ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਰਾਸ਼ਟਰੀ ਯੁਵਕ ਮਾਮਲੇ ਅਤੇ ਖੇਡ ਵਿਭਾਗ, ਭਾਰਤ ਸਰਕਾਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਤੋਂ ਜਾਗਰੂਕ ਕਰਵਾਉਦਿਆਂ ਕਿਹਾ ਕਿ ਖ਼ੂਨਦਾਨ ਇੱਕ ਮਹਾਂ ਦਾਨ ਹੈ। ਖ਼ੂਨ ਦੀ ਸਹੀ ਸਮੇਂ ’ਤੇ ਉਪਲੱਬਧਤਾ ਨਾਲ ਕਈ ਕੀਮਤੀ ਜਾਨਾਂ ਬਚ ਸਕਦੀਆਂ ਹਨ। ਦੁਨੀਆਂ ਭਰ ਵਿਚ ਹਰ ਰੋਜ਼ ਸੈਂਕੜੇ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੁੰਦੇ ਹਨ। ਅਚਾਨਕ ਆਏ ਇਸ ਸੰਕਟ ਸਮੇਂ ਕਰੀਬ ਸਾਰੇ ਲੋਕਾਂ ਨੂੰ ਖ਼ੂਨ ਦੀ ਜ਼ਰੂਰਤ ਪੈਂਦੀ ਹੈ। ਜੇਕਰ ਬਲੱਡ ਬੈਂਕ ਜਾਂ ਹਸਪਤਾਲ ਵਿਚ ਉਸ ਸਮੇਂ ਖ਼ੂਨ ਉਪਲੱਬਧ ਹੁੰਦਾ ਹੈ ਤਾਂ ਸਮੇਂ ਸਿਰ ਵਿਅਕਤੀ ਦੇ ਇਲਾਜ ਵਿੱਚ ਸਹਾਇਤਾ ਮਿਲਦੀ ਹੈ ਅਤੇ ਉਸ ਦੀ ਜਾਨ ਬਚ ਜਾਂਦੀ ਹੈ। ਇਸ ਲਈ ਹਸਪਤਾਲ ਅਤੇ ਬਲੱਡ ਬੈਂਕ ਪਹਿਲਾਂ ਹੀ ਹਰ ਗਰੁੱਪ ਦੇ ਖ਼ੂਨ ਦੀ ਉਪਲੱਬਧਤਾ ਨਿਸ਼ਚਿਤ ਕਰਦੇ ਹਨ ਤਾਂਕੀ ਮੁਸ਼ਕਿਲ ਸਮੇਂ ਹਰ ਲੋੜਵੰਦ ਦੀ ਮਦਦ ਕੀਤੀ ਜਾ ਸਕੇ। ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਖ਼ੂਨਦਾਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ, ਕਿਉਂਕਿ ਇਸ ਨਾਲ ਨਵੇਂ ਖ਼ੂਨ ਦੇ ਸੈੱਲ ਬਣਦੇ ਹਨ, ਜਿਸ ਨਾਲ ਸਰੀਰ ਤੰਦਰੁਸਤ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚੋਂ ਪਲਕ ਤੇ ਵੰਸ਼ਿਕਾ ਨੇ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ ਸਥਾਨ ਅਤੇ ਖੁਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਖ਼ੂਨਦਾਨ ਕਰਨ ਦੀ ਸੌਂਹ ਵੀ ਚੁੱਕੀ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਵੀ ਹਾਜ਼ਰ ਸਨ।
Monday, 30 September 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮੌਕੇ ਕਰਾਇਆ ਸਮਾਗਮ
ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਰਾਸ਼ਟਰੀ ਯੁਵਕ ਮਾਮਲੇ ਅਤੇ ਖੇਡ ਵਿਭਾਗ, ਭਾਰਤ ਸਰਕਾਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਤੋਂ ਜਾਗਰੂਕ ਕਰਵਾਉਦਿਆਂ ਕਿਹਾ ਕਿ ਖ਼ੂਨਦਾਨ ਇੱਕ ਮਹਾਂ ਦਾਨ ਹੈ। ਖ਼ੂਨ ਦੀ ਸਹੀ ਸਮੇਂ ’ਤੇ ਉਪਲੱਬਧਤਾ ਨਾਲ ਕਈ ਕੀਮਤੀ ਜਾਨਾਂ ਬਚ ਸਕਦੀਆਂ ਹਨ। ਦੁਨੀਆਂ ਭਰ ਵਿਚ ਹਰ ਰੋਜ਼ ਸੈਂਕੜੇ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੁੰਦੇ ਹਨ। ਅਚਾਨਕ ਆਏ ਇਸ ਸੰਕਟ ਸਮੇਂ ਕਰੀਬ ਸਾਰੇ ਲੋਕਾਂ ਨੂੰ ਖ਼ੂਨ ਦੀ ਜ਼ਰੂਰਤ ਪੈਂਦੀ ਹੈ। ਜੇਕਰ ਬਲੱਡ ਬੈਂਕ ਜਾਂ ਹਸਪਤਾਲ ਵਿਚ ਉਸ ਸਮੇਂ ਖ਼ੂਨ ਉਪਲੱਬਧ ਹੁੰਦਾ ਹੈ ਤਾਂ ਸਮੇਂ ਸਿਰ ਵਿਅਕਤੀ ਦੇ ਇਲਾਜ ਵਿੱਚ ਸਹਾਇਤਾ ਮਿਲਦੀ ਹੈ ਅਤੇ ਉਸ ਦੀ ਜਾਨ ਬਚ ਜਾਂਦੀ ਹੈ। ਇਸ ਲਈ ਹਸਪਤਾਲ ਅਤੇ ਬਲੱਡ ਬੈਂਕ ਪਹਿਲਾਂ ਹੀ ਹਰ ਗਰੁੱਪ ਦੇ ਖ਼ੂਨ ਦੀ ਉਪਲੱਬਧਤਾ ਨਿਸ਼ਚਿਤ ਕਰਦੇ ਹਨ ਤਾਂਕੀ ਮੁਸ਼ਕਿਲ ਸਮੇਂ ਹਰ ਲੋੜਵੰਦ ਦੀ ਮਦਦ ਕੀਤੀ ਜਾ ਸਕੇ। ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਖ਼ੂਨਦਾਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ, ਕਿਉਂਕਿ ਇਸ ਨਾਲ ਨਵੇਂ ਖ਼ੂਨ ਦੇ ਸੈੱਲ ਬਣਦੇ ਹਨ, ਜਿਸ ਨਾਲ ਸਰੀਰ ਤੰਦਰੁਸਤ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚੋਂ ਪਲਕ ਤੇ ਵੰਸ਼ਿਕਾ ਨੇ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ ਸਥਾਨ ਅਤੇ ਖੁਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਖ਼ੂਨਦਾਨ ਕਰਨ ਦੀ ਸੌਂਹ ਵੀ ਚੁੱਕੀ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਵੀ ਹਾਜ਼ਰ ਸਨ।
Sunday, 29 September 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮਦਿਨ ਮੌਕੇ ਸਮਾਗਮ ਆਯੋਜਿਤ
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਇਨਕਲਾਬੀ ਗੀਤਾਂ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ,ਗੀਤ ਅਤੇ ਭਾਸ਼ਣ ਰਾਹੀਂ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ, ਸੁਤੰਤਰਤਾ ਸੰਗਰਾਮ ਅਤੇ ਉਨ੍ਹਾਂ ਦੀ ਜ਼ਿੰਦਗੀ ਬਾਰੇ ਚਾਨਣਾ ਪਾਇਆ। ਉਨ੍ਹਾਂ ਬੋਲਦਿਆਂ ਕਿਹਾ ਕਿ ਭਗਤ ਸਿੰਘ ਦੇ ਵਿਚਾਰ ਅਜੋਕੇ ਪ੍ਰਸੰਗ ’ਚ ਵੀ ਉਨੀਂ ਹੀ ਮਹੱਤਤਾ ਰੱਖਦੇ ਹਨ, ਜਿਨੀਂ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਸਮੇਂ ਸਨ। ਸਗੋਂ ਇਸ ਵੇਲੇ ਤਾਂ ਆਜ਼ਾਦੀ ਸੰਗਰਾਮ ਤੋਂ ਵੀ ਵਧੇਰੇ ਭਗਤ ਸਿੰਘ ਦੇ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਦੀ ਮਹਾਨ ਕੁਰਬਾਨੀ ਅਤੇ ਉਨ੍ਹਾਂ ਦੁਆਰਾ ਦਰਸਾਏ ਆਦਰਸ਼ ਸਾਡੀਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ। ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਤਿਹਾਸ ਵਿਭਾਗ ਦੇ ਪ੍ਰੋ. ਡਿੰਪਲ ਨੇ ਬੋਲਦਿਆਂ ਕਿਹਾ ਕਿ ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਲਈ ਸੁਨੇਹਾ ਵੀ ਦਿੱਤਾ।
