Friday 6 September 2024

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਅਧਿਆਪਕ ਦਿਵਸ ਸਬੰਧੀ ਕਰਵਾਇਆ ਸਮਾਗਮ|


 ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਅਧਿਆਪਕ ਦਿਵਸ ਸਬੰਧੀ ਪ੍ਰਭਾਵਸ਼ਾਲੀ  ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ  ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ, ਭਾਸ਼ਣ, ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ ।  ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਵਿਕਾਸ 'ਚ ਸਭ ਤੋਂ ਵੱਡਾ ਯੋਗਦਾਨ ਅਧਿਆਪਕ ਦਾ ਹੁੰਦਾ ਹੈ, ਜੋ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ 'ਚ ਵੱਡੀ ਭੂਮਿਕਾ ਨਿਭਾਉਂਦੇ ਹਨ। ਇਹ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਪ੍ਰੇਰਨਾ ਦਾ ਸਰੋਤ ਹੈ। ਅੰਤਰਰਾਸ਼ਟਰੀ ਅਧਿਆਪਕ ਦਿਵਸ ਦਾ ਉਦੇਸ਼ ਵਿਸ਼ਵ ਦੇ ਅਧਿਆਪਕਾਂ ਦੀ ਪ੍ਰਸ਼ੰਸਾ, ਮੁਲਾਂਕਣ ਅਤੇ ਸੁਧਾਰ 'ਤੇ ਲੋਕਾਂ ਦਾ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਕੰਮ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਸਮਾਜਿਕ ਹਾਲਾਤਾਂ ਨਾਲ ਜਾਣੂ ਕਰਵਾਉਣਾ ਵੀ ਹੁੰਦਾ ਹੈ। ਕਾਲਜ ਦੇ ਸਮੂਹ ਸਟਾਫ਼ ਵੱਲੋਂ ਪ੍ਰਿੰਸੀਪਲ ਡਾ.ਬਲਦੇਵ ਸਿੰਘ ਢਿੱਲੋਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ  ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਪ੍ਰੋਗਰਾਮ |

  ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ  ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ  ਇਕ ਵਿਸ਼ੇਸ਼ ...