Monday, 26 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਮਰਸ ਵਿਭਾਗ ਵੱਲੋਂ ਕਰਵਾਏ ਮਾਡਲ ਮੇਕਿੰਗ ਮੁਕਾਬਲੇ

 


ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ  ਕਾਮਰਸ ਵਿਭਾਗ ਦੇ ਬਿਜ਼ਨਸ ਸਟਡੀਜ਼ ਕਲੱਬ ਵੱਲੋਂ ਮਾਡਲ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਾਲਜ ਦੇ  ਬੀ.ਕਾਮ ਅਤੇ ਬੀ.ਬੀ.ਏ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਵਿਦਿਆਰਥੀਆਂ ਨੇ ਕਾਮਰਸ ਅਤੇ ਮੈਨੇਜਮੈਂਟ ਨਾਲ ਸੰਬੰਧਿਤ ਵੱਖ ਵੱਖ ਵਿਸ਼ਿਆਂ ਤੇ ਮਾਡਲ ਤਿਆਰ ਕੀਤੇ, ਜਿਨ੍ਹਾਂ ਵਿਚ ਆਰ ਬੀ ਆਈ, ਸੈਕਟਰ ਆਫ ਇੰਡੀਅਨ ਇਕੋਨਮੀ, ਬੈਲਨਸ ਸ਼ੀਟ, ਇਰਾ ਆਫ਼ ਕਾਮਰਸ, ਈ-ਕਾਮਰਸ,  ਜੀ ਐਸ ਟੀ ਆਦਿ ਨਾਲ ਸੰਬੰਧਿਤ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ  50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ  ਪ੍ਰਿੰਸੀਪਲ ਡਾ. ਢਿੱਲੋ ਨੇ ਬੋਲਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ- ਨਾਲ, ਉਨ੍ਹਾਂ ਅੰਦਰ ਕੁਝ ਵੱਖਰਾ ਕਰਨ ਦਾ ਜਜ਼ਬਾ ਵੀ ਪੈਦਾ ਕਰਦੇ ਹਨ। ਬਿਜ਼ਨਸ ਸਟਡੀਜ਼ ਕਲੱਬ ਦੀ ਸ਼ਲਾਘਾ ਕਰਦੇ ਹੋਏ ਡਾ.ਢਿੱਲੋ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸੁੰਦਰ ਮਾਡਲ ਬਣਾ ਕੇ ਆਪਣੀ ਕਲਾ ਦੀ ਬਾਖ਼ੂਬੀ ਪੇਸ਼ਕਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ  ਅਜਿਹੇ ਮੁਕਾਬਲੇ ਕਰਵਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਕਾਮ ਦੇ ਜਤਿਨ,ਸੁਦੇਸ਼, ਰਾਹੁਲ,ਵੰਸ਼ ਦੇ ਗਰੁੱਪ ਨੇ ਪਹਿਲਾ ਸਥਾਨ, ਹਰਸ਼ਦੀਪ, ਦਵਿੰਦਰ, ਸ਼ਿਵਮ ਦੇ ਗਰੁੱਪ ਨੇ ਦੂਜਾ ਸਥਾਨ, ਰਿਚਾ, ਨੀਲਾਕਸ਼ੀ,ਮੋਹਿਤ ਦੇ ਗਰੁੱਪ ਅਤੇ ਸਤਵੀਰ,ਆਸ਼ਨਾ, ਰੋਹਿਤ, ਜੈਸਮੀਨ, ਸੁਖਪ੍ਰੀਤ ਦੇ ਗਰੁੱਪ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਬੀ.ਏ ਵਿੱਚੋਂ  ਬਲਵਿੰਦਰ ਕੌਰ, ਨਵਜੋਤ ਕੌਰ ਗਰੁੱਪ ਨੇ ਪਹਿਲਾ ਸਥਾਨ, ਪ੍ਰਥਮ, ਕੁਲਜੀਤ ਕੌਰ, ਰਮਨਦੀਪ ਕੌਰ ਗਰੁੱਪ ਨੇ ਦੂਜਾ ਸਥਾਨ ਅਤੇ  ਅਨਮੋਲਪ੍ਰੀਤ, ਜਸਕਰਨ, ਸਿਮਰਨਪ੍ਰੀਤ, ਬਵਲੀਨ ਗਰੁੱਪ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜਜਮੈਂਟ ਦੀ ਭੂਮਿਕਾ ਪ੍ਰੋ. ਮਨਜਿੰਦਰ ਸਿੰਘ ਜੌਹਲ,  ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਗੁਰਕਮਲ ਕੌਰ ਦੁਆਰਾ ਨਿਭਾਈ ਗਈ। ਅੰਤ ਵਿੱਚ ਡਾ. ਸੰਦੀਪ ਕੌਰ ਨੇ ਮੁੱਖ ਮਹਿਮਾਨ ਡਾ. ਬਲਦੇਵ ਸਿੰਘ ਢਿੱਲੋ, ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਪ੍ਰੋ. ਡਿੰਪਲ ਅਤੇ ਪ੍ਰੋ. ਮਨਮੋਹਨ ਕੁਮਾਰ ਵੀ ਸ਼ਾਮਿਲ ਸਨ।

No comments:

Post a Comment

Blog shared by Mr. Manmohan Kumar(Asst. Prof. in Commerce)

  Start-up Culture and Youth Entrepreneurship in India: A New Era of Innovation   India is experiencing a remarkable entrepreneurial rev...