Beautiful Blog shared by Ms. Mehak Malhotra
ए परिंदे
ए परिंदे, तू रुक मत,
तू अपनी मुश्किलों के आगे यूं झुक मत।
तू कर मेहनत जीवन के हर लम्हे में,
बन जायेगा काबिल हर गीत के नगमे में।
छोड़ जायेंगे धीरे-धीरे चाहे वो अपने हो यां पराए,
लेकिन तू रख हिम्मत, कर कोशिश, कि तू अपने सारे सपने सजाए।
न देख हार न देख जीत अपने अच्छे कर्म करता जा,
अपनी जिंदगी के अरमानों को तू सच्चाई से पूरे करता जा।
तू बन कामयाब ऐसे कि जब तू दुनिया से चला जा,
तब लोग कहें ऐसे कि इक बंदा था वो खुदा सा।
महक मल्होत्रा
Saturday, 28 September 2024
Blog shared by Ms. Gagandeep Kaur (Asst. Prof. in Punjabi)
"ਜੱਗ ਦੀ ਜਨਣੀ ਔਰਤ"
ਕੀ ਸਿਫਤ ਕਰਾਂ ਮੈਂ ਔਰਤ ਦੀ
ਸਾਰਾ ਜੱਗ ਉਸ ਦਾ ਸਰਮਾਇਆ ਹੈ,
ਬਣ ਮਾਂ, ਭੈਣ, ਧੀ, ਪਤਨੀ
ਸਭ ਰਿਸ਼ਤਿਆਂ ਦਾ ਮਾਣ ਵਧਾਇਆ ਹੈ।
ਔਰਤ ਜੱਗ ਦੀ ਜਨਣੀ ਹੈ। ਇਸ ਔਰਤ ਦੀ ਕੁੱਖੋਂ ਹੀ ਯੋਧੇ, ਸੂਰਬੀਰ ਅਤੇ ਗੁਰੂਪੀਰ ਜਨਮੇ। ਔਰਤ ਦੇ ਕਰਕੇ ਹੀ ਇਹ ਸੰਸਾਰ ਸੋਹਣਾ ਅਤੇ ਖ਼ੂਬਸੂਰਤ ਹੈ। ਔਰਤ ਜੋ ਮਾਤਾ-ਪਿਤਾ ਘਰ ਪਹਿਲਾਂ ਬੇਟੀ ਬਣ ਕੇ ਜਨਮ ਲੈਂਦੀ ਹੈ, ਆਪਣੇ ਪਹਿਲੇ ਘਰ ਵਿੱਚ ਉਹ ਬਚਪਨ ਤੇ ਜਵਾਨੀ ਮਾਣ ਕੇ ਫਿਰ ਪਤੀ ਘਰ ਜਾ ਕੇ ਦੂਜੇ ਘਰ ਨੂੰ ਵੀ ਰੌਸ਼ਨ ਕਰਦੀ ਹੈ। ਸੰਸਾਰ ਵਿਚ ਜੇਕਰ ਔਰਤ ਨਾ ਹੋਵੇ ਤਾਂ ਜ਼ਿੰਦਗੀ ਬੇਤਰਤੀਬੀ ਅਤੇ ਬੇਢੰਗੀ ਹੋ ਜਾਵੇਗੀ।
ਪਹਿਲੇ ਸਮਿਆਂ ਵਿੱਚ ਜਦੋਂ ਔਰਤ ਨੂੰ ਸਮਾਜਿਕ ਵਿਤਕਰੇ ਦਾ ਸ਼ਿਕਾਰ ਹੋਣਾ ਪਿਆ ਜਾਂ ਉਸਦੀ ਹੋਂਦ ਨੂੰ ਕੋਈ ਖ਼ਤਰਾ ਪੈਦਾ ਹੋਇਆ ਜਾਂ ਫਿਰ ਉਹ ਕਿਸੇ ਵਧੀਕੀ ਦਾ ਸ਼ਿਕਾਰ ਹੋਈ ਤਾਂ ਗੁਰੂ ਸਾਹਿਬਾਨ ਨੇ ਇਸ ਨਾ-ਇਨਸਾਫ਼ੀ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਫ਼ੁਰਮਾਇਆ-
ਸੋ ਕਿਉ ਮੰਦਾ ਆਖੀਏ, ਜਿਤੁ ਜੰਮਹਿ ਰਾਜਾਨ।।
ਪਰ ਅਫਸੋਸ ਸਾਡੇ ਸਮਾਜ ਵਿਚ ਅਜੇ ਵੀ ਪਿਛਾਂਹ-ਖਿੱਚੂ ਸੋਚ ਸਦਕਾ ਔਰਤ ਨੂੰ ਵਿਤਕਰੇ ਦਾ ਸ਼ਿਕਾਰ ਹੋਣਾ ਪੈਂਦਾ ਹੈ। ਕਈ ਵਾਰ ਜਦੋਂ ਅਸੀਂ ਗੂਗਲ ਉੱਪਰ ਔਰਤ ਲਿਖ ਕੇ ਸਰਚ ਕਰਦੇ ਹਾਂ ਤਾਂ ਮਨ ਉਦੋਂ ਬਹੁਤ ਦੁਖੀ ਹੁੰਦਾ ਹੈ ਜਦੋਂ ਔਰਤ ਨਾਲ ਹੋ ਰਹੇ ਦੁਰਵਿਵਹਾਰ ਦੀ ਕੇਸ ਦਿਖਾਈ ਦਿੰਦੇ ਹਨ। ਉਦੋਂ ਮਨ ਵਿਚ ਸਵਾਲ ਉੱਠਦਾ ਹੈ-
ਕੀ ਔਰਤ ਦਾ ਆਪਣਾ ਵਿਅਕਤੀਤਵ ਨਹੀਂ...?
