Thursday, 29 August 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਨੂੰ ਸਮਰਪਿਤ ਕਰਾਇਆ ਸਮਾਗਮ

 


ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਇੰਗਲਿਸ਼ ਲਿਟਰੇਰੀ ਕਲੱਬ ਵੱਲੋਂ  ਸਮਾਜ ਦੇ ਸਾਰੇ ਖੇਤਰਾਂ ਵਿੱਚ ਔਰਤਾਂ ਦੀ ਬਰਾਬਰੀ ਨੂੰ ਯਾਦ ਕਰਦਿਆਂ, ਅੰਤਰਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਨੂੰ ਸਮਰਪਿਤ  ਇੱਕ ਵਿਸ਼ੇਸ਼ ਲੈਕਚਰ ਕਰਵਾਇਆ,   ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ.  ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਪ੍ਰਿੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਲੋਕਤੰਤਰ ਦੇ ਯੁੱਗ ਵਿੱਚ ਔਰਤਾਂ ਕਿਸੇ ਵੀ ਤਰ੍ਹਾਂ ਮਰਦਾਂ ਨਾਲੋਂ ਘੱਟ ਨਹੀਂ ਜਾਣੀਆਂ ਜਾਂਦੀਆਂ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਸੁਪਨਿਆਂ ਨੂੰ ਮਿਹਨਤ, ਇਮਾਨਦਾਰੀ ਅਤੇ ਜੋਸ਼ ਨਾਲ ਪੂਰਾ ਕਰਨ ਅਤੇ ਆਪਣੇ ਜੀਵਨ ਵਿੱਚ ਸਫ਼ਲ ਹੋਣ। ਉਨ੍ਹਾਂ ਅੰਤ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਦਗੀ ਦੀ ਕਦਰ ਕਰਨ ਅਤੇ ਆਪਣੇ ਮਾਤਾ-ਪਿਤਾ ਖ਼ਾਸ ਕਰਕੇ ਆਪਣੀਆਂ ਮਾਵਾਂ ਦਾ ਧੰਨਵਾਦ ਕਰਨ। ਅਸਿਸਟੈਂਟ ਪ੍ਰੋਫ਼ੈਸਰ ਵਰਿੰਦਰ ਕੋਰ ਨੇ ਸਮੂਹ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਅਤੇ  ਵਿਸ਼ੇਸ਼ ਕਰਕੇ ਭਾਰਤ ਵਿੱਚ ਔਰਤਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ।  ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਉਨ੍ਹਾਂ ਸਾਰੀਆਂ ਔਰਤਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜੋ ਸਾਡੇ ਲਈ ਬਹੁਤ ਕੁਝ ਕਰਦੀਆਂ ਹਨ ਕਿਉਂਕਿ ਅਸੀਂ ਸਾਰੇ ਮਿਹਨਤੀ ਔਰਤਾਂ - ਮਾਂਵਾਂ, ਦਾਦੀਆਂ, ਭੈਣਾਂ ਅਤੇ ਦੋਸਤਾਂ 'ਤੇ ਨਿਰਭਰ ਕਰਦੇ ਹਾਂ। ਇਸ ਲਈ ਇਸ ਸ਼ੁਭ ਦਿਨ 'ਤੇ, ਸਾਨੂੰ ਉਨ੍ਹਾਂ ਦੀ ਸਰੀਰਕ ਅਤੇ ਭਾਵਨਾਤਮਕ ਮਿਹਨਤ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ। 

ਇਸ  ਮੌਕੇ  ਵਿਦਿਆਰਥੀਆਂ ਨੂੰ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ ਜੋ  ਅਸਲ ਵਿੱਚ ਕਿਰਨ ਬੇਦੀ, ਮਲਾਲਾ ਯੂਸਫ਼ਜ਼ਈ, ਲਕਸ਼ਮੀ ਬਾਈ (ਝਾਂਸੀ ਦੀ ਰਾਣੀ), ਮਦਰ ਟੈਰੇਸਾ ਅਤੇ ਕਲਪਨਾ ਚਾਵਲਾ ਵਰਗੀਆਂ ਮਹਾਨ ਅੰਤਰਰਾਸ਼ਟਰੀ ਮਹਿਲਾ ਹਸਤੀਆਂ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਸੀ । ਵਿਸ਼ਵ ਦੀਆਂ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਲਈ 100 ਤੋਂ ਵੱਧ ਵਿਦਿਆਰਥੀ ਬੈਠੇ ਹੋਏ ਸਨ। ਅਸਿਸਟੈਂਟ ਪ੍ਰੋਫੈਸਰ  ਨਵਜੋਤ ਕੌਰ ਨੇ ਬੋਲਦਿਆਂ ਕਿਹਾ ਕਿ ਇੰਗਲਿਸ਼ ਲਿਟਰੇਰੀ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਇਹ ਡਾਕੂਮੈਂਟਰੀ ਦਿਖਾਉਣ ਦਾ ਮੁੱਖ ਮੰਤਵ ਉਨ੍ਹਾਂ ਨੂੰ ਜੀਵਨ ਵਿੱਚ ਆਪਣੇ ਟੀਚੇ ਮਿੱਥ ਕੇ ਸਾਰਥਕ ਬਣਾਉਣ ਲਈ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ  ਦੀ ਜੀਵਨੀ ਤੋਂ ਸਿੱਖਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਕੋਲ ਕੁਝ ਹਾਸਲ ਕਰਨ ਦਾ ਮੌਜ਼ੂਦਾ ਤਜ਼ਰਬਾ ਹੈ ਤਾਂ ਕੁਝ ਵੀ ਅਸੰਭਵ ਨਹੀਂ ਹੈ ਅਤੇ ਸਮਾਜ ਵਿੱਚ ਫੈਲੀਆਂ ਅਸਮਾਨਤਾਵਾਂ ਨਾਲ ਲੜਨ ਲਈ ਸਿੱਖਿਆ ਹੀ ਉਨ੍ਹਾਂ ਲਈ ਮਹਾਨ ਹਥਿਆਰ ਹੈ।  ਇਸ ਸਮੇਂ ਅਸਿਸਟੈਂਟ ਪ੍ਰੋਫ਼ੈਸਰ ਮਨਜਿੰਦਰ ਸਿੰਘ ਜੌਹਲ,ਅਸਿਸਟੈਂਟ ਪ੍ਰੋਫ਼ੈਸਰ ਅਮਨਦੀਪ ਕੌਰ ਚੀਮਾ,  ਅਸਿਸਟੈਂਟ ਪ੍ਰੋਫ਼ੈਸਰ ਵਿਸ਼ਾਲ ਸ਼ੁਕਲਾ ਅਤੇ ਅਸਿਸਟੈਂਟ ਪ੍ਰੋਫ਼ੈਸਰ ਡਿੰਪਲ   ਵੀ ਮੌਜ਼ੂਦ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ

  ਡੀ ਈ ੳ ਸੈਕੰਡਰੀ ਦਲਜਿੰਦਰ ਕੌਰ  ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...