Sunday 29 September 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮਦਿਨ ਮੌਕੇ ਸਮਾਗਮ ਆਯੋਜਿਤ



ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਇਨਕਲਾਬੀ ਗੀਤਾਂ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ,ਗੀਤ ਅਤੇ ਭਾਸ਼ਣ ਰਾਹੀਂ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ, ਸੁਤੰਤਰਤਾ ਸੰਗਰਾਮ ਅਤੇ ਉਨ੍ਹਾਂ ਦੀ ਜ਼ਿੰਦਗੀ ਬਾਰੇ ਚਾਨਣਾ ਪਾਇਆ। ਉਨ੍ਹਾਂ ਬੋਲਦਿਆਂ ਕਿਹਾ ਕਿ  ਭਗਤ ਸਿੰਘ ਦੇ ਵਿਚਾਰ ਅਜੋਕੇ ਪ੍ਰਸੰਗ ’ਚ ਵੀ ਉਨੀਂ ਹੀ ਮਹੱਤਤਾ ਰੱਖਦੇ ਹਨ, ਜਿਨੀਂ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਸਮੇਂ ਸਨ। ਸਗੋਂ ਇਸ ਵੇਲੇ ਤਾਂ ਆਜ਼ਾਦੀ ਸੰਗਰਾਮ ਤੋਂ ਵੀ ਵਧੇਰੇ ਭਗਤ ਸਿੰਘ ਦੇ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਦੀ ਮਹਾਨ ਕੁਰਬਾਨੀ ਅਤੇ ਉਨ੍ਹਾਂ ਦੁਆਰਾ ਦਰਸਾਏ ਆਦਰਸ਼ ਸਾਡੀਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ। ਪ੍ਰੋ. ਮਨਜਿੰਦਰ ਸਿੰਘ ਜੌਹਲ  ਨੇ  ਬੋਲਦਿਆਂ ਕਿਹਾ ਕਿ ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਤਿਹਾਸ ਵਿਭਾਗ ਦੇ ਪ੍ਰੋ. ਡਿੰਪਲ ਨੇ ਬੋਲਦਿਆਂ ਕਿਹਾ ਕਿ ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ। ਉਨ੍ਹਾਂ ਨੇ  ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਲਈ ਸੁਨੇਹਾ ਵੀ ਦਿੱਤਾ।

No comments:

Post a Comment

Beautiful Blog shared by Ms. Mehak Malhotra

पहचान   दिल की गहराई से खुद को जानो, क्या हो तुम पहले ये पहचानो।  अपने कर्म को मजबूत बनाओ,  अपनी जिंदगी को सही राह दिखाओ।  छोड़ दो बातें लोगो...