ਕੀ ਔਰਤ ਮਾਣ-ਸਨਮਾਨ ਦੀ ਧਾਰਨੀ ਨਹੀਂ...?
ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖਿਆ ਦਈਏ ਕਿ ਉਹ ਔਰਤ ਦਾ ਸਨਮਾਨ ਕਰਨ, ਉਸ ਦੇ ਅਧਿਕਾਰਾਂ ਦਾ ਸਨਮਾਨ ਕਰਨ, ਉਸ ਨੂੰ ਕਮਜ਼ੋਰ ਨਾ ਸਮਝਣ ਅਤੇ ਜੇ ਕਿਸੇ ਔਰਤ ਉੱਪਰ ਅੱਤਿਆਚਾਰ ਹੋਵੇ ਤਾਂ ਉਹ ਉਸ ਲਈ ਅਵਾਜ਼ ਉਠਾਉਣ। ਜੇਕਰ ਹਰ ਔਰਤ ਖੁਦ ਵੀ ਇਹ ਯਤਨ ਕਰੇ ਤਾਂ ਸਾਡਾ ਲਗਾਇਆ ਬੀਜ ਇੱਕ ਦਿਨ ਬਹੁਤ ਚੰਗੀ ਫ਼ਸਲ ਬਣ ਕੇ ਲਹਿਰਾਵੇਗਾ।
ਧੁੱਪਾਂ ਸਹਿ ਕੇ ਛਾ ਬਣ ਜਾਵੇ
ਧੀ ਬਣ ਕੇ ਫਿਰ ਮਾਂ ਬਣ ਜਾਵੇ
ਜਿਹੜੇ ਘਰ ਨਾ ਔਰਤ ਹੋਵੇ
ਉਸ ਘਰ ਵਿੱਚ ਨਾ ਰੌਣਕ ਹੋਵੇ।
Friday, 27 September 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਏਕ ਪੇੜ ਮਾਂ ਕੇ ਨਾਮ’ ਤਹਿਤ ਪੌਦੇ ਲਗਾਏ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸਿਜ਼ ਵਨੀਤਾ ਲੂਥਰਾ ਸਿਵਲ ਜੱਜ, ਸੀਨੀਅਰ ਡਿਵੀਜ਼ਨ ਕਮ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪੂਰਥਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਫਲਦਾਰ ਅਤੇ ਫੁੱਲਾਂ ਨਾਲ ਸਬੰਧਿਤ ਬੂਟੇ ਲਗਾਏ । ਮਿਸਿਜ਼ ਵਨੀਤਾ ਲੂਥਰਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਅਜੋਕੇ ਸਮੇਂ ਵਿੱਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ’ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰਿਆ-ਭਰਿਆ ਆਲਾ-ਦੁਆਲਾ ਹੀ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਹਾਈ ਹੋ ਸਕਦਾ ਹੈ। ਇਸ ਲਈ ਕਾਲਜਾਂ ਵਿੱਚ ਸਮੇਂ ਸਮੇਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਪੌਦੇ ਲਗਾਉਣ ਲਈ ਵੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਪ੍ਰਿੰਸੀਪਲ ਡਾ. ਢਿੱਲੋਂ ਨੇ ਬੋਲਦਿਆਂ ਕਿਹਾ ਕਿ ਸਾਫ਼ ਤੇ ਸ਼ੁੱਧ ਵਾਤਾਵਰਣ ਰੱਖਣ ਵਿੱਚ ਹਰੇਕ ਇਨਸਾਨ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਾ ਭਰਾ ਹੁੰਦਾ ਹੈ, ਉੱਥੇ ਸਾਨੂੰ ਪ੍ਰਦੂਸ਼ਣ ਤੋ ਵੀ ਨਿਜਾਤ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਐਡਵੋਕੇਟ ਆਨੁਜ ਆਨੰਦ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
Wednesday, 25 September 2024
ਯੁਵਕ ਸੇਵਾਵਾਂ ਵਿਭਾਗ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ ਅਤੇ 30 ਰੈੱਡ ਰਿਬਨ ਕਲੱਬਾਂ ਨੂੰ ਸਾਲਾਨਾ ਗ੍ਰਾਂਟ ਜਾਰੀ।
ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਕਰਾਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 30 ਰੈੱਡ ਰਿਬਨ ਕਲੱਬਾਂ ਨੂੰ ਸਾਲ 2024-25 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਵਜੋਂ ਸ਼ਾਮਲ ਹੋਏ। ਇਸ ਮੌਕੇ ਸ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਕਪੂਰਥਲਾ ਨੇ ਮੁੱਖ ਮਹਿਮਾਨ ਅਤੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ ਆਈ ਵੀ/ਏਡਜ਼, ਟੀਬੀ ਤੋਂ ਬਚਾਅ ਅਤੇ ਖੂਨਦਾਨ ਸਬੰਧੀ ਨੌਜ਼ਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪੇ੍ਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2024-25 ਦੌਰਾਨ ਰੈੱਡ ਰਿਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ। ਉਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਅਡਾਪਟ ਕੀਤੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਹੋੜ ਨੂੰ ਰੋਕਿਆ ਜਾ ਸਕੇ। ਮੁੱਖ ਮਹਿਮਾਨ ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਏਡਜ਼ ਦੀ ਰੋਕਥਾਮ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਅਤਿ ਜਰੂਰੀ ਹੈ, ਜਿਸ ਵਿਚ ਯੁਵਾ ਵਰਗ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਕਦਰਾਂ-ਕੀਮਤਾਂ ਨੂੰ ਮਹੱਤਵ ਦੇਣ ਸੰੰਬੰਧੀ ਵਿਚਾਰ ਵੀ ਪੇਸ਼ ਕੀਤੇ। ਕਾਲਜ ਦੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚਲਾਈ ਜਾ ਰਹੀ ਹੈਲਪ ਲਾਈਨ ਨੰਬਰਾਂ ਦੇ ਸਬੰਧ 'ਚ ਵਿਸਥਾਰਤ ਜਾਣਕਾਰੀ ਪ੍ਰਦਾਨ ਕੀਤੀ ਗਈ । ਅੰਤ ਵਿੱਚ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਜਸ਼ਨ ਗਿੱਲ ਸਟੈਨੋ, ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Monday, 16 September 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਪ੍ਰੋਗਰਾਮ |
ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਾਇਆ । ਜਿਸ ਵਿਚ ਅਰਬਨ ਅਸਟੇਟ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਸ਼੍ਰੀ ਅਨੁਜ ਆਨੰਦ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਮੁੱਖ ਰਿਸੋਰਸ ਪਰਸਨ ਐਡਵੋਕੇਟ ਸ਼੍ਰੀ ਅਨੁਜ ਆਨੰਦ ਦੁਆਰਾ ਲੋਕਤੰਤਰ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਵਿਸ਼ਵ ਵਿੱਚ ਸਰਕਾਰ ਦੇ ਸਭ ਤੋਂ ਵਧੀਆ ਰੂਪ ਵਜੋਂ ਜਾਣਿਆ ਜਾਂਦਾ ਹੈ। ਇਹ ਦੇਸ਼ ਦੇ ਹਰੇਕ ਨਾਗਰਿਕ ਨੂੰ ਜਾਤ, ਰੰਗ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ, ਵੋਟ ਪਾਉਣ ਅਤੇ ਆਪਣੀ ਮਰਜ਼ੀ ਨਾਲ ਆਪਣੇ ਨੇਤਾਵਾਂ ਦੀ ਚੋਣ ਕਰਨ ਦੀ ਇਜਾਜ਼ਤ ਦਿੰਦਾ ਹੈ। ਲੋਕਤੰਤਰ ਵਿੱਚ ਲੋਕ ਆਪਣੇ ਮੌਲਿਕ ਅਧਿਕਾਰਾਂ ਨੂੰ ਮਾਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਲੋਕਤੰਤਰ ਪੰਜ ਲੋਕਤੰਤਰੀ ਸਿਧਾਂਤਾਂ 'ਤੇ ਕੰਮ ਕਰਦਾ ਹੈ, ਜਿਸ ਵਿੱਚ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਲੋਕਤੰਤਰੀ ਗਣਰਾਜ ਸ਼ਾਮਲ ਹਨ ।