Wednesday 25 September 2024

ਯੁਵਕ ਸੇਵਾਵਾਂ ਵਿਭਾਗ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ ਅਤੇ 30 ਰੈੱਡ ਰਿਬਨ ਕਲੱਬਾਂ ਨੂੰ ਸਾਲਾਨਾ ਗ੍ਰਾਂਟ ਜਾਰੀ।


 

ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ  ਨੋਡਲ ਅਫਸਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਕਰਾਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 30 ਰੈੱਡ ਰਿਬਨ ਕਲੱਬਾਂ ਨੂੰ ਸਾਲ 2024-25 ਦੀ ਸਾਲਾਨਾ ਗ੍ਰਾਂਟ  ਜਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ  ਵਜੋਂ ਸ਼ਾਮਲ ਹੋਏ। ਇਸ ਮੌਕੇ  ਸ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਕਪੂਰਥਲਾ ਨੇ ਮੁੱਖ ਮਹਿਮਾਨ  ਅਤੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ ਆਈ ਵੀ/ਏਡਜ਼, ਟੀਬੀ ਤੋਂ ਬਚਾਅ ਅਤੇ ਖੂਨਦਾਨ ਸਬੰਧੀ ਨੌਜ਼ਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪੇ੍ਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2024-25 ਦੌਰਾਨ ਰੈੱਡ ਰਿਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ। ਉਨਾਂ  ਦੱਸਿਆ ਕਿ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਅਡਾਪਟ ਕੀਤੇ ਪਿੰਡਾਂ ਵਿੱਚ  ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਹੋੜ ਨੂੰ ਰੋਕਿਆ ਜਾ ਸਕੇ। ਮੁੱਖ ਮਹਿਮਾਨ  ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ  ਸੰਬੋਧਨ ਕਰਦੇ ਕਿਹਾ ਕਿ ਏਡਜ਼ ਦੀ ਰੋਕਥਾਮ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਅਤਿ ਜਰੂਰੀ ਹੈ, ਜਿਸ ਵਿਚ ਯੁਵਾ ਵਰਗ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ  ਵਿਦਿਆਰਥੀਆਂ ਨੂੰ ਜੀਵਨ ਵਿੱਚ ਕਦਰਾਂ-ਕੀਮਤਾਂ ਨੂੰ ਮਹੱਤਵ ਦੇਣ ਸੰੰਬੰਧੀ ਵਿਚਾਰ ਵੀ ਪੇਸ਼ ਕੀਤੇ। ਕਾਲਜ ਦੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ    ਵਿਦਿਆਰਥੀਆਂ ਨੂੰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚਲਾਈ ਜਾ ਰਹੀ ਹੈਲਪ ਲਾਈਨ ਨੰਬਰਾਂ ਦੇ ਸਬੰਧ 'ਚ ਵਿਸਥਾਰਤ ਜਾਣਕਾਰੀ ਪ੍ਰਦਾਨ ਕੀਤੀ ਗਈ । ਅੰਤ ਵਿੱਚ  ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੂੰ ਸਨਮਾਨ ਚਿੰਨ ਦੇ ਕੇ  ਸਨਮਾਨਿਤ ਵੀ ਕੀਤਾ। ਇਸ ਮੌਕੇ ਜਸ਼ਨ ਗਿੱਲ ਸਟੈਨੋ,  ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

No comments:

Post a Comment

Beautiful Blog shared by Ms. Mehak Malhotra

पहचान   दिल की गहराई से खुद को जानो, क्या हो तुम पहले ये पहचानो।  अपने कर्म को मजबूत बनाओ,  अपनी जिंदगी को सही राह दिखाओ।  छोड़ दो बातें लोगो...