Monday 16 September 2024

ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਕਾਲਜ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ ਕਰਵਾਇਆ ਪ੍ਰਭਾਵਸ਼ਾਲੀ ਪ੍ਰੋਗਰਾਮ|

 


ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ  ਕਾਲਜ ਦੇ ਈਕੋ ਕਲੱਬ ਵੱਲੋਂ  ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ  ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਵਾਤਾਵਰਨ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਕਵਿਤਾਵਾਂ, ਗੀਤ ਅਤੇ ਭਾਸ਼ਣ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਢਿੱਲੋਂ ਨੇ ਬੋਲਦਿਆਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਵਨ, ਪਾਣੀ ਅਤੇ ਪ੍ਰਿਥਵੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਵਾਤਾਵਰਨ ਦੀ ਸੰਭਾਲ ਸਬੰਧੀ ਕਾਨੂੰਨ ਤਾਂ ਸਾਡੇ ਦੇਸ਼ ਵਿੱਚ ਬਹੁਤ ਹਨ ਪਰ ਇਨ੍ਹਾਂ ਦਾ ਲਾਭ ਤਾਂ ਹੀ ਹੈ ਜੇ ਸਖ਼ਤੀ ਅਤੇ ਇਮਾਨਦਾਰੀ ਨਾਲ ਇਹ ਲਾਗੂ ਕੀਤੇ ਜਾਣ। ਪ੍ਰਿੰਸੀਪਲ ਡਾ. ਢਿੱਲੋਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਅਨੁਸਾਰ ਵੱਧ ਤੋਂ ਵੱਧ ਪੌਦੇ ਲਗਾਏ ਜਾਣ, ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ, ਮੋਟਰਾਂ ਗੱਡੀਆਂ 'ਤੇ ਵਿਸ਼ੇਸ਼ ਕਿਸਮ ਦੇ ਸਾਈਲੈਂਸਰ ਲਗਾਏ ਜਾਣ, ਲੈਡ ਰਹਿਤ ਪੈਟਰੋਲ ਦੀ ਵਰਤੋਂ ਕੀਤੀ ਜਾਵੇ ਅਤੇ ਕਾਰਖਾਨਿਆਂ ਵਿੱਚ ਵਿਸ਼ੇਸ਼ ਕਿਸਮ ਦੀਆਂ ਚਿਮਨੀਆਂ ਲੱਗਣ। ਉਨ੍ਹਾਂ ਨੇ ਪਲਾਸਟਿਕ ਪ੍ਰਦੂਸ਼ਣ ਬਾਰੇ ਬੋਲਦਿਆਂ ਕਿਹਾ ਕਿ  ਭਾਰਤ ਵਿੱਚ ਵੀ ਪਲਾਸਟਿਕ ਕੂੜੇ ਦੀ ਸਮੱਸਿਆ ਇੱਕ ਚੁਣੌਤੀ ਬਣੀ ਹੋਈ ਹੈ, ਇੱਥੋਂ ਦੇ ਬਜ਼ਾਰਾਂ ਵਿਚ ਮੁਹੱਈਆ ਪਲਾਸਟਿਕ ਦੀਆਂ ਥੈਲੀਆਂ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਫ਼ੈਲਾ ਰਹੀਆਂ ਹਨ। ਪਲਾਸਟਿਕ ਦੇ ਉਤਪਾਦਨ ਅਤੇ ਸਪਲਾਈ ਉੱਤੇ ਕਾਬੂ ਰੱਖਣਾ ਪਹਿਲਾ ਯਤਨ ਹੋਣਾ ਚਾਹੀਦਾ ਹੈ। ਸਿੰਗਲ-ਯੂਜ਼ ਪਲਾਸਟਿਕ ਬੈਗ ਦੀ ਥਾਂ ਅਜਿਹੇ ਬੈਗ ਬਣਾਉਣੇ ਚਾਹੀਦੇ ਹਨ, ਜਿਹੜੇ ਕਈ ਵਾਰ ਵਰਤੋਂ ਕਰਨ ਦੇ ਲਾਇਕ ਹੋਣ ।  ਇਸ ਮੌਕੇ   ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਢਿੱਲੋਂ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਈਕੋ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਵਿਸ਼ਾਲ ਸ਼ੁਕਲਾ, ਪ੍ਰੋ. ਵਰਿੰਦਰ ਕੌਰ, ਪ੍ਰੋ. ਨਵਜੋਤ ਕੌਰ ਨੰਦਾ ਅਤੇ ਪ੍ਰੋ. ਡਿੰਪਲ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ  ਵਿਦਿਆਰਥੀ ਵੀ ਸ਼ਾਮਲ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਪ੍ਰੋਗਰਾਮ |

  ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ  ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ  ਇਕ ਵਿਸ਼ੇਸ਼ ...