ਭਾਰਤ ਵਿੱਚ ਲੋਕਤੰਤਰ ਦਾ ਮਤਲਬ ਸਿਰਫ਼ ਵੋਟ ਦਾ ਅਧਿਕਾਰ ਹੀ ਨਹੀਂ ਸਗੋਂ ਸਮਾਜਿਕ ਅਤੇ ਆਰਥਿਕ ਬਰਾਬਰੀ ਨੂੰ ਯਕੀਨੀ ਬਣਾਉਣਾ ਵੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਲੋਕਤੰਤਰੀ ਰਾਸ਼ਟਰ ਇੱਕ ਅਜਿਹਾ ਰਾਸ਼ਟਰ ਹੁੰਦਾ ਹੈ ਜਿੱਥੇ ਨਾਗਰਿਕ ਆਪਣੀ ਚੋਣ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਸਰਕਾਰ ਦੀ ਚੋਣ ਕਰਦੇ ਹਨ। ਲੋਕਤੰਤਰ ਨੂੰ ਕਈ ਵਾਰ "ਬਹੁਗਿਣਤੀ ਦਾ ਰਾਜ" ਵੀ ਕਿਹਾ ਜਾਂਦਾ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਲੋਕਤੰਤਰੀ ਸਰਕਾਰਾਂ ਹਨ, ਪਰ ਆਪਣੀਆਂ ਵਿਸ਼ੇਸ਼ਤਾਵਾਂ ਦੇ ਕਾਰਨ, ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਕੁਇਜ਼ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਕੁਇਜ਼ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਿਅੰਕਾ ਨੇ, ਦੂਜਾ ਸਥਾਨ ਅਮੀਰੋਜ ਸਿੰਘ ਥਿੰਦ ਅਤੇ ਬਲਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਖੁਸ਼ਬੂ ਨੇ , ਦੂਜਾ ਸਥਾਨ ਅੰਜਲੀ ਨੇ ਅਤੇ ਤੀਜਾ ਸਥਾਨ ਕੁਸਮ ਨੇ ਪ੍ਰਾਪਤ ਕੀਤਾ। ਅੰਤ ਵਿੱਚ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ ਸ੍ਰੀ ਅਨੁਜ ਆਨੰਦ ਨੇ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਮਨੀਸ਼ਾ ਵੀ ਹਾਜ਼ਰ ਸਨ।
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ ਕਰਵਾਇਆ ਪ੍ਰਭਾਵਸ਼ਾਲੀ ਪ੍ਰੋਗਰਾਮ|
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਵਾਤਾਵਰਨ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਕਵਿਤਾਵਾਂ, ਗੀਤ ਅਤੇ ਭਾਸ਼ਣ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਢਿੱਲੋਂ ਨੇ ਬੋਲਦਿਆਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਵਨ, ਪਾਣੀ ਅਤੇ ਪ੍ਰਿਥਵੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਵਾਤਾਵਰਨ ਦੀ ਸੰਭਾਲ ਸਬੰਧੀ ਕਾਨੂੰਨ ਤਾਂ ਸਾਡੇ ਦੇਸ਼ ਵਿੱਚ ਬਹੁਤ ਹਨ ਪਰ ਇਨ੍ਹਾਂ ਦਾ ਲਾਭ ਤਾਂ ਹੀ ਹੈ ਜੇ ਸਖ਼ਤੀ ਅਤੇ ਇਮਾਨਦਾਰੀ ਨਾਲ ਇਹ ਲਾਗੂ ਕੀਤੇ ਜਾਣ। ਪ੍ਰਿੰਸੀਪਲ ਡਾ. ਢਿੱਲੋਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਅਨੁਸਾਰ ਵੱਧ ਤੋਂ ਵੱਧ ਪੌਦੇ ਲਗਾਏ ਜਾਣ, ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ, ਮੋਟਰਾਂ ਗੱਡੀਆਂ 'ਤੇ ਵਿਸ਼ੇਸ਼ ਕਿਸਮ ਦੇ ਸਾਈਲੈਂਸਰ ਲਗਾਏ ਜਾਣ, ਲੈਡ ਰਹਿਤ ਪੈਟਰੋਲ ਦੀ ਵਰਤੋਂ ਕੀਤੀ ਜਾਵੇ ਅਤੇ ਕਾਰਖਾਨਿਆਂ ਵਿੱਚ ਵਿਸ਼ੇਸ਼ ਕਿਸਮ ਦੀਆਂ ਚਿਮਨੀਆਂ ਲੱਗਣ। ਉਨ੍ਹਾਂ ਨੇ ਪਲਾਸਟਿਕ ਪ੍ਰਦੂਸ਼ਣ ਬਾਰੇ ਬੋਲਦਿਆਂ ਕਿਹਾ ਕਿ ਭਾਰਤ ਵਿੱਚ ਵੀ ਪਲਾਸਟਿਕ ਕੂੜੇ ਦੀ ਸਮੱਸਿਆ ਇੱਕ ਚੁਣੌਤੀ ਬਣੀ ਹੋਈ ਹੈ, ਇੱਥੋਂ ਦੇ ਬਜ਼ਾਰਾਂ ਵਿਚ ਮੁਹੱਈਆ ਪਲਾਸਟਿਕ ਦੀਆਂ ਥੈਲੀਆਂ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਫ਼ੈਲਾ ਰਹੀਆਂ ਹਨ। ਪਲਾਸਟਿਕ ਦੇ ਉਤਪਾਦਨ ਅਤੇ ਸਪਲਾਈ ਉੱਤੇ ਕਾਬੂ ਰੱਖਣਾ ਪਹਿਲਾ ਯਤਨ ਹੋਣਾ ਚਾਹੀਦਾ ਹੈ। ਸਿੰਗਲ-ਯੂਜ਼ ਪਲਾਸਟਿਕ ਬੈਗ ਦੀ ਥਾਂ ਅਜਿਹੇ ਬੈਗ ਬਣਾਉਣੇ ਚਾਹੀਦੇ ਹਨ, ਜਿਹੜੇ ਕਈ ਵਾਰ ਵਰਤੋਂ ਕਰਨ ਦੇ ਲਾਇਕ ਹੋਣ । ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਢਿੱਲੋਂ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਈਕੋ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਵਿਸ਼ਾਲ ਸ਼ੁਕਲਾ, ਪ੍ਰੋ. ਵਰਿੰਦਰ ਕੌਰ, ਪ੍ਰੋ. ਨਵਜੋਤ ਕੌਰ ਨੰਦਾ ਅਤੇ ਪ੍ਰੋ. ਡਿੰਪਲ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਸ਼ਾਮਲ ਸਨ।
Sunday, 8 September 2024
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਕਾਮਰਸ ਵਿਭਾਗ ਵੱਲੋਂ ਏਂਜਲ ਇਨਵੈਸਟਮੈਂਟ ਅਤੇ ਵੀ ਸੀ ਫੰਡਿੰਗ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਕਰਾਇਆ ਵਿਸ਼ੇਸ਼ ਲੈਕਚਰ
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਮਰਸ ਵਿਭਾਗ ਦੇ ਬਿਜ਼ਨਸ ਸਟੱਡੀਜ਼ ਕਲੱਬ ਵੱਲੋਂ ਆਈ ਆਈ ਸੀ ਦੁਆਰਾ ਆਰੰਭਕ ਉੱਦਮੀਆਂ ਲਈ ਏਂਜਲ ਇਨਵੈਸਟਮੈਂਟ/ਵੀਸੀ ਫੰਡਿੰਗ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਅਤੇ ਪ੍ਰੋ. ਗੁਰਕਮਲ ਕੌਰ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ । ਪ੍ਰੋ. ਗੁਰਕਮਲ ਕੌਰ ਨੇ ਏਂਜਲ ਇਨਵੈਸਟਮੈਂਟ ਅਤੇ ਵੀ ਸੀ ਫੰਡਿੰਗ ਦੇ ਅਰਥਾਂ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਉਹ ਕਿਵੇਂ ਕੰਮ ਕਰਦੇ ਹਨ, ਏਂਜਲ ਨਿਵੇਸ਼ਕਾਂ ਅਤੇ ਉੱਦਮ ਪੂੰਜੀਪਤੀਆਂ ਤੋਂ ਫੰਡ ਕਿਵੇਂ ਪ੍ਰਾਪਤ ਕਰਦੇ ਹਨ ਅਤੇ ਸ਼ੁਰੂਆਤੀ ਉੱਦਮੀਆਂ ਲਈ ਕਿਹੜੇ ਮੌਕੇ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਏਂਜਲ ਨਿਵੇਸ਼ਕ ਸਟਾਰਟਅੱਪ ਉੱਦਮੀਆਂ ਲਈ ਬੀਜ ਪੂੰਜੀ ਪ੍ਰਦਾਨ ਕਰਦੇ ਹਨ ਅਤੇ ਜਦੋਂ ਕਾਰੋਬਾਰ ਵਧਣਾ ਸ਼ੁਰੂ ਹੁੰਦਾ ਹੈ ਤਾਂ ਹੋਰ ਫੰਡਿੰਗ ਦੀ ਲੋੜ ਵੈਂਚਰ ਪੂੰਜੀਪਤੀਆਂ ਦੁਆਰਾ ਪੂਰੀ ਕੀਤੀ ਜਾਂਦੀ ਹੈ, ਜੋ ਵੱਡੇ ਪੱਧਰ ਦੀਆਂ ਫਰਮਾਂ ਹਨ। ਇਹ ਜਨਤਾ ਤੋਂ ਪੈਸਾ ਇਕੱਠਾ ਕਰਦੇ ਹਨ ਅਤੇ ਫਿਰ ਸ਼ੁਰੂਆਤੀ ਪੜਾਅ ਦੇ ਉੱਦਮੀਆਂ ਵਿੱਚ ਨਿਵੇਸ਼ ਕਰਦੇ ਹਨ । ਦੋਵੇਂ ਨਿਵੇਸ਼ਕ ਵਧੇਰੇ ਜੋਖ਼ਮ ਲੈਂਦੇ ਹਨ ਅਤੇ ਆਪਣੇ ਨਿਵੇਸ਼ 'ਤੇ ਉੱਚ ਰਿਟਰਨ ਪ੍ਰਾਪਤ ਕਰਨਾ ਚਾਹੁੰਦੇ ਹਨ। ਮੁੱਖ ਮਹਾਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਨੇ ਬੋਲਦਿਆ ਕਿਹਾ ਕਿ ਭਾਰਤ ਸਰਕਾਰ ਦੇ ਬਹੁਤ ਸਾਰੇ ਪ੍ਰੋਗਰਾਮ ਹਨ ਜੋ ਸਟਾਰਟਅੱਪਸ ਨੂੰ ਸਹਾਇਤਾ, ਫੰਡਿੰਗ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਦੇ ਹਨ, ਜਿਸ ਵਿੱਚ ਸਟਾਰਟਅੱਪ ਇੰਡੀਆ, ਮੇਕ ਇਨ ਇੰਡੀਆ ਅਤੇ ਸਕਿੱਲ ਇੰਡੀਆ ਸ਼ਾਮਲ ਹਨ। ਇਹ ਪ੍ਰੋਗਰਾਮ ਸਟਾਰਟਅੱਪਸ ਲਈ ਆਪਣੇ ਕਾਰੋਬਾਰਾਂ ਨੂੰ ਸਥਾਪਤ ਕਰਨ ਅਤੇ ਵਧਾਉਣਾ ਆਸਾਨ ਬਣਾ ਸਕਦੇ ਹਨ। ਉਨ੍ਹਾਂ ਨੇ ਬਿਜ਼ਨਸ ਸਟੱਡੀਜ਼ ਕਲੱਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਹੁੰਦੇ ਹਨ ਅਤੇ ਬਿਜ਼ਨਸ ਸਟੱਡੀਜ਼ ਕਲੱਬ ਭਵਿੱਖ ਵਿੱਚ ਵੀ ਅਜਿਹੇ ਸੈਸ਼ਨਾਂ ਦਾ ਆਯੋਜਨ ਕਰਦਾ ਰਹੇਗਾ। ਅੰਤ ਵਿੱਚ ਡਾ: ਸੰਦੀਪ ਕੌਰ ਨੇ ਮੁੱਖ ਮਹਿਮਾਨ ਡਾ. ਬਲਦੇਵ ਸਿੰਘ ਢਿੱਲੋਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਇਸ ਸੈਸ਼ਨ ਵਿੱਚ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਡਿੰਪਲ, ਪ੍ਰੋ. ਮਨਮੋਹਨ, ਪ੍ਰੋ. ਦਮਨਜੀਤ ਕੌਰ, ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਮਨੀਸ਼ਾ ਵੀ ਮੌਜੂਦ ਸਨ।
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕੰਪਿਊਟਰ ਵਿਭਾਗ ਵੱਲੋਂ ਕਰਵਾਏ ਪਾਵਰ ਪੁਆਇੰਟ ਪ੍ਰੈਜੈਂਨਟੇਸ਼ਨ ਮੁਕਾਬਲੇ
Friday, 6 September 2024
ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਅਧਿਆਪਕ ਦਿਵਸ ਸਬੰਧੀ ਕਰਵਾਇਆ ਸਮਾਗਮ|
ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਅਧਿਆਪਕ ਦਿਵਸ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ, ਭਾਸ਼ਣ, ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਵਿਕਾਸ 'ਚ ਸਭ ਤੋਂ ਵੱਡਾ ਯੋਗਦਾਨ ਅਧਿਆਪਕ ਦਾ ਹੁੰਦਾ ਹੈ, ਜੋ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ 'ਚ ਵੱਡੀ ਭੂਮਿਕਾ ਨਿਭਾਉਂਦੇ ਹਨ। ਇਹ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਪ੍ਰੇਰਨਾ ਦਾ ਸਰੋਤ ਹੈ। ਅੰਤਰਰਾਸ਼ਟਰੀ ਅਧਿਆਪਕ ਦਿਵਸ ਦਾ ਉਦੇਸ਼ ਵਿਸ਼ਵ ਦੇ ਅਧਿਆਪਕਾਂ ਦੀ ਪ੍ਰਸ਼ੰਸਾ, ਮੁਲਾਂਕਣ ਅਤੇ ਸੁਧਾਰ 'ਤੇ ਲੋਕਾਂ ਦਾ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਕੰਮ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਸਮਾਜਿਕ ਹਾਲਾਤਾਂ ਨਾਲ ਜਾਣੂ ਕਰਵਾਉਣਾ ਵੀ ਹੁੰਦਾ ਹੈ। ਕਾਲਜ ਦੇ ਸਮੂਹ ਸਟਾਫ਼ ਵੱਲੋਂ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਅਤੇ ਨੋਡਲ ਅਧਿਆਪਕਾਂ ਦੀ ਐਡਵੋਕੇਸੀ ਮੀਟਿੰਗ ਸਫਲਤਾ ਪੂਰਵਕ ਸੰਪੰਨ
ਡੀ ਈ ੳ ਸੈਕੰਡਰੀ ਦਲਜਿੰਦਰ ਕੌਰ ਨੇ ਸਕੂਲਾਂ ‘ਚ ਕਿਸ਼ੌਰਾਂ ਦੇ ਮਨੋਭਾਵ ਨੂੰ ਸਮਝਣ ਲਈ ਪ੍ਰੇਰਿਆ| ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ...
-
ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਸਾਵਣ ਮਹੀਨੇ ਦਾ ਹਰਮਨ ਪਿਆਰਾ ਤਿਉਹਾਰ 'ਤੀਆਂ ਤੀਜ ਦੀਆਂ' ਸਿਰਲੇ...
-
October is celebrated as National Cyber Security Awareness Month (NCSAM) globally. Dr. Baldev Singh Dhillon, Principal Lyallpur Khalsa Co...
-
ਵਿੱਦਿਆ ਦੇ ਖ਼ੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਐਚ.ਐਮ.ਵੀ, ਕਾਲਜ , ਜਲੰਧਰ ਵਿਖੇ ਹੋਏ ਐਚ. ਐਮ. ਵੀ. ਉਤਸਵ ਵਿੱਚ ਭਾਗ ਲੈਂ...