Monday 30 September 2024

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮੌਕੇ ਕਰਾਇਆ ਸਮਾਗਮ




ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਰਾਸ਼ਟਰੀ ਯੁਵਕ ਮਾਮਲੇ ਅਤੇ ਖੇਡ ਵਿਭਾਗ, ਭਾਰਤ ਸਰਕਾਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ  ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਡਾ.  ਢਿੱਲੋਂ ਨੇ  ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਤੋਂ ਜਾਗਰੂਕ ਕਰਵਾਉਦਿਆਂ ਕਿਹਾ ਕਿ ਖ਼ੂਨਦਾਨ ਇੱਕ ਮਹਾਂ ਦਾਨ ਹੈ। ਖ਼ੂਨ ਦੀ ਸਹੀ ਸਮੇਂ ’ਤੇ ਉਪਲੱਬਧਤਾ ਨਾਲ ਕਈ ਕੀਮਤੀ ਜਾਨਾਂ ਬਚ ਸਕਦੀਆਂ ਹਨ।  ਦੁਨੀਆਂ ਭਰ ਵਿਚ ਹਰ ਰੋਜ਼ ਸੈਂਕੜੇ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੁੰਦੇ ਹਨ। ਅਚਾਨਕ ਆਏ ਇਸ ਸੰਕਟ ਸਮੇਂ ਕਰੀਬ ਸਾਰੇ ਲੋਕਾਂ ਨੂੰ ਖ਼ੂਨ ਦੀ ਜ਼ਰੂਰਤ ਪੈਂਦੀ ਹੈ। ਜੇਕਰ ਬਲੱਡ ਬੈਂਕ ਜਾਂ ਹਸਪਤਾਲ ਵਿਚ ਉਸ ਸਮੇਂ ਖ਼ੂਨ ਉਪਲੱਬਧ ਹੁੰਦਾ ਹੈ ਤਾਂ ਸਮੇਂ ਸਿਰ ਵਿਅਕਤੀ ਦੇ ਇਲਾਜ ਵਿੱਚ ਸਹਾਇਤਾ ਮਿਲਦੀ ਹੈ ਅਤੇ ਉਸ ਦੀ ਜਾਨ ਬਚ ਜਾਂਦੀ ਹੈ। ਇਸ ਲਈ ਹਸਪਤਾਲ ਅਤੇ ਬਲੱਡ ਬੈਂਕ ਪਹਿਲਾਂ ਹੀ ਹਰ ਗਰੁੱਪ ਦੇ ਖ਼ੂਨ ਦੀ ਉਪਲੱਬਧਤਾ ਨਿਸ਼ਚਿਤ ਕਰਦੇ ਹਨ ਤਾਂਕੀ ਮੁਸ਼ਕਿਲ ਸਮੇਂ ਹਰ ਲੋੜਵੰਦ ਦੀ ਮਦਦ ਕੀਤੀ ਜਾ ਸਕੇ। ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ.  ਮਨਜਿੰਦਰ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਖ਼ੂਨਦਾਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ, ਕਿਉਂਕਿ ਇਸ ਨਾਲ ਨਵੇਂ ਖ਼ੂਨ ਦੇ ਸੈੱਲ ਬਣਦੇ ਹਨ, ਜਿਸ ਨਾਲ ਸਰੀਰ ਤੰਦਰੁਸਤ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ  ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚੋਂ ਪਲਕ ਤੇ ਵੰਸ਼ਿਕਾ ਨੇ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ ਸਥਾਨ ਅਤੇ ਖੁਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਇਨ੍ਹਾਂ ਜੇਤੂ  ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਖ਼ੂਨਦਾਨ ਕਰਨ ਦੀ ਸੌਂਹ ਵੀ ਚੁੱਕੀ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਵੀ ਹਾਜ਼ਰ ਸਨ।

No comments:

Post a Comment

Beautiful Blog shared by Ms. Mehak Malhotra

पहचान   दिल की गहराई से खुद को जानो, क्या हो तुम पहले ये पहचानो।  अपने कर्म को मजबूत बनाओ,  अपनी जिंदगी को सही राह दिखाओ।  छोड़ दो बातें लोगो...