾਲ ਬਹੁਤ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਵਿੱਚੋਂ ਤੀਆਂ ਦੇ ਤਿਉਹਾਰ  ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਸਾਡਾ ਉਦੇਸ਼ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨਾ ਹੈ ਤਾਂ ਕਿ ਸਾਡੀ ਨਵੀਂ ਪੀੜ੍ਹੀ ਪੰਜਾਬੀ ਵਿਰਸੇ ਤੋਂ ਜਾਣੂ ਹੋਵੇ ਤੇ ਸੱਭਿਆਚਾਰ ਨਾਲ ਜੁੜੀ ਰਹੇ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਤੀਆਂ ਦਾ ਤਿਉਹਾਰ ਸਾਵਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾ ਕੁੜੀਆਂ ਦਾ ਤਿਉਹਾਰ ਹੈ।ਇਸ ਤਿਉਹਾਰ ਵਿੱਚ ਕੁੜੀਆਂ ਪੂਰੇ ਜ਼ੋਰ-ਸ਼ੋਰ ਨਾਲ ਆਪਣੀ ਨਾਚ ਕਲਾ ਦਾ ਪ੍ਰਦਰਸ਼ਨ ਕਰਦੀਆਂ ਹਨ, ਆਪਣੀਆਂ ਸਹੇਲੀਆਂ ਨਾਲ ਮਨ ਦੇ ਚਾਅ ਪੂਰੇ ਕਰਦੀਆਂ ਹਨ। 

ਇਸ ਮੌਕੇ ਬੀ.ਸੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ  ਮਨਰੂਪ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਇਸ ਮੌਕੇ ਕਰਵਾਏ ਗਏ ਮਹਿੰਦੀ ਦੇ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਮਹਿਕਪ੍ਰੀਤ ਕੌਰ, ਦੂਜਾ ਸਥਾਨ ਸੁਹਾਨੀ  ਅਤੇ ਤੀਜਾ ਸਥਾਨ ਨਵਦੀਪ ਕੌਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁੱਤ ਗੁੰਦਨੀ  ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਰਲੀਨ ਨੇ, ਦੂਸਰਾ ਸਥਾਨ ਅਰਸ਼ਦੀਪ ਅਤੇ ਤੀਸਰਾ ਸਥਾਨ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਦਮਨਜੀਤ ਕੌਰ ਨੇ ਕੀਤੀ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਡਾ. ਸੁਰਿੰਦਰ ਪਾਲ ਕੌਰ ਅਤੇ ਵਿਸ਼ੇਸ਼ ਮਹਿਮਾਨ ਮਿਸਿਜ਼ ਗਗਨਦੀਪ ਕੌਰ ਤੇ ਡਾ.  ਪ੍ਰਭਗਰਗ ਨੂੰ ਫੁਲਕਾਰੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ  ਕੀਤਾ। ਅੰਤ ਵਿੱਚ ਸਾਰੇ ਮਹਿਮਾਨਾਂ ਅਤੇ ਵਿਦਿਆਰਥਣਾਂ ਨੇ ਪੀਂਘਾਂ ਵੀ ਝੂਟੀਆਂ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਪ੍ਰੋਗਰਾਮ ਵਿੱਚ ਵਿਦਿਆਰਥਣਾ ਨੇ ਸੁੰਦਰ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਨੇ ਗਿੱਧੇ ਦੇ ਨਾਲ ਨਾਲ ਬੋਲੀਆਂ ਪਾ ਕੇ ਅਤੇ ਫੁੱਲਕਾਰੀ ਕੱਢ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ

No comments:

Post a Comment

Blog shared by Ms. Luvi Mehta(Asst. Prof. in Computer Science)

 Threads of the Digital Dream In a world of light and code, Where data flows and secrets load, Circuits hum and screens glow bright, A digit...