Monday, 16 September 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਪ੍ਰੋਗਰਾਮ |

 



ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ  ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ  ਇਕ ਵਿਸ਼ੇਸ਼ ਪ੍ਰੋਗਰਾਮ ਕਰਾਇਆ । ਜਿਸ  ਵਿਚ ਅਰਬਨ ਅਸਟੇਟ  ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਸ਼੍ਰੀ ਅਨੁਜ ਆਨੰਦ ਮੁੱਖ ਰਿਸੋਰਸ ਪਰਸਨ  ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਮੁੱਖ ਰਿਸੋਰਸ ਪਰਸਨ ਐਡਵੋਕੇਟ  ਸ਼੍ਰੀ ਅਨੁਜ ਆਨੰਦ  ਦੁਆਰਾ  ਲੋਕਤੰਤਰ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਵਿਸ਼ਵ ਵਿੱਚ ਸਰਕਾਰ ਦੇ ਸਭ ਤੋਂ ਵਧੀਆ ਰੂਪ ਵਜੋਂ ਜਾਣਿਆ ਜਾਂਦਾ ਹੈ। ਇਹ ਦੇਸ਼ ਦੇ ਹਰੇਕ ਨਾਗਰਿਕ ਨੂੰ ਜਾਤ, ਰੰਗ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ, ਵੋਟ ਪਾਉਣ ਅਤੇ ਆਪਣੀ ਮਰਜ਼ੀ ਨਾਲ ਆਪਣੇ ਨੇਤਾਵਾਂ ਦੀ ਚੋਣ ਕਰਨ ਦੀ ਇਜਾਜ਼ਤ ਦਿੰਦਾ ਹੈ। ਲੋਕਤੰਤਰ ਵਿੱਚ ਲੋਕ ਆਪਣੇ ਮੌਲਿਕ ਅਧਿਕਾਰਾਂ ਨੂੰ ਮਾਣ ਸਕਦੇ ਹਨ। ਉਨ੍ਹਾਂ ਕਿਹਾ ਕਿ  ਸਾਡੇ ਦੇਸ਼ ਦਾ ਲੋਕਤੰਤਰ ਪੰਜ ਲੋਕਤੰਤਰੀ ਸਿਧਾਂਤਾਂ 'ਤੇ ਕੰਮ ਕਰਦਾ ਹੈ, ਜਿਸ ਵਿੱਚ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਲੋਕਤੰਤਰੀ ਗਣਰਾਜ ਸ਼ਾਮਲ ਹਨ ।ਭਾਰਤ ਵਿੱਚ ਲੋਕਤੰਤਰ ਦਾ ਮਤਲਬ ਸਿਰਫ਼ ਵੋਟ ਦਾ ਅਧਿਕਾਰ ਹੀ ਨਹੀਂ ਸਗੋਂ ਸਮਾਜਿਕ ਅਤੇ ਆਰਥਿਕ ਬਰਾਬਰੀ ਨੂੰ ਯਕੀਨੀ ਬਣਾਉਣਾ ਵੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ  ਲੋਕਤੰਤਰੀ ਰਾਸ਼ਟਰ ਇੱਕ ਅਜਿਹਾ ਰਾਸ਼ਟਰ ਹੁੰਦਾ ਹੈ ਜਿੱਥੇ ਨਾਗਰਿਕ ਆਪਣੀ ਚੋਣ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਸਰਕਾਰ ਦੀ ਚੋਣ ਕਰਦੇ ਹਨ। ਲੋਕਤੰਤਰ ਨੂੰ ਕਈ ਵਾਰ "ਬਹੁਗਿਣਤੀ ਦਾ ਰਾਜ" ਵੀ ਕਿਹਾ ਜਾਂਦਾ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਲੋਕਤੰਤਰੀ ਸਰਕਾਰਾਂ ਹਨ, ਪਰ ਆਪਣੀਆਂ ਵਿਸ਼ੇਸ਼ਤਾਵਾਂ ਦੇ ਕਾਰਨ, ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਕੁਇਜ਼ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਕੁਇਜ਼ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਿਅੰਕਾ ਨੇ, ਦੂਜਾ ਸਥਾਨ ਅਮੀਰੋਜ ਸਿੰਘ ਥਿੰਦ ਅਤੇ ਬਲਵਿੰਦਰ ਕੌਰ ਨੇ   ਤੀਜਾ ਸਥਾਨ  ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ  ਵਿੱਚੋਂ ਪਹਿਲਾ ਸਥਾਨ ਖੁਸ਼ਬੂ ਨੇ , ਦੂਜਾ ਸਥਾਨ ਅੰਜਲੀ ਨੇ ਅਤੇ ਤੀਜਾ ਸਥਾਨ ਕੁਸਮ ਨੇ ਪ੍ਰਾਪਤ ਕੀਤਾ। ਅੰਤ ਵਿੱਚ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ  ਸ੍ਰੀ ਅਨੁਜ ਆਨੰਦ ਨੇ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ  ਵੀ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ.  ਮਨੀਸ਼ਾ ਵੀ ਹਾਜ਼ਰ ਸਨ।

No comments:

Post a Comment

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ|

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੁਆਰਾ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ  ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿ...